26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ, ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਐੱਨ. ਐੱਚ.

ਡੀ.ਸੀ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਦੇਣ ਸਮੇਂ ਐੱਨ.ਐੱਚ.ਐੱਮ. ਮੁਲਾਜ਼ਮ ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗ। ਅਜੀਤ ਤਸਵੀਰ 26-08-2026
ਫ਼ਿਰੋਜ਼ਪੁਰ, 25 ਅਗਸਤ (ਕੁਲਬੀਰ ਸਿੰਘ ਸੋਢੀ)-ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਫ਼ਿਰੋਜ਼ਪੁਰ ਵਿਖੇ ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਕੱਠੇ ਹੋ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਵਲੋਂ ਆਪਣੀਆਂ ਜਾਇਜ਼ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਅਤੇ ਆਸ਼ਾ ਵਰਕਰ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ। ਯੂਨੀਅਨ ਆਗੂ ਬਗੀਚ ਸਿੰਘ ਅਤੇ ਆਸ਼ਾ ਵਰਕਰ ਯੂਨੀਅਨ ਦੇ ਪ੍ਰਧਾਨ ਰਾਜਵੰਤ ਕੌਰ ਅਤੇ ਪਰਮਜੀਤ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੀਤਾ ਗਿਆ ਰੋਸ ਪ੍ਰਦਰਸ਼ਨ ਸਰਕਾਰ ਨੂੰ ਇਹ ਸਪਸ਼ਟ ਸੁਨੇਹਾ ਹੈ ਕਿ ਐੱਨ.ਐੱਚ.ਐੱਮ. ਮੁਲਾਜ਼ਮ ਅਤੇ ਆਸ਼ਾ ਵਰਕਰ ਆਪਣੀਆਂ ਮੰਗਾਂ ਤੋਂ ਪਿੱਛੇ ਹਟਣ ਵਾਲੇ ਨਹੀਂ ਹਨ। ਜੇਕਰ ਸਰਕਾਰ ਨੇ ਤੁਰੰਤ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਯੂਨੀਅਨ ਵਲੋਂ ਐਲਾਨੇ ਅਗਲੇ ਸੰਘਰਸ਼ੀ ਪ੍ਰੋਗਰਾਮਾਂ ਤਹਿਤ 26 ਅਗਸਤ ਨੂੰ ਸਿਵਲ ਸਰਜਨ ਦਫ਼ਤਰ ਤੋਂ ਲੈ ਕੇ ਆਪਣੇ ਜ਼ਿਲ੍ਹੇ ਦੇ ਕਿਸੇ ਮੁੱਖ ਰੋਡ ਤੱਕ ਰੋਸ ਮਾਰਚ ਕਰਕੇ ਇਕ ਘੰਟੇ ਲਈ ਚੱਕਾ ਜਾਮ ਅਤੇ ਕੱਲ੍ਹ 27 ਅਗਸਤ ਨੂੰ ਸਾਥੀਆਂ ਨਾਲ ਪੰਜਾਬ ਬੰਦ ਦਾ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ। ਐੱਨ.ਐੱਚ.ਐੱਮ. ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ, ਰਿੰਕੂ ਕੰਬੋਜ, ਸੁਰਿੰਦਰ ਕੰਬੋਜ, ਸੁਮਿਤ ਕੁਮਾਰ, ਮੁਕੇਸ਼ ਕੁਮਾਰ, ਅਜੇ, ਕੰਵਲਜੀਤ ਸਿੰਘ, ਨੇਹਾ, ਸੰਗੀਤਾ, ਨੀਰਜ ਕੌਰ, ਕ੍ਰਿਸ਼ਨ ਕੁਮਾਰ, ਪੈਰਾਮੈਡੀਕਲ ਯੂਨੀਅਨ ਫ਼ਿਰੋਜ਼ਪੁਰ ਤੋਂ ਜਸਵਿੰਦਰ ਸਿੰਘ ਕੌੜਾ, ਨਰਿੰਦਰ ਸ਼ਰਮਾ, ਗੁਰਮੇਲ ਸਿੰਘ, ਕਰਨਜੀਤ ਸਿੰਘ, ਆਸ਼ਾ ਵਰਕਰ ਰਾਜਵੰਤ ਕੌਰ, ਪਰਮਜੀਤ ਕੌਰ, ਇੰਦਰਜੀਤ ਕੌਰ, ਵੀਰਪਾਲ ਕੌਰ, ਰਮਨਦੀਪ ਕੌਰ, ਕਰਨਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ੀਰਾ ਵਿਖੇ ਰੇਲਵੇ ਰੋਡ ਵਿਖੇ ਗਰੀਨ ਹੱਟ ਖੋਖੇ ਨੂੰ ਲੱਗੀ ਭਿਆਨਕ ਅੱਗ ਫਲ ਵਿਕਰੇਤਾ ਦਾ ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਭਲਕੇ ਪੰਜਾਬ ਬੰਦ ਨਹੀਂ, ਸਰਕਾਰੀ ਦਫ਼ਤਰਾਂ ਦਾ ਕੰਮਕਾਜ ਰਹੇਗਾ ਮੁਕੰਮਲ ਬੰਦ-ਸਿੱਧੂ, ਭਾਂਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।