23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ * ਮੰਗਾਂ ਲਾਗੂ ਨਾ ਹੋਈਆਂ ਤਾਂ 25 ਅਗਸਤ ਤੋਂ ਓ.ਪੀ.ਡੀ ਸੇਵਾਵਾਂ ਹੋਣਗੀਆਂ ਬੰਦ * 27 ਅਗਸਤ ਦੇ ਸੂਬਾ ਪੱਧਰੀ ਸੰਘਰਸ਼ ਨੂੰ ਵੀ ਪੂਰਨ ਹਮਾਇਤ

ਫ਼ਿਰੋਜ਼ਪੁਰ, 22 ਅਗਸਤ (ਕੁਲਬੀਰ ਸਿੰਘ ਸੋਢੀ)-ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਮੀਟਿੰਗ ਦੌਰਾਨ 27 ਜੁਲਾਈ ਨੂੰ ਕੀਤੀ ਗਈ ਹੜਤਾਲ ਤੋਂ ਬਾਅਦ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਾ ਕੀਤੇ ਜਾਣ ’ਤੇ ਆਗੂਆਂ ਵਲੋਂ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਫ਼ਰੰਟ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਹਿਮਤੀ ਬਣੀਆਂ ਮੰਗਾਂ ਸਬੰਧੀ ਜਲਦ ਕੋਈ ਸਪਸ਼ਟ ਫ਼ੈਸਲਾ ਨਾ ਲਿਆ ਗਿਆ ਤਾਂ 25 ਅਗਸਤ ਤੋਂ ਆਮ ਆਦਮੀ ਕਲੀਨਿਕਾਂ ਦੀਆਂ ਓ.

ਅਜੀਤ ਡੈਸਕ 23-08-2026
ਫ਼ਿਰੋਜ਼ਪੁਰ, 22 ਅਗਸਤ (ਕੁਲਬੀਰ ਸਿੰਘ ਸੋਢੀ)-ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਦੀ ਮੀਟਿੰਗ ਦੌਰਾਨ 27 ਜੁਲਾਈ ਨੂੰ ਕੀਤੀ ਗਈ ਹੜਤਾਲ ਤੋਂ ਬਾਅਦ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਾ ਕੀਤੇ ਜਾਣ ’ਤੇ ਆਗੂਆਂ ਵਲੋਂ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਫ਼ਰੰਟ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਹਿਮਤੀ ਬਣੀਆਂ ਮੰਗਾਂ ਸਬੰਧੀ ਜਲਦ ਕੋਈ ਸਪਸ਼ਟ ਫ਼ੈਸਲਾ ਨਾ ਲਿਆ ਗਿਆ ਤਾਂ 25 ਅਗਸਤ ਤੋਂ ਆਮ ਆਦਮੀ ਕਲੀਨਿਕਾਂ ਦੀਆਂ ਓ.ਪੀ.ਡੀ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਫ਼ੈਸਲਾ ਲਿਆ ਜਾ ਸਕਦਾ ਹੈ। ਫ਼ਰੰਟ ਆਗੂਆਂ ਅਨੁਸਾਰ 27 ਜੁਲਾਈ ਦੀ ਹੜਤਾਲ ਦੌਰਾਨ ਸਰਕਾਰ ਅਤੇ ਸਿਹਤ ਵਿਭਾਗ ਨਾਲ ਹੋਈ ਮੀਟਿੰਗ ਵਿਚ ਤਿੰਨ ਮੁੱਖ ਮੰਗਾਂ ’ਤੇ ਸਹਿਮਤੀ ਬਣੀ ਸੀ। ਜਿਨ੍ਹਾਂ ਵਿਚ ਇੰਨਸੈਂਟਿਵ ਵਿਚ ਵਾਧਾ ਕਰਨਾ, ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸਹੂਲਤ ਦੇਣਾ ਅਤੇ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਮੁਹੱਈਆ ਕਰਵਾਉਣਾ ਸ਼ਾਮਿਲ ਸੀ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੀ ਤੀਜੀ ਮੁੱਖ ਮੰਗ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖ਼ਤਮ ਕਰਕੇ ਕਰਮਚਾਰੀਆਂ ਨੂੰ ਸਿਹਤ ਵਿਭਾਗ ਦੇ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼ ਅਧੀਨ ਕਾਂਟਰੈਕਟ ’ਤੇ ਲਿਆਉਣ ਦੀ ਹੈ। ਫ਼ਰੰਟ ਦਾ ਕਹਿਣਾ ਹੈ ਕਿ ਸਹਿਮਤੀ ਬਣਨ ਦੇ ਬਾਵਜੂਦ ਲਗਭਗ ਇਕ ਮਹੀਨਾ ਬੀਤਣ ਜਾ ਰਿਹਾ ਹੈ, ਪਰ ਅਜੇ ਤੱਕ ਕਿਸੇ ਵੀ ਮੰਗ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ। ਸਾਂਝਾ ਫ਼ਰੰਟ ਨੇ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਕਿ ਪਹਿਲਾਂ ਹੋਈ ਸਹਿਮਤੀ ਅਨੁਸਾਰ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਫਾਈਲ ਦੀ ਮੌਜੂਦਾ ਸਥਿਤੀ ਬਾਰੇ ਸਪਸ਼ਟ ਜਾਣਕਾਰੀ ਦਿੱਤੀ ਜਾਵੇ। ਫ਼ਰੰਟ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਕੋਈ ਸਪਸ਼ਟੀਕਰਨ ਜਾਂ ਠੋਸ ਕਾਰਵਾਈ ਨਾ ਕੀਤੀ ਗਈ ਤਾਂ 25 ਅਗਸਤ ਤੋਂ ਓ.ਪੀ.ਡੀ ਸੇਵਾਵਾਂ ਬੰਦ ਕਰਨ ਦਾ ਫ਼ੈਸਲਾ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਾਂਝਾ ਫ਼ਰੰਟ ਆਮ ਆਦਮੀ ਕਲੀਨਿਕ ਪੰਜਾਬ ਨੇ 27 ਅਗਸਤ ਨੂੰ ਸੀ ਐੱਚ.ਓ ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਅਤੇ ਹੋਰ ਰੈਗੂਲਰ ਯੂਨੀਅਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ। ਫ਼ਰੰਟ ਨੇ ਕਿਹਾ ਕਿ 27 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖ ਕੇ ਸਾਂਝੇ ਸੰਘਰਸ਼ ਵਿਚ ਸ਼ਮੂਲੀਅਤ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਾਹਬਦੀਨ ਸ਼ਾਹ ਦੀ ਯਾਦ ’ਚ ਕਰਵਾਇਆ ਸਾਲਾਨਾ ਜੋੜ ਮੇਲਾ ਗਾਇਕ ਜੋੜੀ ਹਰਜੀਤ ਸਿੱਧੂ ਅਤੇ ਪ੍ਰਵੀਨ ਦਰਦੀ ਨੇ ਬੰਨ੍ਹੇ ਰੰਗ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।