28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਾਂਗਰਸੀ ਆਗੂ ਕਟੂਰੀ ਵੈਂਕਟੇਸ਼ਵਰ ਰਾਓ ਦਾ ਪੁਰਜ਼ੋਰ ਤੇ ਨਿੱਘਾ ਸਵਾਗਤ

ਧੂਰੀ, 27 ਨਵੰਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ‘ਰਾਗਾ ਫਾਰ ਰਾਈਜ਼ ਆਫ਼ ਇੰਡੀਆ’ ਪੈਦਲ ਯਾਤਰਾ ਲੈ ਕੇ ਨਿਕਲੇ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਕਟੂਰੀ ਵੈਂਕਟੇਸ਼ਵਰ ਰਾਓ ਦੇ ਅੱਜ ਧੂਰੀ ਪੁੱਜਣ ’ਤੇ ਪੰਜਾਬ ਕਾਂਗਰਸ ਦੇ ਸੂਬਾਈ ਆਗੂ ਹਰਦੀਪ ਸਿੰਘ ਦੌਲਤਪੁਰ ਦੀ ਅਗਵਾਈ ਹੇਠ ਸਥਾਨਕ ਆਗੂਆਂ ਤੇ ਵਰਕਰਾਂ ਵੱਲੋਂ ਬੜੇ ਉਤਸ਼ਾਹ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਇਸ ਕੌਮੀ ਮੁਹਿੰਮ ਦੀ ਡਟਵੀਂ ਹਮਾਇਤ ਕਰਨ ਦਾ ਭਰੋਸਾ ਦਿੱਤਾ। ਕਾਂਗਰਸੀ ਆਗੂ ਸਮਾਜ ਸੇਵੀ ਕਟੂਰੀ ਵੈਂਕਟੇਸ਼ਵਰ ਰਾਓ ਨੇ ਦੱਸਿਆ ਕਿ ਕਨਿਆਕੁਮਾਰੀ ਤੋਂ ਕਸ਼ਮੀਰ ਤੱਕ ਵਿੱਢੀ ਗਈ ਇਹ ਪੈਦਲ ਯਾਤਰਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰ ਦੀ ਰਾਖੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਕੱਢੀ ਜਾ ਰਹੀ ਹੈ।

ਅਜੀਤ ਡੈਸਕ 28-11-2026
ਧੂਰੀ, 27 ਨਵੰਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ‘ਰਾਗਾ ਫਾਰ ਰਾਈਜ਼ ਆਫ਼ ਇੰਡੀਆ’ ਪੈਦਲ ਯਾਤਰਾ ਲੈ ਕੇ ਨਿਕਲੇ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਕਟੂਰੀ ਵੈਂਕਟੇਸ਼ਵਰ ਰਾਓ ਦੇ ਅੱਜ ਧੂਰੀ ਪੁੱਜਣ ’ਤੇ ਪੰਜਾਬ ਕਾਂਗਰਸ ਦੇ ਸੂਬਾਈ ਆਗੂ ਹਰਦੀਪ ਸਿੰਘ ਦੌਲਤਪੁਰ ਦੀ ਅਗਵਾਈ ਹੇਠ ਸਥਾਨਕ ਆਗੂਆਂ ਤੇ ਵਰਕਰਾਂ ਵੱਲੋਂ ਬੜੇ ਉਤਸ਼ਾਹ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਇਸ ਕੌਮੀ ਮੁਹਿੰਮ ਦੀ ਡਟਵੀਂ ਹਮਾਇਤ ਕਰਨ ਦਾ ਭਰੋਸਾ ਦਿੱਤਾ। ਕਾਂਗਰਸੀ ਆਗੂ ਸਮਾਜ ਸੇਵੀ ਕਟੂਰੀ ਵੈਂਕਟੇਸ਼ਵਰ ਰਾਓ ਨੇ ਦੱਸਿਆ ਕਿ ਕਨਿਆਕੁਮਾਰੀ ਤੋਂ ਕਸ਼ਮੀਰ ਤੱਕ ਵਿੱਢੀ ਗਈ ਇਹ ਪੈਦਲ ਯਾਤਰਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰ ਦੀ ਰਾਖੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਕੱਢੀ ਜਾ ਰਹੀ ਹੈ। ਇਸ ਯਾਤਰਾ ਰਾਹੀਂ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਤਾਂ ਜੋ ਮੁਲਕ ਅੰਦਰ ਭਾਈਚਾਰਕ ਸਾਂਝ ਨੂੰ ਹੋਰ ਪੀਢਾ ਕੀਤਾ ਜਾ ਸਕੇ। ਦੱਖਣੀ ਭਾਰਤ ਤੋਂ ਤੁਰ ਕੇ ਵੱਖ-ਵੱਖ ਸੂਬਿਆਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚੋਂ ਹੁੰਦੀ ਹੋਈ ਇਹ ਯਾਤਰਾ ਲੋਕਾਂ ਨੂੰ ਜਾਗਰੂਕ ਕਰਨ ਦਾ ਅਹਿਮ ਉਪਰਾਲਾ ਕਰ ਰਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾਈ ਆਗੂ ਹਰਦੀਪ ਸਿੰਘ ਦੌਲਤਪੁਰ ਨੇ ਆਖਿਆ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਦੇਸ਼ ਦੀ ਤਰੱਕੀ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਵਾਲੇ ਹਰ ਕਾਫ਼ਲੇ ਦਾ ਖੁੱਲ੍ਹੇ ਦਿਲ ਨਾਲ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੈਂਕਟੇਸ਼ਵਰ ਰਾਓ ਵੱਲੋਂ ਕੀਤੀ ਜਾ ਰਹੀ ਇਹ ਲੰਮੀ ਪੈਦਲ ਯਾਤਰਾ ਨੌਜਵਾਨ ਪੀੜ੍ਹੀ ਵਿੱਚ ਨਵਾਂ ਜੋਸ਼ ਭਰੇਗੀ। ਸ੍ਰੀ ਰਾਓ ਨੇ ਵੀ ਧੂਰੀ ਵਾਸੀਆਂ ਦੇ ਇਸ ਅਥਾਹ ਪਿਆਰ ਅਤੇ ਮਾਣ-ਸਤਿਕਾਰ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਆਖਿਆ ਕਿ ਪੰਜਾਬ ਦੀ ਮਿੱਟੀ ਦਾ ਜੋਸ਼ ਇਸ ਯਾਤਰਾ ਨੂੰ ਨਵੀਂ ਊਰਜਾ ਬਖ਼ਸ਼ੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਦੀ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਮੋਗਾ ਰੈਲੀ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਨਾ ਕਰਨਾ ‘ਆਪ’ ਦੀ ਨਾਕਾਮੀ ਦਾ ਪੱਕਾ ਸਬੂਤ- ਪਵਨ ਗੋਇਲ ਸੂਬਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।