ਦਸਤਾਰ ਮੁਕਾਬਲਾ ਕਰਵਾਇਆ
ਸ਼ੇਰਪੁਰ, 26 ਨਵੰਬਰ (ਦਰਸ਼ਨ ਸਿੰਘ ਖੇੜੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਬਾਬਾ ਜੋਰਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਗੁਰਬਖਸ਼ਪੁਰਾ (ਗੰਡੇਵਾਲ ) ਵਿਖੇ ਸਕੂਲ ਦੀ ਮੈਨੇਜਮੈਂਟ, ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਹਾਕਮ ਸਿੰਘ ਦੀ ਅਗਵਾਈ ਹੇਠ ਦਸਤਾਰ ਮੁਕਾਬਲਾ ਕਰਵਾਇਆ। ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਉਨ੍ਹਾਂ ਦੀਆਂ ਜਮਾਤਾਂ ਅਨੁਸਾਰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ।
ਅਜੀਤ ਡੈਸਕ
27-11-2026