ਭਵਾਨੀਗੜ੍ਹ ਦੀਆਂ ਕਈ ਸ਼ਖ਼ਸੀਅਤਾਂ ਕਾਂਗਰਸ ਵਿਚ ਸ਼ਾਮਿਲ
ਭਵਾਨੀਗੜ੍ਹ, 25 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਚਹਿਲਾਂ ਪੱਤੀ ਵਿਖੇ ਵੱਡੀ ਗਿਣਤੀ ਵਿਚ ਸਤਿਕਾਰਯੋਗ ਸ਼ਖ਼ਸੀਅਤਾਂ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਵਿਜੈ ਇੰਦਰ ਸਿੰਗਲਾ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਸਿੰਗਲਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕੀਤਾ।
ਭਵਾਨੀਗੜ੍ਹ, 25 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਚਹਿਲਾਂ ਪੱਤੀ ਵਿਖੇ ਵੱਡੀ ਗਿਣਤੀ ਵਿਚ ਸਤਿਕਾਰਯੋਗ ਸ਼ਖ਼ਸੀਅਤਾਂ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਵਿਜੈ ਇੰਦਰ ਸਿੰਗਲਾ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਸਿੰਗਲਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕੀਤਾ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ‘ਚ ਅਰਵਿੰਦਰ ਹੈਰੀ, ਪਵਨ ਸਿੰਘ, ਅਵਤਾਰ ਸਿੰਘ, ਮਨਪ੍ਰੀਤ ਚਹਿਲ, ਗੁਰਮੀਤ ਚਹਿਲ, ਕਾਕਾ ਸਿੰਘ, ਸੁਖਵੀਰ ਸਿੰਘ, ਜਸ਼ਨਦੀਪ ਸਿੰਘ ਅਤੇ ਹਰਦੀਪ ਸਿੰਘ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਦੇ ਵਿਕਾਸ ਲਈ ਵਿਜੈ ਇੰਦਰ ਸਿੰਗਲਾ ਵਲੋਂ ਕਰਵਾਏ ਗਏ ਕੰਮਾਂ ਅਤੇ ਉਨ੍ਹਾਂ ਦੀ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਨਮਾਦਾਂ, ਅਮਰਪਾਲ ਸਿੰਘ ਤੂਰ ਐਮ.ਸੀ., ਰਾਮ ਸਿੰਘ ਤੂਰ, ਗੁਰਤੇਜ ਤੇਜੀ ਸਾਬਕਾ ਐਮ.ਸੀ., ਅੰਚਲ ਗਰਗ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।