27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

213 ਗਰਾਮ ਹੈਰੋਇਨ ਸਮੇਤ 2 ਦੋਸ਼ੀ ਗ੍ਰਿਫ਼ਤਾਰ

ਜ਼ੀਰਾ,26 ਅਗਸਤ (ਰਜਨੀਸ਼ ਕਥੂਰੀਆ)- ਸੀ. ਆਈ.

ਅਜੀਤ ਡੈਸਕ 27-08-2026
ਜ਼ੀਰਾ,26 ਅਗਸਤ (ਰਜਨੀਸ਼ ਕਥੂਰੀਆ)- ਸੀ.ਆਈ.ਏ.ਸਟਾਫ ਜ਼ੀਰਾ ਦੀ ਪੁਲਿਸ ਨੇ 2 ਦੋਸ਼ੀਆਂ ਨੂੰ 213 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦਿਆਂ ਸੀ.ਆਈ.ਏ.ਸਟਾਫ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ ਤੇ ਸੀ.ਆਈ.ਏ.ਸਟਾਫ ਜ਼ੀਰਾ ਦੇ ਟੀਮ ਵਲੋਂ ਕੀਤੀ ਗਈ ਛਾਪੇਮਾਰੀ ਦੇ ਦੌਰਾਨ ਗੁਰਜੰਟ ਸਿੰਘ ਉਰਫ਼ ਜੰਟ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਪਿੰਡ ਬੰਡਾਲਾ ਅਤੇ ਅਰਮਾਨਜੀਤ ਸਿੰਘ ਉਰਫ਼ ਅਰਮਾਨ, ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਮਹਾਲਮ ਨੂੰ 213 ਗ੍ਰਾਮ ਹੈਰੋਇਨ ਸਮੇਤ ਥਾਣਾ ਮੱਲਾਂਵਾਲਾ ਦੇ ਅਧੀਨ ਪੈਂਦੇ ਇਕ ਸੰਵੇਦਨਸ਼ੀਲ ਖੇਤਰ ਪਿੰਡ ਚੂਚਕਵਿੰਡ ਤੋਂ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਖਿਲਾਫ ਥਾਣਾ ਮੱਲਾਂਵਾਲਾ ਵਿਖੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਦੇ ਅਗਲੇ-ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਅਤੇ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅੱਗੇ ਤਫਤੀਸ਼ ਜਾਰੀ ਹੈ।
ਪਿਛਲੀ ਖ਼ਬਰ ਵਿਧਾਇਕ ਭੁੱਲਰ ਨੇ ਨਵ-ਨਿਯੁਕਤ ਚੇਅਰਮੈਨ ਹਰਮੀਤ ਸਿੰਘ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਅੱਜ ਦੀ ਹੜਤਾਲ ਸਰਕਾਰੀ ਅਦਾਰਿਆਂ ਤੱਕ ਸੀਮਤ, ਬਾਜ਼ਾਰ ਤੇ ਆਵਾਜਾਈ ਰਹੇਗੀ ਚਾਲੂ-ਜਾਗੋਵਾਲੀਆ, ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।