28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜਿੰਦੂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਫ਼ਿਰੋਜ਼ਸ਼ਾਹ, 27 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਜ਼ਿਆਦਾ ਸਰਗਰਮ ਅਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਅੰਦਰ ਜਥੇਬੰਦਕ ਤਬਦੀਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜਥੇਦਾਰ ਜੋਗਿੰਦਰ ਸਿੰਘ ਜਿੰਦੂ ਵਲੋਂ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਲੀਡਰਸ਼ਿਪ ਨਾਲ ਲੰਬੀ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਕਰਨ ਉਪਰੰਤ, ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਅਹਿਮ ਜਥੇਬੰਦਕ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।

ਅਜੀਤ ਡੈਸਕ 28-08-2026
ਫ਼ਿਰੋਜ਼ਸ਼ਾਹ, 27 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਜ਼ਿਆਦਾ ਸਰਗਰਮ ਅਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਅੰਦਰ ਜਥੇਬੰਦਕ ਤਬਦੀਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜਥੇਦਾਰ ਜੋਗਿੰਦਰ ਸਿੰਘ ਜਿੰਦੂ ਵਲੋਂ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਲੀਡਰਸ਼ਿਪ ਨਾਲ ਲੰਬੀ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਕਰਨ ਉਪਰੰਤ, ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਅਹਿਮ ਜਥੇਬੰਦਕ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਕੀਤੀ ਗਈ ਅਧਿਕਾਰਤ ਸੂਚੀ ਅਨੁਸਾਰ ਸੁਖਪਾਲ ਸਿੰਘ ਸੁੱਖ ਸੰਧੂ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ, ਗੋਰਾ ਸੰਧੂ ਨੂੰ ਸਰਕਲ ਮੱਲਵਾਲ ਦਾ ਪ੍ਰਧਾਨ, ਇਕਬਾਲ ਪਾਲ ਨੂੰ ਸਰਕਲ ਦਾ ਸੀਨੀਅਰ ਮੀਤ ਪ੍ਰਧਾਨ, ਰਵਜੀਤ ਸਿੰਘ ਨੂੰ ਸਰਕਲ ਦਾ ਮੀਤ ਪ੍ਰਧਾਨ, ਸੰਦੀਪ ਸਿੰਘ ਸੀਪਾ ਮੀਤ ਪ੍ਰਧਾਨ ਰਘਵੀਰ ਸਿੰਘ ਨੰਬਰਦਾਰ ਨੂੰ ਪਾਰਟੀ ਦੀ ਉੱਚ ਪੱਧਰੀ ਕੋਰ ਕਮੇਟੀ ਦਾ ਮੈਂਬਰ ਅਤੇ ਪਰਮਜੀਤ (ਯੋਧਾ) ਨੂੰ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਸੌਂਪ ਕੇ ਨਿਵਾਜਿਆ ਗਿਆ ਹੈ। ਇਸ ਖ਼ੁਸ਼ੀ ਦੇ ਮੌਕੇ ’ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਸੰਧੂ ਮਾਣਾ ਸਿੰਘ ਵਾਲਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਉੱਥੇ ਉਨ੍ਹਾਂ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਪਾਰਟੀ ਵਲੋਂ ਸਿਰੋਪਾਓ ਬਖਸ਼ਿਸ਼ ਕੀਤੇ ਅਤੇ ਮੂੰਹ ਮਿੱਠਾ ਕਰਵਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਆਪਣੇ ਵਫ਼ਾਦਾਰ ਅਤੇ ਦਿਨ-ਰਾਤ ਪਾਰਟੀ ਲਈ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਦਾ ਦਿਲੋਂ ਸਤਿਕਾਰ ਕਰਦਾ ਹੈ। ਨਵ-ਨਿਯੁਕਤ ਅਹੁਦੇਦਾਰਾਂ ਅਤੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੰਧੂ ਨੇ ਇਸ ਵੱਡੇ ਮਾਣ-ਸਤਿਕਾਰ ਲਈ ਪਾਰਟੀ ਹਾਈਕਮਾਂਡ, ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਸਾਂਝੇ ਤੌਰ ’ਤੇ ਭਰੋਸਾ ਦਿਵਾਇਆ ਕਿ ਉਹ ਹਲਕੇ ਦੇ ਸਮੂਹ ਅਕਾਲੀ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਇਮਾਨਦਾਰੀ, ਵਫ਼ਾਦਾਰੀ ਅਤੇ ਤਨਦੇਹੀ ਨਾਲ ਇਕ ਟੀਮ ਵਜੋਂ ਕੰਮ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਪੈਰਾਡਾਈਜ਼ ਸਕੂਲ ਦੇ ਖਿਡਾਰੀਆਂ ਦੀ ਸੂਬਾ ਪੱਧਰੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।