27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਸ਼ਹੂਰ ਹਲਵਾਈ ਦੀ ਦੁਕਾਨ ਦੇ ਭਰਵਾਏ ਸੈਂਪਲਾਂ ’ਚੋਂ 2 ਨਤੀਜੇ ਨਾ ਖਾਣਯੋਗ ਆਏ- ਭਾਕਿਯੂ ਕਾਦੀਆਂ

ਜ਼ੀਰਾ, 26 ਅਗਸਤ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ)- ਭਾਰਤੀ ਕਿਸਾਨ ਯੂਨੀਅਨ ਬਲਾਕ ਕਾਦੀਆਂ ਦੀ ਮੀਟਿੰਗ ਪ੍ਰਕਿਰਤੀ ਕਲੱਬ ਜ਼ੀਰਾ ਵਿਖੇ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਅਗਵਾਈ ਵਿਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਇਸ ਪ੍ਰੈਸ ਕਾਨਫਰੰਸ ਵਿਚ ਬਲਜਿੰਦਰ ਸਿੰਘ ਬੱਬੀ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 27-08-2026
ਜ਼ੀਰਾ, 26 ਅਗਸਤ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ)- ਭਾਰਤੀ ਕਿਸਾਨ ਯੂਨੀਅਨ ਬਲਾਕ ਕਾਦੀਆਂ ਦੀ ਮੀਟਿੰਗ ਪ੍ਰਕਿਰਤੀ ਕਲੱਬ ਜ਼ੀਰਾ ਵਿਖੇ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਅਗਵਾਈ ਵਿਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਇਸ ਪ੍ਰੈਸ ਕਾਨਫਰੰਸ ਵਿਚ ਬਲਜਿੰਦਰ ਸਿੰਘ ਬੱਬੀ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਜ਼ੀਰਾ ਵਿਖੇ ਇਕ ਹਲਵਾਈ ਦੀ ਦੁਕਾਨ ਤੋਂ ਫੂਡ ਸੇਫਟੀ ਵਿਭਾਗ ਫਿਰੋਜ਼ਪੁਰ ਨੂੰ ਮਠਿਆਈ ਦੇ 3 ਸੈਂਪਲ ਭਰਵਾਏ ਗਏ ਸਨ, ਜਿਨ੍ਹਾਂ ’ਚੋਂ 2 ਸੈਂਪਲਾਂ ਦਾ ਨਤੀਜਾ ਨਾ ਖਾਣਯੋਗ ਆਇਆ। ਉਹਨਾਂ ਦੱਸਿਆ ਕਿ ਇਸ ਦੀ ਜਾਣਕਾਰੀ ਸਿਵਲ ਸਰਜਨ ਫਿਰੋਜ਼ਪੁਰ ਨੇ ਮੀਡੀਆ ਦੇ ਸਾਹਮਣੇ ਦਿੱਤੀ ਹੈ। ਉਹਨਾਂ ਕਿਹਾ ਕਿ ਜ਼ੀਰਾ ਸ਼ਹਿਰ ਦੀ ਏਨੀ ਮਸ਼ਹੂਰ ਹਲਵਾਈ ਦੀ ਦੁਕਾਨ ਦੀ ਮਠਿਆਈ ਦੇ ਸੈਂਪਲ ਫ਼ੇਲ੍ਹ ਆਉਣਾ ਬਹੁਤ ਹੀ ਚਿੰਤਾ ਦੀ ਗੱਲ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਦੁਕਾਨਦਾਰਾਂ ਅਤੇ ਦੋਧੀਆਂ ਨੂੰ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ ਦੀ ਅਪੀਲ ਕੀਤੀ। ਉਨਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਮੇਂ-ਸਮੇਂ ’ਤੇ ਫੂਡ ਸੇਫਟੀ ਵਿਭਾਗ ਨੂੰ ਨਾਲ ਲੈ ਕੇ ਸੈਂਪਲਿੰਗ ਕਰਵਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਨਕਲੀ ਅਤੇ ਮਿਲਾਵਟੀ ਚੀਜ਼ਾਂ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਕਿਸਾਨ ਆਗੂਆਂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਜਥੇਬੰਦੀ ਦਾ ਸਾਥ ਦਿਓ ਅਤੇ ਆਪਣੀ ਸਿਹਤ ਦੇ ਪ੍ਰਤੀ ਸੁਚੇਤ ਹੋਵੋ। ਇਸ ਮੀਟਿੰਗ ’ਚ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਸੂਬਾ ਕਾਰਜਕਾਰੀ ਮੈਂਬਰ,ਕੁਲਵਿੰਦਰ ਸਿੰਘ ਸੇਖੋਂ ਜ਼ਿਲਾ ਆਗੂ, ਮਨਦੀਪ ਸਿੰਘ ਅਲੀਪੁਰ ਜ਼ਿਲ੍ਹਾ ਆਗੂ,ਰਾਜ ਰਣਬੀਰ ਸਿੰਘ ਕਰਮੂਵਾਲਾ ਜਿਲਾ ਆਗੂ,ਸਰਪੰਚ ਸੁਖਜੀਤ ਸਿੰਘ ਮੱਲੇਵਾਲਾ,ਮੋਹਨ ਸਿੰਘ ਨੰਬਰਦਾਰ ਫੇਰੋਕੇ, ਕੈਪਟਨ ਠਾਣਾ ਸਿੰਘ ਛੱਜਾਂਵਾਲੀ, ਸੁਖਵੀਰ ਸਿੰਘ ਮਰਖਾਈ, ਸੁਖਦੇਵ ਸਿੰਘ ਵਾੜਾ ਚੈਨ ਸਿੰਘ ਵਾਲਾ ਅਤੇ ਕੁਲਵਿੰਦਰ ਸਿੰਘ ਸੇਖੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਲਈ 65 ਤੋਂ ਵੱਧ ਪ੍ਰਿੰਸੀਪਲ ਅਤੇ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਵਿਧਾਇਕ ਭੁੱਲਰ ਨੇ ਨਵ-ਨਿਯੁਕਤ ਚੇਅਰਮੈਨ ਹਰਮੀਤ ਸਿੰਘ ਨੂੰ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।