30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਰਿਪੂ ਢਿੱਲੋਂ ਹੋ ਸਕਦੇ ਹਨ ਸੰਗਰੂਰ ਤੋਂ ਪੰਥਕ ਧਿਰਾਂ ਦੇ ਸਾਂਝੇ ਉਮੀਦਵਾਰ

ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਸੀਨੀਅਰ ਅਕਾਲੀ ਆਗੂ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨਾਲ਼ ਮੁਲਾਕਾਤ ਦੌਰਾਨ ਪੰਥਕ ਮਸਲਿਆਂ ਅਤੇ ਮੌਜੂਦਾ ਰਾਜਨੀਤਕ ਹਾਲਤਾਂ ਉੱਤੇ ਚਰਚਾ ਕੀਤੀ। ਮੁਲਾਕਾਤ ਉਪਰੰਤ ‘ਅਜੀਤ’ ਨਾਲ਼ ਵਿਸ਼ੇਸ਼ ਗੱਲਬਾਤ ਕਰਦਿਆਂ ਰਿਪੂ ਢਿੱਲੋਂ ਨੇ ਕਿਹਾ ਕਿ ਪੰਥਕ ਧਿਰਾਂ ਦੇ ਸੰਭਾਵੀ ਗੱਠਜੋੜ ਜਿਸ ਵਿੱਚ ਅਕਾਲੀ ਦਲ (ਪੁਨਰ ਸੁਰਜੀਤ), ਵਾਰਿਸ ਪੰਜਾਬ ਦੇ ਅਤੇ ਅਕਾਲੀ ਦਲ (ਅੰਮ੍ਰਿਤਸਰ) ਸੰਗਰੂਰ ਹਲਕੇ ਤੋਂ ਸਾਂਝਾ ਉਮੀਦਵਾਰ ਉਨ੍ਹਾਂ ਦੀ ਪਾਰਟੀ ਦੀ ਝੋਲ਼ੀ ਪਾ ਸਕਦੇ ਹਨ।

ਰਿਪੂ ਢਿੱਲੋਂ ਅਤੇ ਪਰਮਿੰਦਰ ਸਿੰਘ ਢੀਂਡਸਾ ਵਿਚਾਰ ਚਰਚਾ ਕਰਦੇ ਹੋਏ। ਤਸਵੀਰ-ਮੁਕੇਸ਼ ਕੁਮਾਰ 30-11-2026
ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਸੀਨੀਅਰ ਅਕਾਲੀ ਆਗੂ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨਾਲ਼ ਮੁਲਾਕਾਤ ਦੌਰਾਨ ਪੰਥਕ ਮਸਲਿਆਂ ਅਤੇ ਮੌਜੂਦਾ ਰਾਜਨੀਤਕ ਹਾਲਤਾਂ ਉੱਤੇ ਚਰਚਾ ਕੀਤੀ। ਮੁਲਾਕਾਤ ਉਪਰੰਤ ‘ਅਜੀਤ’ ਨਾਲ਼ ਵਿਸ਼ੇਸ਼ ਗੱਲਬਾਤ ਕਰਦਿਆਂ ਰਿਪੂ ਢਿੱਲੋਂ ਨੇ ਕਿਹਾ ਕਿ ਪੰਥਕ ਧਿਰਾਂ ਦੇ ਸੰਭਾਵੀ ਗੱਠਜੋੜ ਜਿਸ ਵਿੱਚ ਅਕਾਲੀ ਦਲ (ਪੁਨਰ ਸੁਰਜੀਤ), ਵਾਰਿਸ ਪੰਜਾਬ ਦੇ ਅਤੇ ਅਕਾਲੀ ਦਲ (ਅੰਮ੍ਰਿਤਸਰ) ਸੰਗਰੂਰ ਹਲਕੇ ਤੋਂ ਸਾਂਝਾ ਉਮੀਦਵਾਰ ਉਨ੍ਹਾਂ ਦੀ ਪਾਰਟੀ ਦੀ ਝੋਲ਼ੀ ਪਾ ਸਕਦੇ ਹਨ। ਪਰਮਿੰਦਰ ਸਿੰਘ ਢੀਂਡਸਾ ਨੇ ਮੁਲਾਕਾਤ ਦੌਰਾਨ ਰਿਪੂ ਢਿੱਲੋਂ ਨੂੰ ਸਪਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਜੰਗੀ ਪੱਧਰ ਉੱਤੇ ਸੰਗਰੂਰ ਤੋਂ ਤਿਆਰੀਆਂ ਵਿੱਢ ਦੇਣ ਕਿਉਂਕਿ ਕਿਸੇ ਵੀ ਸਮੇਂ ਚੋਣਾਂ ਦਾ ਬਿਗਲ ਵੱਜ ਸਕਦਾ ਹੈ। ਉਨ੍ਹਾਂ ਇਹ ਵੀ ਗੱਲ ਸਾਂਝੀ ਕੀਤੀ ਕਿ ਜ਼ਿਲ੍ਹਾ ਹੈੱਡ ਕੁਆਟਰ ਉੱਤੇ ਮੌਜੂਦ ਹੋਣ ਕਾਰਨ ਅਕਾਲੀ ਦਲ (ਪੁਨਰ ਸੁਰਜੀਤ) ਬੇਹੱਦ ਮਜ਼ਬੂਤ ਸਥਿਤੀ ਵਿੱਚ ਵੀ ਹੈ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਸੰਗਰੂਰ ਹਲਕੇ ਨਾਲ਼ ਸੰਬੰਧਿਤ ਹੈ। ਅਜਿਹੀ ਰਾਜਨੀਤਕ ਪ੍ਰਸਥਿਤੀਆਂ ਦੇ ਚਲਦਿਆਂ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ (ਪੁਨਰ ਸੁਰਜੀਤ) ਹੀ ਆਪਣਾ ਦਾਅਵਾ ਪੰਥਕ ਧਿਰਾਂ ਦੇ ਸਾਂਝੇ ਉਮੀਦਵਾਰ ਵਜੋਂ ਜਤਾਏਗਾ। ਰਿਪੂ ਢਿੱਲੋਂ ਨੇ ਸਪਸ਼ਟ ਕੀਤਾ ਕਿ ਜੇ ਪਾਰਟੀ ਉਨ੍ਹਾਂ ਨੂੰ ਉਮੀਦਵਾਰ ਬਣਾਉਂਦੀ ਹੈ ਤਾਂ ਉਹ ਸੀਟ ਜਿੱਤ ਕੇ ਪਾਰਟੀ ਦੀ ਝੋਲ਼ੀ ਪਾਉਣਗੇ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਕੈਨੇਡੀਅਨ ਪ੍ਰਿੰਸ ਰਿਜ਼ੌਰਟ, ਜੰਡਾਲੀ ਖੁਰਦ (ਅਹਿਮਦਗੜ੍ਹ ) ਵਿਖੇ ਵਪਾਰੀਆਂ, ਕਾਰੋਬਾਰੀਆਂ ਤੇ ਉਦਯੋਗ... ਅਗਲੀ ਖ਼ਬਰ ਕਾਂਗਰਸ ਵਲੋਂ ਸ਼ੇਰਪੁਰ ਵਿਖੇ ਚੱਕ ਦੀ ਅਗਵਾਈ ’ਚ ‘ਹਲਕਾ ਮਹਿਲ ਕਲਾਂ ਮੰਗਦਾ ਇਨਸਾਫ’ ਮੁਹਿੰਮ ਤਹਿਤ ਪੈਦਲ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।