23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਖਰੀਦ ਮੁਕੰਮਲ, ਪਰ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਅਧੂਰੀ, ਆੜ੍ਹਤੀਆਂ ਤੇ ਮਜ਼ਦੂਰ ਪ੍ਰੇਸ਼ਾਨ

ਲਹਿਰਾਗਾਗਾ, 23 ਨਵੰਬਰ (ਪ੍ਰਵੀਨ ਖੋਖਰ)-ਮਾਰਕੀਟ ਕਮੇਟੀ ਲਹਿਰਾ ਅਧੀਨ ਆਉਂਦੀਆਂ ਵੱਖ-ਵੱਖ ਮੰਡੀਆਂ ਵਿੱਚ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਲਗਭਗ ਮੁਕੰਮਲ ਕਰ ਲਈ ਗਈ ਹੈ, ਪਰ ਵੱਡੀ ਮਾਤਰਾ ਵਿੱਚ ਝੋਨੇ ਦੀਆਂ ਬੋਰੀਆਂ ਅਜੇ ਵੀ ਮੰਡੀਆਂ ਵਿੱਚ ਪਈਆਂ ਹਨ। ਲਿਫਟਿੰਗ ਵਿੱਚ ਦੇਰੀ ਕਾਰਨ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 24-11-2026
ਲਹਿਰਾਗਾਗਾ, 23 ਨਵੰਬਰ (ਪ੍ਰਵੀਨ ਖੋਖਰ)-ਮਾਰਕੀਟ ਕਮੇਟੀ ਲਹਿਰਾ ਅਧੀਨ ਆਉਂਦੀਆਂ ਵੱਖ-ਵੱਖ ਮੰਡੀਆਂ ਵਿੱਚ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਲਗਭਗ ਮੁਕੰਮਲ ਕਰ ਲਈ ਗਈ ਹੈ, ਪਰ ਵੱਡੀ ਮਾਤਰਾ ਵਿੱਚ ਝੋਨੇ ਦੀਆਂ ਬੋਰੀਆਂ ਅਜੇ ਵੀ ਮੰਡੀਆਂ ਵਿੱਚ ਪਈਆਂ ਹਨ। ਲਿਫਟਿੰਗ ਵਿੱਚ ਦੇਰੀ ਕਾਰਨ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਦਾ ਕਹਿਣਾ ਹੈ ਕਿ ਆਰ.ਓ. ਰਾਹੀਂ ਝੋਨਾ ਰਾਈਸ ਮਿੱਲਾਂ ਵਿੱਚ ਭੇਜਿਆ ਜਾਵੇਗਾ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਲਿਫਟਿੰਗ ਮੁਕੰਮਲ ਕਰ ਲਈ ਜਾਵੇਗੀ। ਦੂਜੇ ਪਾਸੇ ਕਈ ਰਾਈਸ ਮਿੱਲਰਾਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਆਰ.ਓ. ਤਹਿਤ ਚੁੱਕੇ ਝੋਨੇ ਤੋਂ ਤਿਆਰ ਚੌਲ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਸਵੀਕਾਰ ਨਹੀਂ ਕੀਤੇ ਜਾਣਗੇ। ਇਸ ਕਾਰਨ ਉਹ ਆਰ.ਓ. ਪਾਉਣ ਤੋਂ ਝਿਜਕ ਰਹੇ ਹਨ। ਹਾਲਾਂਕਿ ਇਸ ਸਬੰਧੀ ਐਫ.ਸੀ.ਆਈ. ਵੱਲੋਂ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਆੜ੍ਹਤੀਆਂ ਦਾ ਕਹਿਣਾ ਹੈ ਕਿ ਲਿਫਟਿੰਗ ਨਾ ਹੋਣ ਕਾਰਨ ਉਨ੍ਹਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਪਏ ਝੋਨੇ ਦੀ ਰਾਖੀ ਅਤੇ ਸੰਭਾਲ ਕਰਨੀ ਪੈ ਰਹੀ ਹੈ। ਉਨ੍ਹਾਂ ਨੂੰ ਮਾਲ ਦਾ ਵਜ਼ਨ ਘਟਣ ਦਾ ਖਦਸ਼ਾ ਵੀ ਹੈ। ਇਸ ਮਾਮਲੇ ਵਿੱਚ ਸਰਕਾਰੀ ਦਾਅਵਿਆਂ ਅਤੇ ਰਾਈਸ ਮਿੱਲਰਾਂ ਦੇ ਖਦਸ਼ਿਆਂ ਵਿਚਕਾਰ ਝੋਨੇ ਦੀ ਲਿਫਟਿੰਗ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੇ ਸਰਕਾਰ ਤੋਂ ਮਾਮਲੇ ਵਿੱਚ ਸਪੱਸ਼ਟ ਨੀਤੀ ਲਿਆਉਣ ਅਤੇ ਲਿਫਟਿੰਗ ਜਲਦੀ ਮੁਕੰਮਲ ਕਰਵਾਉਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਅਜਮੇਰ ਜ਼ਿਲ੍ਹੇ ’ਚ ਪੁਸ਼ਕਰ ਮੇਲੇ ਦੌਰਾਨ ਦੁਕਾਨਾਂ ਤੇ ਝੂਲਿਆਂ ਨਾਲ ਸਜੇ ਮੇਲਾ ਮੈਦਾਨ ’ਚ ਵੱਡੀ ਗਿਣਤੀ ’ਚ ਪਹੁੰਚ ਰਹੇ ਲ... ਅਗਲੀ ਖ਼ਬਰ ਵਿੱਦਿਅਕ ਮੁਕਾਬਲਿਆਂ ’ਚ ਰੱਤੋਕੇ ਸਕੂਲ ਦੇ ਖਿਡਾਰੀਆਂ ਨੇ ਜਿੱਤੇ 10 ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।