ਧਾਰਮਿਕ ਸਮਾਗਮ ਕਰਵਾਇਆ
ਅਹਿਮਦਗੜ੍ਹ, 29 ਨਵੰਬਰ (ਰਣਧੀਰ ਸਿੰਘ ਮਹੋਲੀ)-ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਵਲੋਂ ਨਹਿਰ ਵਾਲ਼ੇ ਅਸਥਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਤਿਸੰਗ ਕਥਾ ਵਿਚਾਰ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਜਥੇਦਾਰ ਸੁਖਦੀਪ ਸਿੰਘ ਨਿਰਮਲੇ ਵੱਲੋਂ ਗੁਰਬਾਣੀ ਸ਼ਬਦ ਵਿਚਾਰ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਅਜੀਤ ਡੈਸਕ
30-11-2026