ਲੋਕਾਂ ਦੇ ਪਿਆਰ ਸਦਕਾ ਪੰਜਾਬ ’ਚ ਮੁੜ ਝੂਲੇਗਾ ‘ਆਪ’ ਦਾ ਝੰਡਾ-ਗਗਨ ਜਵੰਧਾਂ ਭਸੌੜ
ਧੂਰੀ, 25 ਨਵੰਬਰ (ਲਖਵੀਰ ਸਿੰਘ ਧਾਂਦਰਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਟਰੱਕ ਯੂਨੀਅਨ ਧੂਰੀ ਦੇ ਪ੍ਰਧਾਨ ਗਗਨ ਜਵੰਧਾਂ ਭਸੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਬਾਗੋ-ਬਾਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ ਨੂੰ ਭਲੀ-ਭਾਂਤ ਪਛਾਣ ਲਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸੂਬੇ ਅੰਦਰ ਮੁੜ ‘ਆਪ’ ਦੀ ਸਰਕਾਰ ਬਣਨੀ ਤੈਅ ਹੈ।
ਗ
ਗਗਨ ਜਵੰਧਾਂ ਭਸੌੜ
26-11-2026
ਧੂਰੀ, 25 ਨਵੰਬਰ (ਲਖਵੀਰ ਸਿੰਘ ਧਾਂਦਰਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਟਰੱਕ ਯੂਨੀਅਨ ਧੂਰੀ ਦੇ ਪ੍ਰਧਾਨ ਗਗਨ ਜਵੰਧਾਂ ਭਸੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਬਾਗੋ-ਬਾਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ ਨੂੰ ਭਲੀ-ਭਾਂਤ ਪਛਾਣ ਲਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸੂਬੇ ਅੰਦਰ ਮੁੜ ‘ਆਪ’ ਦੀ ਸਰਕਾਰ ਬਣਨੀ ਤੈਅ ਹੈ। ਗਗਨ ਜਵੰਧਾਂ ਭਸੌੜ ਨੇ ਵਿਰੋਧੀ ਧਿਰਾਂ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਪੂਰੀ ਤਰ੍ਹਾਂ ਮੁੱਦਾਹੀਣ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਸਿਆਸੀ ਜ਼ਮੀਨ ਖਿਸਕ ਚੁੱਕੀ ਹੈ। ਆਪ ਆਗੂ ਗਗਨ ਜਵੰਧਾਂ ਭਸੌੜ ਨੇ ਕਿਹਾ ਕਿ ਧੂਰੀ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਖਰਚੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ‘ਤੇ ਮੋਹਰ ਲਾਉਂਦਿਆਂ ਮੁੜ ਆਮ ਆਦਮੀ ਪਾਰਟੀ ਦੇ ਹੱਥ ਸੂਬੇ ਦੀ ਵਾਗਡੋਰ ਸੌਂਪਣਗੇ।