28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਭਵਾਨੀਗੜ੍ਹ ਪੁਲਿਸ ਵਲੋਂ ਤਿੰਨ ਪਿੰਡਾਂ ’ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, ਚਿੱਟੇ ਸਮੇਤ ਕਾਬੂ

ਭਵਾਨੀਗੜ੍ਹ, 28 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਸਥਾਨਕ ਪੁਲਿਸ ਵਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤਹਿਤ ਇਲਾਕੇ ਦੇ ਪਿੰਡ ਜੌਲੀਆਂ, ਖੇੜੀ ਗਿੱਲਾਂ ਅਤੇ ਮਾਝੀ ਵਿਖੇ ਘਰਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਸਥਾਨਕ ਡੀ.

ਅਜੀਤ ਡੈਸਕ 29-11-2026
ਭਵਾਨੀਗੜ੍ਹ, 28 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਸਥਾਨਕ ਪੁਲਿਸ ਵਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤਹਿਤ ਇਲਾਕੇ ਦੇ ਪਿੰਡ ਜੌਲੀਆਂ, ਖੇੜੀ ਗਿੱਲਾਂ ਅਤੇ ਮਾਝੀ ਵਿਖੇ ਘਰਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਸਥਾਨਕ ਡੀ.ਐੱਸ.ਪੀ. ਸਤਨਾਮ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਨੇ ਪਿੰਡਾਂ ਵਿਚ ਚੈਕਿੰਗ ਕੀਤੀ। ਇਸ ਸਬੰਧੀ ਡੀ.ਐੱਸ.ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਲਾਕੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਨਸ਼ਿਆਂ ਦੇ ਹੌਟਸਪੌਟ ਮੰਨੇ ਜਾਂਦੇ ਪਿੰਡ ਜੌਲੀਆਂ, ਖੇੜੀ ਗਿੱਲਾਂ ਅਤੇ ਮਾਝੀ ਵਿਖੇ ਰੇਡ ਕਰਕੇ ਤਲਾਸ਼ੀ ਮੁਹਿੰਮ ਤਹਿਤ ਕਰੀਬ 40 ਤੋਂ 45 ਘਰਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਲੋਂ ਅੱਗੇ ਵੀ ਪਿੰਡਾਂ ਵਿਚ ਚੈਕਿੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਕਾਲਾਝਾੜ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸਤਵੰਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪੁਲਿਸ ਦੀ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਖੇੜੀ ਗਿੱਲਾਂ ਦੇ ਕਾਕਾ ਸਿੰਘ ਪੁੱਤਰ ਗੁਰਦੇਵ ਸਿੰਘ ਕੋਲੋਂ 4 ਗ੍ਰਾਮ ਚਿੱਟਾ ਬਰਾਮਦ ਹੋਇਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਸਹਾਇਤਾ ਹਿੱਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਤਰਜੀਹ-ਅਮਨ ਅਰੋੜਾ ਅਗਲੀ ਖ਼ਬਰ ਧਾਰਮਿਕ ਅਤੇ ਸਮਾਜਿਕ ਸਮਾਗਮ ਆਪਸੀ ਮਿਲਵਰਤਨ ਅਤੇ ਪਿਆਰ ਦੀਆਂ ਤੰਦਾਂ ਮਜ਼ਬੂਤ ਕਰਦੇ ਹਨ-ਰਾਜ ਕੁਮਾਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।