27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦਾ ਵਫ਼ਦ ਆਰ.ਟੀ.ਓ. ਫ਼ਿਰੋਜ਼ਪੁਰ ਨੂੰ ਮਿਲਿਆ

ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਵਾਹਨਾਂ ਨਾਲ ਸੰਬੰਧਿਤ ਰਜਿਸਟ੍ਰਰੇਸ਼ਨ, ਡਰਾਈਵਿੰਗ ਲਾਇਸੈਂਸਾਂ ਅਤੇ ਹੋਰ ਲੰਬਿਤ ਪਏ ਕੰਮਾਂ ਦੇ ਨਿਪਟਾਰੇ ’ਚ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਦੀ ਅਗਵਾਈ ਹੇਠ ਇਕ ਵਫ਼ਦ ਨੇ ਫ਼ਿਰੋਜ਼ਪੁਰ ਦੇ ਆਰ. ਟੀ.

ਆਰ.ਟੀ.ਓ ਫ਼ਿਰੋਜ਼ਪੁਰ ਵਿਸ਼ਵਜੀਤ ਸਿੰਘ ਸਿੱਧੂ ਨਾਲ ਮੁਲਾਕਾਤ ਦੌਰਾਨ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਦੇ ਆਗੂ। ਤਸਵੀਰ-ਗੁਰਿੰਦਰ ਸਿੰਘ 26-08-2026
ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਵਾਹਨਾਂ ਨਾਲ ਸੰਬੰਧਿਤ ਰਜਿਸਟ੍ਰਰੇਸ਼ਨ, ਡਰਾਈਵਿੰਗ ਲਾਇਸੈਂਸਾਂ ਅਤੇ ਹੋਰ ਲੰਬਿਤ ਪਏ ਕੰਮਾਂ ਦੇ ਨਿਪਟਾਰੇ ’ਚ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਦੀ ਅਗਵਾਈ ਹੇਠ ਇਕ ਵਫ਼ਦ ਨੇ ਫ਼ਿਰੋਜ਼ਪੁਰ ਦੇ ਆਰ.ਟੀ.ਓ. ਵਿਸ਼ਵਜੀਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਆਰ.ਟੀ.ਓ ਨੂੰ ਲੋਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਤੋਂ ਜਾਣੂ ਕਰਵਾਉਂਦਿਆਂ ਲੰਬਿਤ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਰੱਖੀ। ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਲਈ ਵਾਰ-ਵਾਰ ਦਫ਼ਤਰ ਦੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਲੰਬਿਤ ਮਾਮਲਿਆਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ਆਰ.ਟੀ.ਓ. ਵਿਸ਼ਵਜੀਤ ਸਿੰਘ ਸਿੱਧੂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਵਿਭਾਗੀ ਸਟਾਫ਼ ਦੇ ਸਹਿਯੋਗ ਨਾਲ ਲੰਬਿਤ ਪਏ ਕੰਮਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਨੂੰ ਵਾਹਨਾਂ ਨਾਲ ਸਬੰਧਿਤ ਕੰਮਾਂ ਲਈ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਫ਼ਦ ਵਿਚ ਪੰਜਾਬ ਸਟੇਟ ਕਰਮਚਾਰੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਬੇਦੀ, ਪੈਨਸ਼ਨਰ ਆਗੂ ਡਾ.ਪ੍ਰਦੀਪ ਰਾਣਾ, ਰਣਵੀਰ ਸਿੰਘ ਕੁੱਕੂ ਸਮੇਤ ਹੋਰ ਆਗੂ ਸ਼ਾਮਿਲ ਸਨ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ 4 ਸਤੰਬਰ ਨੂੰ ਮਨਾਈ ਜਾਵੇਗੀ ਅਗਲੀ ਖ਼ਬਰ ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।