25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਧਾਰਮਿਕ ਸਮਾਗਮ ਦਾ ਪੋਸਟਰ ਅਤੇ ਕਾਰਡ ਜਾਰੀ ਸ੍ਰੀ ਸੁੰਦਰ ਕਾਂਡ ਜੀ ਦੇ ਪਾਠ ਮਨਸਾ ਦੇਵੀ ਮੰਦਰ ਵਿਖੇ 28 ਨੂੰ

ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਮੁੱਖ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿਚ ਹੋਈ। ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿਚ ਚੇਅਰਮੈਨ ਰਵਿੰਦਰ ਸਿੰਘ ਗੁਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ.

ਅਜੀਤ ਡੈਸਕ 25-11-2026
ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਮੁੱਖ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿਚ ਹੋਈ। ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿਚ ਚੇਅਰਮੈਨ ਰਵਿੰਦਰ ਸਿੰਘ ਗੁਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ. ਸੀਨੀਅਰ ਮੀਤ ਪ੍ਰਧਾਨ ਓਮ ਪ੍ਰਕਾਸ਼ ਖਿਪੱਲ, ਕਰਨੈਲ ਸਿੰਘ ਸੇਖੋਂ, ਜਸਵੀਰ ਸਿੰਘ ਖ਼ਾਲਸਾ, ਕਿਸ਼ੋਰੀ ਲਾਲ, ਡਾ. ਮਨਮੋਹਨ ਸਿੰਘ, ਮੀਤ ਪ੍ਰਧਾਨ ਪ੍ਰਧਾਨ ਰਜਿੰਦਰ ਸਿੰਘ ਚੰਗਾਲ, ਰਜਿੰਦਰ ਗੋਇਲ, ਜਨਕ ਰਾਜ ਜੋਸ਼ੀ, ਮੁੱਖ ਸਲਾਹਕਾਰ ਆਰ.ਐਲ ਪਾਂਧੀ, ਸਕੱਤਰ ਜਨਰਲ ਤਿਲਕ ਰਾਜ ਸਤੀਜਾ, ਅਸ਼ੋਕ ਕੁਮਾਰ ਸ਼ਰਮਾ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਮੰਗਤ ਰਾਜ ਸਖੀਜਾ (ਜੁਡੀਸ਼ਰੀ), ਹਰੀ ਗੋਪਾਲ ਗਾਬਾ, ਸੁਰਿੰਦਰਪਾਲ ਗਰਗ,ਨੈਸ਼ਨਲ ਐਵਾਰਡੀ ਮਾਸਟਰ ਸਤਦੇਵ ਸ਼ਰਮਾ ਆਦਿ ਮੌਜੂਦ ਸਨ। ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 28 ਨਵੰਬਰ ਨੂੰ ਸਰਬੱਤ ਦੇ ਭਲੇ, ਅਮਨ ਸ਼ਾਂਤੀ ਪਿਆਰ ਅਤੇ ਭਾਈਚਾਰਕ ਸਾਂਝ ਲਈ ਧਾਰਮਿਕ ਸਮਾਗਮ ਦਾ ਆਯੋਜਨ ਮਾਤਾ ਸ੍ਰੀ ਮਨਸਾ ਦੇਵੀ ਮੰਦਿਰ ਵਿਖੇ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਸੁੰਦਰ ਕਾਂਡ ਦੇ ਸੰਗੀਤਮਈ ਅਤੇ ਵਿਆਖਿਆ ਸਮੇਤ ਪਾਠ ਦਿਵਿਯ ਜੋਤੀ ਜਾਗਰਣ ਅਸਥਾਨ ਸ਼ਾਖਾ ਸੁਨਾਮ ਵੱਲੋਂ ਕੀਤੇ ਜਾਣਗੇ। ਇਸ ਸਮਾਗਮ ਦੌਰਾਨ 101 ਸੁਭਾਗੇ ਜੋੜਿਆਂ ਵੱਲੋਂ ਅਮਨ ਸ਼ਾਂਤੀ ਲਈ ਪੂਜਣ ਕੀਤਾ ਜਾਵੇਗਾ।
ਪਿਛਲੀ ਖ਼ਬਰ ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਮੋਗਾ ਦੀ ਇਤਿਹਾਸਕ ਰੈਲੀ - ਪ੍ਰੋ. ਗੱਜਣਮਾਜਰਾ ਅਗਲੀ ਖ਼ਬਰ ਭੁਪਿੰਦਰਾ ਗਲੋਬਲ ਸਕੂਲ ਵਿਖੇ ਵਿਸ਼ਾਲ ਦਸਤਾਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।