ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ-ਭਾਜਪਾ ਗੱਠਜੋੜ ’ਤੇ ਕੱਸਿਆ ਤੰਜ
ਸੰਗਰੂਰ, 25 ਨਵੰਬਰ (ਧੀਰਜ ਪਸ਼ੌਰੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੋਏ ਗੱਠਜੋੜ ’ਤੇ ਤੰਜ ਕਸਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗੱਠਜੋੜ ਦਾ ਰਿਜ਼ਲਟ ਜ਼ੀਰੋ ਪਲੱਸ ਜ਼ੀਰੋ ਰਿਜ਼ਲਟ ਜ਼ੀਰੋ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ 2007 ਤੋਂ ਲੈ ਕੇ 2017 ਤੱਕ ਅਕਾਲੀ ਦਲ ਭਾਜਪਾ ਗੱਠਜੋੜ ਰਿਹਾ ਹੈ ਤੇ ਇਨ੍ਹਾਂ ਨੇ ਪੰਜਾਬ ’ਤੇ ਰਾਜ ਕੀਤਾ ਹੈ, ਇਸ ਸਮੇਂ ਦੌਰਾਨ ਇਸ ਗੱਠਜੋੜ ਨੇ ਪੰਜਾਬ ਨੂੰ ਪੂਰੀ ਤਰਾਂ ਡੋਬਿਆ ਅਤੇ ਬਰਬਾਦ ਕੀਤਾ।
ਹਰਪਾਲ ਸਿੰਘ ਚੀਮਾ
26-11-2026