ਕੇਸਾਧਾਰੀ ਬੱਚਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ
ਚੀਮਾ ਮੰਡੀ, 29 ਨਵੰਬਰ (ਗੁਰਜੀਤ ਸਿੰਘ ਚਹਿਲ)-ਗੁਰਦੁਆਰਾ ਜਨਮ ਅਸਥਾਨ ਸਾਹਿਬ ਚੀਮਾ ਤੋਂ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਦੇ ਵਿਸ਼ੇਸ਼ ਸਹਿਯੋਗ ਸਦਕਾ ਪਿੰਡ ਸੰਗਤਪੁਰਾ ਤੋਂ ਲਗਭਗ 70 ਕੇਸਾਧਾਰੀ ਬੱਚਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ ਗਈ। ਇਸ ਯਾਤਰਾ ਦੌਰਾਨ ਬੱਚਿਆਂ ਨੇ ਗੁਰਧਾਮਾਂ ਦੇ ਦਰਸ਼ਨ ਕਰਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਤ ਵਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ।
ਅਜੀਤ ਡੈਸਕ
30-11-2026