28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਸੇਵਾ ਕੇਂਦਰ ਬਾਹਰ ਧਰਨਾ, ਹੜਤਾਲ ਕਾਰਨ ਲੋਕ ਹੋਏ ਖੱਜਲ-ਖੁਆਰ

ਛਾਜਲੀ, 29 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਪੰਜਾਬ ਭਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਹਿਤ ਛਾਜਲੀ ਦੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਵੀ ਕੰਮਕਾਜ ਬੰਦ ਕਰਕੇ ਕੇਂਦਰ ਦੇ ਬਾਹਰ ਧਰਨਾ ਦਿੱਤਾ ਗਿਆ।

ਅਜੀਤ ਡੈਸਕ 29-11-2026
ਛਾਜਲੀ, 29 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਪੰਜਾਬ ਭਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਹਿਤ ਛਾਜਲੀ ਦੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਵੀ ਕੰਮਕਾਜ ਬੰਦ ਕਰਕੇ ਕੇਂਦਰ ਦੇ ਬਾਹਰ ਧਰਨਾ ਦਿੱਤਾ ਗਿਆ। ਹੜਤਾਲ ਕਾਰਨ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਸੇਵਾ ਕੇਂਦਰ ਪਹੁੰਚੇ ਲੋਕਾਂ ਨੂੰ ਖਾਲੀ ਹੱਥ ਵਾਪਸ ਪਰਤਣਾ ਪਿਆ। ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮਾਂ ਲਵਲੀ, ਅਰਸ਼ਦੀਪ ਸ਼ਰਮਾ ਅਤੇ ਤਰਨਮ ਰਾਣੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਨੌਕਰੀ ਦੀ ਪੱਕੀ ਸੁਰੱਖਿਆ ਨਹੀਂ ਮਿਲੀ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਸੇਵਾ ਕੇਂਦਰਾਂ ਦਾ ਪ੍ਰਬੰਧ ਸਿੱਧਾ ਪੰਜਾਬ ਸਰਕਾਰ ਅਧੀਨ ਲਿਆਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਦੂਜੇ ਪਾਸੇ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਹੋਰ ਸਰਕਾਰੀ ਕੰਮਾਂ ਲਈ ਪਹੁੰਚੇ ਲੋਕਾਂ ਨੂੰ ਨਿਰਾਸ਼ ਹੋ ਕੇ ਮੁੜਨਾ ਪਿਆ। ਕਈ ਲੋਕ ਦੂਰ-ਦੁਰਾਡੇ ਤੋਂ ਕੰਮ ਕਰਵਾਉਣ ਆਏ ਸਨ, ਪਰ ਹੜਤਾਲ ਕਾਰਨ ਉਨ੍ਹਾਂ ਦਾ ਸਮਾਂ ਅਤੇ ਕਿਰਾਇਆ ਬਰਬਾਦ ਹੋਇਆ। ਲੋਕਾਂ ਨੇ ਸਰਕਾਰ ਤੋਂ ਜਲਦ ਮਸਲਾ ਹੱਲ ਕਰਕੇ ਸੇਵਾ ਕੇਂਦਰਾਂ ਦਾ ਕੰਮ ਮੁੜ ਸ਼ੁਰੂ ਕਰਵਾਉਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਧਾਰਮਿਕ ਅਤੇ ਸਮਾਜਿਕ ਸਮਾਗਮ ਆਪਸੀ ਮਿਲਵਰਤਨ ਅਤੇ ਪਿਆਰ ਦੀਆਂ ਤੰਦਾਂ ਮਜ਼ਬੂਤ ਕਰਦੇ ਹਨ-ਰਾਜ ਕੁਮਾਰ ਅਰੋੜਾ ਅਗਲੀ ਖ਼ਬਰ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਕਾਲੜਾ ਨੇ ਹਾਈਕਮਾਨ ਨੂੰ ਪੱਤਰ ਲਿਖ ਕੇ ਗੱਠਜੋੜ ਵਿਚ ਸੰਗਰੂਰ ਸੀਟ ਭਾਜਪਾ ਦੇ ਹਿੱਸੇ ਰੱਖਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।