26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਡੀ. ਐੱਸ. ਪੀ. ਰਾਜੇਸ਼ ਸ਼ਰਮਾ ਨੇ ਅਮਰਗੜ੍ਹ ਵਿਖੇ ਅਹੁਦਾ ਸੰਭਾਲਿਆ

ਅਮਰਗੜ੍ਹ, 26 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਡੀ. ਐੱਸ.

ਅਜੀਤ ਡੈਸਕ 27-11-2026
ਅਮਰਗੜ੍ਹ, 26 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਡੀ. ਐੱਸ. ਪੀ. ਰਾਜੇਸ਼ ਸ਼ਰਮਾ ਨੇ ਅਮਰਗੜ੍ਹ ਵਿਖੇ ਉਪ ਕਪਤਾਨ ਪੁਲਿਸ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਅਹਿਮਦਗੜ੍ਹ ਵਿਖੇ ਐੱਸ. ਐੱਚ. ਓ. ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਪੁਲਿਸ ਪ੍ਰਸ਼ਾਸਨ ਵਿੱਚ ਚੰਗੀ ਕਾਰਗੁਜ਼ਾਰੀ ਲਈ ਜਾਣੇ ਜਾਂਦੇ ਰਹੇ ਹਨ। ਅਹੁਦਾ ਸੰਭਾਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਰਾਜੇਸ਼ ਸ਼ਰਮਾ ਨੇ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੁਲਿਸ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ਤੇ ਨਕੇਲ ਕੱਸਣ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਯਤਨ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਲਾਕੇ ਵਿਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ ਅਤੇ ਕਿਸੇ ਵੀ ਸ਼ੱਕੀ ਜਾਂ ਅਪਰਾਧਿਕ ਗਤੀਵਿਧੀ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਮੁਸਤੈਦ ਰਹੇਗੀ।
ਪਿਛਲੀ ਖ਼ਬਰ ਮਾਲੇਰਕੋਟਲਾ ਵਿਖੇ ਸਿਵਲ ਡਿਫੈਂਸ ਦੀ ਮੌਕ ਡਰਿੱਲ ਅੱਜ ਰਾਤ 8 ਵਜੇ- ਏ.ਡੀ.ਸੀ. (ਡੀ) ਅਗਲੀ ਖ਼ਬਰ ਵਕੀਲਾਂ ਨੇ ਕੀਤਾ ਖੂਨਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।