27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

...300 ਕਿੱਲੋਮੀਟਰ ਰੋਜ਼ਾਨਾ ਸਫ਼ਰ ਹਾਦਸੇ ਤੋਂ ਬਾਅਦ ਵੀ ਬਦਲੀ ਦੀ ਉਡੀਕ ’ਚ ਅਧਿਆਪਕ ਜਸਦੇਵ ਸਿੰਘ ਨੇ ਸਰਕਾਰ ਤੋਂ ਲਗਾਈ ਗੁਹਾਰ ਮਾਤਾ

ਬਲੱਡ ਕੈਂਸਰ ਅਤੇ ਪਿਤਾ ਦਿਲ ਦੇ ਮਰੀਜ਼, ਖੁਦ ਵੀ ਸੜਕ ਹਾਦਸੇ ਵਿਚ ਹੋਏ ਜ਼ਖ਼ਮੀ ਗੁਰੂਹਰਸਹਾਏ, 26 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਨੇੜਲੇ ਪਿੰਡ ਹੱਡੀ ਵਾਲਾ ਦੇ ਰਹਿਣ ਵਾਲੇ ਈ. ਟੀ.

ਗੰਭੀਰ ਬਿਮਾਰੀ ਦਾ ਸ਼ਿਕਾਰ ਜਸਦੇਵ ਸਿੰਘ ਦੀ ਮਾਤਾ ਅਤੇ ਐਕਸੀਡੈਂਟ ਤੋਂ ਬਾਅਦ ਬੈਡ ’ਤੇ ਪਏ ਜਸਦੇਵ ਸਿੰਘ ਅਤੇ ਉਸਦੇ ਪਿਤਾ ਆਪਣੇ ਬਿਮਾਰੀ ਸਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ-ਕਪਿਲ ਕੰਧਾਰੀ 27-08-2026
ਬਲੱਡ ਕੈਂਸਰ ਅਤੇ ਪਿਤਾ ਦਿਲ ਦੇ ਮਰੀਜ਼, ਖੁਦ ਵੀ ਸੜਕ ਹਾਦਸੇ ਵਿਚ ਹੋਏ ਜ਼ਖ਼ਮੀ
ਗੁਰੂਹਰਸਹਾਏ, 26 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਨੇੜਲੇ ਪਿੰਡ ਹੱਡੀ ਵਾਲਾ ਦੇ ਰਹਿਣ ਵਾਲੇ ਈ.ਟੀ.ਟੀ ਅਧਿਆਪਕ ਜਸਦੇਵ ਸਿੰਘ ਨੂੰ ਆਪਣੀ ਡਿਊਟੀ ਨਿਭਾਉਣ ਲਈ ਹਰ ਰੋਜ਼ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਤੱਕ ਲਗਭਗ 300 ਕਿਲੋਮੀਟਰ ਦਾ ਸਫ਼ਰ ਤੈਅ ਕਰਨਾ ਪੈ ਰਿਹਾ ਹੈ। ਲੰਮੇ ਸਫ਼ਰ ਕਾਰਨ ਜਿੱਥੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਹਾਲ ਹੀ ਵਿਚ ਵਾਪਰੇ ਸੜਕ ਹਾਦਸੇ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਅਧਿਆਪਕ ਜਸਦੇਵ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿੰਡ ਹੱਡੀ ਵਾਲਾ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਲਾਕ ਲੋਹੀਆਂ ਖਾਸ, ਜਲੰਧਰ ਅਧੀਨ ਮੰਡਾਲਾ ਛੰਨਾ ਵਿਖੇ ਸਥਿਤ ਸਰਕਾਰੀ ਸਕੂਲ ਵਿਚ ਡਿਊਟੀ ਕਰਨ ਜਾਂਦੇ ਹਨ। ਹਰ ਰੋਜ਼ ਲੰਮਾ ਸਫ਼ਰ ਤੈਅ ਕਰਨ ਕਾਰਨ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਸਕੂਲ ਤੋਂ ਘਰ ਵਾਪਸ ਆਉਂਦੇ ਸਮੇਂ ਫਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਪਿੰਡ ਪਿੰਡੀ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਅਤੇ ਉਨ੍ਹਾਂ ਦੀ ਲੱਤ ਦਾ ਆਪ੍ਰੇਸ਼ਨ ਕਰਕੇ ਰਾੜ ਪਾਈ ਗਈ। ਡਾਕਟਰਾਂ ਵਲੋਂ ਉਨ੍ਹਾਂ ਨੂੰ ਲਗਭਗ ਤਿੰਨ ਮਹੀਨੇ ਲਈ ਬੈੱਡ ਰੈਸਟ ਦੀ ਸਲਾਹ ਦਿੱਤੀ ਗਈ ਹੈ। ਜਸਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਅਮਰਜੀਤ ਕੌਰ ਬਲੱਡ ਕੈਂਸਰ ਅਤੇ ਕਾਲਾ ਪੀਲੀਆ ਤੋਂ ਪੀੜਤ ਹਨ ਅਤੇ ਉਨ੍ਹਾਂ ਦਾ ਇਲਾਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿਖੇ ਚੱਲ ਰਿਹਾ ਹੈ। ਉਨ੍ਹਾਂ ਦੇ ਪਿਤਾ ਗੁਰਚਰਨ ਸਿੰਘ ਵੀ ਦਿਲ ਦੇ ਮਰੀਜ਼ ਹਨ ਅਤੇ ਉਨ੍ਹਾਂ ਦੇ ਦੋ ਸਟੰਟ ਪੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਘਰ ਵਿਚ ਬਿਮਾਰ ਮਾਤਾ-ਪਿਤਾ ਦੀ ਦੇਖਭਾਲ ਕਰਨ ਵਾਲਾ ਉਨ੍ਹਾਂ ਤੋਂ ਇਲਾਵਾ ਕੋਈ ਹੋਰ ਪਰਿਵਾਰਕ ਮੈਂਬਰ ਨਹੀਂ ਹੈ।ਅਧਿਆਪਕ ਜਸਦੇਵ ਸਿੰਘ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਰਿਵਾਰਕ ਅਤੇ ਸਿਹਤ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦੀ ਬਦਲੀ ਨੇੜਲੇ ਪਿੰਡ ਜਮਾਲਗੜ੍ਹ, ਮੋਠਾਂ ਵਾਲਾ ਜਾਂ ਬਲਾਕ ਗੁਰੂਹਰਸਹਾਏ ਦੇ ਕਿਸੇ ਸਕੂਲ ਵਿਚ ਕੀਤੀ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੇਕਰ ਨਿਯਮਾਂ ਅਨੁਸਾਰ ਤੁਰੰਤ ਬਦਲੀ ਸੰਭਵ ਨਹੀਂ ਹੈ ਤਾਂ ਘੱਟੋ-ਘੱਟ ਦੋ ਸਾਲਾਂ ਲਈ ਉਨ੍ਹਾਂ ਦੀ ਆਰਜ਼ੀ ਡਿਊਟੀ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਹੱਡੀ ਵਾਲਾ ਵਿਖੇ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਉਹ ਆਪਣੀ ਸਰਕਾਰੀ ਡਿਊਟੀ ਦੇ ਨਾਲ-ਨਾਲ ਆਪਣੇ ਬਿਮਾਰ ਬਜ਼ੁਰਗ ਮਾਤਾ-ਪਿਤਾ ਦੀ ਸੇਵਾ ਅਤੇ ਆਪਣੀ ਸਿਹਤ ਦਾ ਵੀ ਧਿਆਨ ਰੱਖ ਸਕਣਗੇ।
ਪਿਛਲੀ ਖ਼ਬਰ ਸ਼ਹੀਦਾਂ ਦੀ ਧਰਤੀ ਹੁਸੈਨੀਵਾਲਾ ਤੋਂ ‘ਬਦਲਾਅ ਜ਼ਰੂਰੀ ਹੈ’ ਰੈਲੀ ਲਈ ਮਸ਼ਾਲ ਮਾਰਚ ਰਵਾਨਾ ਅਗਲੀ ਖ਼ਬਰ ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ | —ਚਾਰਲਜ਼ ਡਿਕਨਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।