30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅੰਤਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਵਿੱਚ ਲੌਂਗੋਵਾਲ ਦੀਆਂ ਕੁੜੀਆਂ ਨੇ ਮਾਰੀ ਬਾਜ਼ੀ

ਲੌਂਗੋਵਾਲ, 29 ਨਵੰਬਰ (ਸ. ਸ.

ਅਜੀਤ ਡੈਸਕ 30-11-2026
ਲੌਂਗੋਵਾਲ, 29 ਨਵੰਬਰ (ਸ.ਸ. ਖੰਨਾ, ਵਿਨੋਦ)-ਪੰਜਾਬ ਸਰਕਾਰ ਵੱਲੋਂ 46ਵੀਆਂ ਅੰਤਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਹਾਈਟੈਕ ਗਰਾਊਂਡ ਦਾਖਾ ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਈਆਂ ਗਈਆਂ ਜਿਸ ਵਿੱਚ ਕੁੜੀਆਂ ਅਤੇ ਮੁੰਡਿਆਂ ਦੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ ਇਹਨਾਂ ਮੁਕਾਬਲਿਆਂ ਅੰਡਰ 11 ਵਿੱਚ ਜ਼ਿਲ੍ਹਾ ਸੰਗਰੂਰ ਦੀ ਟੀਮ ਨੇ ਫੁੱਟਬਾਲ ਖੇਡ ਮੁਕਾਬਲੇ ਵਿੱਚ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਅਤੇ ਟਰਾਫ਼ੀ ਹਾਸਲ ਕੀਤੀ। ਅੰਡਰ 11 ਫੁੱਟਬਾਲ ਮੁੰਡਿਆਂ ਨੇ ਤਾਂਬੇ ਦਾ ਮੈਡਲ ਪ੍ਰਾਪਤ ਕਰਕੇ ਸਰਕਾਰੀ ਪ੍ਰਾਇਮਰੀ ਸਕੂਲ ਵਡਿਆਣੀ ਪੱਤੀ ਲੌਂਗੋਵਾਲ ਬਲਾਕ ਚੀਮਾ ਜ਼ਿਲ੍ਹਾ ਸੰਗਰੂਰ ਦਾ ਨਾਮ ਰੌਸ਼ਨ ਕੀਤਾ ਹੈ। ਇਹਨਾਂ ਬੱਚਿਆਂ ਦੀ ਸਪੈਸ਼ਲ ਤਿਆਰੀ ਖੇਡ ਕੋਚ ਪਰਮਿੰਦਰ ਸਿੰਘ ਵੱਲੋਂ ਕਰਵਾਈ ਗਈ ਸੀ। ਸਕੂਲ ਦੇ ਮੁੱਖ ਅਧਿਆਪਕ ਜਗਜੀਤ ਸਿੰਘ ਵੱਲੋਂ ਬੱਚਿਆਂ ਦੇ ਮਾਤਾ ਪਿਤਾ ਅਤੇ ਟੀਮ ਇੰਚਾਰਜ ਬਲਜੀਤ ਸਿੰਘ, ਪਰਮਿੰਦਰ ਸਿੰਘ ਪੱਪੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕੌਂਸਲਰ ਗੁਰਮੇਲ ਸਿੰਘ ਚੋਟੀਆਂ, ਸਾਬਕਾ ਨਗਰ ਕੌਂਸਲ ਮੀਤ ਪ੍ਰਧਾਨ ਨਸੀਬ ਕੌਰ ਚੋਟੀਆਂ, ਹਰੀਦਾਸ ਸ਼ੇਰਗਿੱਲ, ਨੀਤੂ ਰਾਣੀ, ਸ਼ੈਲੀ ਗੁਪਤਾ ਮਨਜੀਤ ਕੌਰ ਹਰਜੀਤ ਕੌਰ ਹਰਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਧੂਰੀ ਵਿੱਚ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸ਼ੁਭਮ ਸ਼ਰਮਾ ਸ਼ੁਭੀ ਸਰਗਰਮ, ਬਲਾਕ ਤੇ ਮੰਡਲ ਪ੍ਰਧਾਨਾਂ ਨਾ... ਅਗਲੀ ਖ਼ਬਰ ਡਾ. ਹਰਦੀਪ ਸਿੰਘ ਨੂੰ ਕਿਸਾਨ ਯੂਨੀਅਨ ਦੀ ਖਨੌਰੀ ਇਕਾਈ ਦਾ ਪ੍ਰਧਾਨ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।