ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
ਧੂਰੀ, 29 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ, ਸੁਖਵੰਤ ਸਿੰਘ ਭੁੱਲਰ)-ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ (ਰਜਿ.) ਧੂਰੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ, ਸ਼ਹਿਰ ਵਾਸੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਸਵਰਗੀ ਮਹਾਂਸ਼ਿਆ ਪ੍ਰਤਿਗਿਆ ਪਾਲ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਮੰਗਲਾ ਆਸ਼ਰਮ (ਗਊਸ਼ਾਲਾ), ਨੇੜੇ ਸ਼ੂਗਰ ਮਿੱਲ ਧੂਰੀ ਵਿਖੇ ਲਗਾਇਆ ਗਿਆ।
ਧੂਰੀ, 29 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ, ਸੁਖਵੰਤ ਸਿੰਘ ਭੁੱਲਰ)-ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ (ਰਜਿ.) ਧੂਰੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ, ਸ਼ਹਿਰ ਵਾਸੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਸਵਰਗੀ ਮਹਾਂਸ਼ਿਆ ਪ੍ਰਤਿਗਿਆ ਪਾਲ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਮੰਗਲਾ ਆਸ਼ਰਮ (ਗਊਸ਼ਾਲਾ), ਨੇੜੇ ਸ਼ੂਗਰ ਮਿੱਲ ਧੂਰੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਸੁੱਖੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਮੱਖਣ ਲਾਲ ਗਰਗ , ਨਗਰ ਕੌਂਸਲ ਧੂਰੀ ਦੀ ਪ੍ਰਧਾਨ ਅਮਰਜੋਤ ਕੌਰ ਬਾਜਵਾ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਕੋਸਲਰ ਸੰਦੀਪ ਬਾਂਸਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸੰਸਥਾ ਦੇ ਪ੍ਰਧਾਨ ਡਾ. ਰਮੇਸ਼ ਸ਼ਰਮਾ, ਸਕੱਤਰ ਹੰਸ ਰਾਜ ਗਰਗ, ਸਕੱਤਰ ਸੁਖਵਿੰਦਰਪਾਲ ਸ਼ਰਮਾ ਅਤੇ ਕੈਸ਼ੀਅਰ ਰਾਕੇਸ਼ ਕੁਮਾਰ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਕੈਂਪ ਦੀ ਸਫ਼ਲਤਾ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਸਥਾਵਾਂ, ਦਾਨੀ ਸੱਜਣਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ।