26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਾਲਾਸਰ ਧਾਮ ਤੋਂ ਖਨੌਰੀ ਪਹੁੰਚ ਰਹੀ ਪਵਿੱਤਰ ਅਖੰਡ ਜੋਤ ਦੇ ਦਰਸ਼ਨ ਕਰਨਗੇ ਪਰਮਿੰਦਰ ਸਿੰਘ ਢੀਂਡਸਾ

ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਸਾਲਾਸਰ ਧਾਮ ਤੋਂ ਖਨੌਰੀ ਪਹੁੰਚ ਰਹੀ ਪਵਿੱਤਰ ਅਖੰਡ ਜੋਤ ਦੇ ਸਵਾਗਤ ਅਤੇ ਦਰਸ਼ਨਾਂ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਧਾਰਮਿਕ ਮੌਕੇ ’ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ 27 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ ਸ਼ਿਵ ਮੰਦਰ, ਖਨੌਰੀ ਮੰਡੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚਣਗੇ ਅਤੇ ਪਵਿੱਤਰ ਅਖੰਡ ਜੋਤ ਦੇ ਦਰਸ਼ਨ ਕਰਕੇ ਨਤਮਸਤਕ ਹੋਣਗੇ।

ਅਜੀਤ ਡੈਸਕ 27-11-2026
ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਸਾਲਾਸਰ ਧਾਮ ਤੋਂ ਖਨੌਰੀ ਪਹੁੰਚ ਰਹੀ ਪਵਿੱਤਰ ਅਖੰਡ ਜੋਤ ਦੇ ਸਵਾਗਤ ਅਤੇ ਦਰਸ਼ਨਾਂ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਧਾਰਮਿਕ ਮੌਕੇ ’ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ 27 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ ਸ਼ਿਵ ਮੰਦਰ, ਖਨੌਰੀ ਮੰਡੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚਣਗੇ ਅਤੇ ਪਵਿੱਤਰ ਅਖੰਡ ਜੋਤ ਦੇ ਦਰਸ਼ਨ ਕਰਕੇ ਨਤਮਸਤਕ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਪ੍ਰਧਾਨ ਅਤੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਰਾਮ ਨਿਵਾਸ ਗਰਗ ਨੇ ਦੱਸਿਆ ਕਿ ਸਾਲਾਸਰ ਧਾਮ ਤੋਂ ਪਹੁੰਚ ਰਹੀ ਪਵਿੱਤਰ ਅਖੰਡ ਜੋਤ ਦੇ ਦਰਸ਼ਨਾਂ ਲਈ ਸ਼ਿਵ ਮੰਦਰ ਵਿਖੇ ਵਿਸ਼ੇਸ਼ ਧਾਰਮਿਕ ਮਾਹੌਲ ਰਹੇਗਾ। ਇਸ ਮੌਕੇ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਜੋਤ ਦੇ ਦਰਸ਼ਨ ਕਰਨਗੇ ਅਤੇ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰਨਗੇ। ਰਾਮ ਨਿਵਾਸ ਗਰਗ ਨੇ ਦੱਸਿਆ ਕਿ ਪਵਿੱਤਰ ਅਖੰਡ ਜੋਤ ਦੇ ਦਰਸ਼ਨ ਕਰਨਾ ਸ਼ਰਧਾਲੂਆਂ ਲਈ ਆਸਥਾ ਅਤੇ ਵਿਸ਼ਵਾਸ ਨਾਲ ਜੁੜਿਆ ਵਿਸ਼ੇਸ਼ ਮੌਕਾ ਹੈ। ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਆਪਣੀ ਆਸਥਾ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪ੍ਰੇਮ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਖਨੌਰੀ ਸ਼ਹਿਰ ਦੇ ਸਮੂਹ ਵਸਨੀਕਾਂ, ਧਾਰਮਿਕ ਸ਼ਰਧਾਲੂਆਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਸੱਦਾ ਦਿੱਤਾ। ਉਹ 27 ਨਵੰਬਰ ਨੂੰ ਸਵੇਰੇ ਸ਼ਿਵ ਮੰਦਰ, ਖਨੌਰੀ ਮੰਡੀ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਅਤੇ ਪਵਿੱਤਰ ਅਖੰਡ ਜੋਤ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕਰਨ।
ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦਸਤਾਰ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।