29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਐਥਲੈਟਿਕ ਮੀਟ ਵਿੱਚ ਵਿੱਦਿਆ ਰਤਨ ਕਾਲਜ ਨੇ ਮਾਰੀ ਬਾਜ਼ੀ

ਲਹਿਰਾਗਾਗਾ, 28 ਨਵੰਬਰ (ਅਸ਼ੋਕ ਗਰਗ) - ਵਿੱਦਿਆ ਰਤਨ ਇੰਸਟੀਚਿਊਟ ਆਫ ਕੰਪਿਊਟਰ ਐਪਲੀਕੇਸ਼ਨ ਖੋਖਰ ਦੇ ਬੀ. ਏ ਪਹਿਲੇ ਸਾਲ ਦੇ ਵਿਦਿਆਰਥੀ ਨੇ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਘੁੱਦਾ, ਬਠਿੰਡਾ ਵਿਖੇ ਕਰਵਾਏ ਅੰਤਰ ਕਾਲਜ ਐਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਨੇ 800 ਮੀਟਰ ਦੌੜ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਜਿੱਤ ਦਾ ਲੋਹਾ ਮਨਵਾਇਆ।

ਅਜੀਤ ਡੈਸਕ 29-11-2026
ਲਹਿਰਾਗਾਗਾ, 28 ਨਵੰਬਰ (ਅਸ਼ੋਕ ਗਰਗ) - ਵਿੱਦਿਆ ਰਤਨ ਇੰਸਟੀਚਿਊਟ ਆਫ ਕੰਪਿਊਟਰ ਐਪਲੀਕੇਸ਼ਨ ਖੋਖਰ ਦੇ ਬੀ.ਏ ਪਹਿਲੇ ਸਾਲ ਦੇ ਵਿਦਿਆਰਥੀ ਨੇ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਘੁੱਦਾ, ਬਠਿੰਡਾ ਵਿਖੇ ਕਰਵਾਏ ਅੰਤਰ ਕਾਲਜ ਐਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਨੇ 800 ਮੀਟਰ ਦੌੜ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਜਿੱਤ ਦਾ ਲੋਹਾ ਮਨਵਾਇਆ। ਜਿਸ ਵਿੱਚ ਹਰਿਹਰ ਸਿੰਘ ਪੁੱਤਰ ਗੁਰਜੀਤ ਸਿੰਘ ਨੇ ਸੋਨੇ ਦਾ ਤਗਮਾ, ਕਰਨਦੀਪ ਸਿੰਘ ਪੁੱਤਰ ਜਰਨੈਲ ਸਿੰਘ ਅਤੇ ਰਜੀਵ ਕੁਮਾਰ ਪੁੱਤਰ ਰੁਸਤਮ ਕੁਮਾਰ ਨੇ ਕਾਂਸੀ ਦਾ ਤਮਗਾ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਚੈਰੀ ਗੋਇਲ ਅਤੇ ਐਮ.ਡੀ ਹਿਮਾਂਸ਼ੂ ਗਰਗ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਉੱਚੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾਕਟਰ ਅਦਿੱਤਿਆ ਪ੍ਰਕਾਸ਼ ਰਾਓ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ।
ਪਿਛਲੀ ਖ਼ਬਰ ਭਾਜਪਾ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਕੀ ਪਰੋਚਾ ਵਲੋਂ ਨਵ-ਨਿਯੁਕਤੀਆਂ ਅਗਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸੂਬੇ ਨੂੰ ਬੁਲੰਦੀਆਂ ਵੱਲ ਲਿਜਾਣ ਦੇ ਸਮਰੱਥ - ਮੰਨਵੀ / ਜੱਗੀ / ਕੁਲਵੰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।