23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅਜੀਤ, ਜਲੰਧਰ ਮਾਸਟਰ ਗੁਰਨਾਮ ਸਿੰਘ ਦੀ ਹੋਈ ਤਰੱਕੀ, ਬਣੇ ਪੰਜਾਬੀ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਨਿਧਾਨਾ ਵਿਖੇ ਸੰਭਾਲਿਆ ਲੈਕਚਰਾਰ ਦਾ ਅਹੁਦਾ

ਗੋਲੂ ਕਾ ਮੋੜ, 22 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਸਿੱਖਿਆ ਵਿਭਾਗ ’ਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਮਾਸਟਰ ਗੁਰਨਾਮ ਸਿੰਘ ਦੀ ਤਰੱਕੀ ਹੋਣ ਉਪਰੰਤ ਉਨ੍ਹਾਂ ਨੂੰ ਪੰਜਾਬੀ ਲੈਕਚਰਾਰ ਬਣਾਇਆ ਗਿਆ ਹੈ। ਤਰੱਕੀ ਤੋਂ ਬਾਅਦ ਗੁਰਨਾਮ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਨਿਧਾਨਾ ਵਿਖੇ ਪੰਜਾਬੀ ਲੈਕਚਰਾਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਸਨਿਚਰਵਾਰ, 1 ਅਗਸਤ, 2026 23-08-2026
ਗੋਲੂ ਕਾ ਮੋੜ, 22 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਸਿੱਖਿਆ ਵਿਭਾਗ ’ਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਮਾਸਟਰ ਗੁਰਨਾਮ ਸਿੰਘ ਦੀ ਤਰੱਕੀ ਹੋਣ ਉਪਰੰਤ ਉਨ੍ਹਾਂ ਨੂੰ ਪੰਜਾਬੀ ਲੈਕਚਰਾਰ ਬਣਾਇਆ ਗਿਆ ਹੈ। ਤਰੱਕੀ ਤੋਂ ਬਾਅਦ ਗੁਰਨਾਮ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਨਿਧਾਨਾ ਵਿਖੇ ਪੰਜਾਬੀ ਲੈਕਚਰਾਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਗੁਰਨਾਮ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਆਫ਼ ਸਕੂਲ ਐਜੂਕੇਸ਼ਨ ਪੰਜਾਬ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਦੇ ਹੁਕਮਾਂ ਅਨੁਸਾਰ ਉਨ੍ਹਾਂ ਦੀ ਪੰਜਾਬੀ ਲੈਕਚਰਾਰ ਵਜੋਂ ਤਰੱਕੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਨਿਧਾਨਾ ਵਿਖੇ ਉਹ ਸਭ ਤੋਂ ਸੀਨੀਅਰ ਅਧਿਆਪਕ ਹੋਣ ਕਾਰਨ ਉਨ੍ਹਾਂ ਨੂੰ ਪ੍ਰਿੰਸੀਪਲ ਦਾ ਚਾਰਜ ਵੀ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਲੰਬੇ ਅਰਸੇ ਤੋਂ ਬਤੌਰ ਐੱਸ.ਐੱਸ. ਮਾਸਟਰ ਸਕੂਲ ਆਫ਼ ਐਮੀਨੈਂਸ ਗੁਰੂਹਰਸਹਾਏ, ਫ਼ਿਰੋਜ਼ਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕਿਹਾ ਕਿ ਨਵੇਂ ਅਹੁਦੇ ’ਤੇ ਉਹ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਕੂਲ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਗੁਰਨਾਮ ਸਿੰਘ ਵਲੋਂ ਅਹੁਦਾ ਸੰਭਾਲਣ ਮੌਕੇ ਸਕੂਲ ਦੇ ਅਧਿਆਪਕਾਂ, ਪਿੰਡ ਦੀ ਪੰਚਾਇਤ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼, ਪੰਚਾਇਤ ਮੈਂਬਰ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਕੌਂਸਲਰ ਸਰਬਜੀਤ ਕਾਕਾ ਤੇ ਸੁਰਿੰਦਰ ਸ਼ਰਮਾ ਸਮੇਤ 6 ਆਗੂ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।