28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਮੁੱਦਕੀ, 27 ਅਗਸਤ (ਭਾਰਤ ਭੂਸ਼ਨ ਅਗਰਵਾਲ)-ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਵਿਖੇ ਪੰਜਾਬੀ ਸਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਚ ਪ੍ਰਿੰਸੀਪਲ ਸਿਸਟਰ ਐਨਮੈਰੀ, ਮੈਨੇਜਰ ਸਿਸਟਰ ਨਿਤਿਆ ਅਤੇ ਸਿਸਟਰ ਅੰਜੂ ਦੀ ਦੇਖ-ਰੇਖ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ ਲੋਕ-ਨਾਚ, ਗਿੱਧਾ, ਭੰਗੜਾ, ਲੋਕ-ਗੀਤਾਂ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਸਭਿਆਚਾਰ ਦੀ ਸ਼ਾਨਦਾਰ ਝਲਕ ਪੇਸ਼ ਕੀਤੀ।

ਅਜੀਤ ਡੈਸਕ 28-08-2026
ਮੁੱਦਕੀ, 27 ਅਗਸਤ (ਭਾਰਤ ਭੂਸ਼ਨ ਅਗਰਵਾਲ)-ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਵਿਖੇ ਪੰਜਾਬੀ ਸਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਚ ਪ੍ਰਿੰਸੀਪਲ ਸਿਸਟਰ ਐਨਮੈਰੀ, ਮੈਨੇਜਰ ਸਿਸਟਰ ਨਿਤਿਆ ਅਤੇ ਸਿਸਟਰ ਅੰਜੂ ਦੀ ਦੇਖ-ਰੇਖ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ ਲੋਕ-ਨਾਚ, ਗਿੱਧਾ, ਭੰਗੜਾ, ਲੋਕ-ਗੀਤਾਂ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਸਭਿਆਚਾਰ ਦੀ ਸ਼ਾਨਦਾਰ ਝਲਕ ਪੇਸ਼ ਕੀਤੀ। ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਗਿੱਧੇ ਅਤੇ ਲੋਕ-ਗੀਤਾਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਪੂਰਾ ਮਾਹੌਲ ਪੰਜਾਬੀ ਸਭਿਆਚਾਰ ਦੇ ਰੰਗ ਵਿਚ ਰੰਗਿਆ ਗਿਆ। ਸਭਿਆਚਾਰਕ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਸਭਿਆਚਾਰ ਪ੍ਰਤੀ ਪਿਆਰ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਸਿਸਟਰ ਐਨਮੈਰੀ, ਮੈਨੇਜਰ ਸਿਸਟਰ ਨਿਤਿਆ ਅਤੇ ਸਿਸਟਰ ਅੰਜੂ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਅਜਿਹੇ ਸਭਿਆਚਾਰਕ ਪ੍ਰੋਗਰਾਮ ਬੱਚਿਆਂ ਨੂੰ ਆਪਣੀਆਂ ਰਵਾਇਤਾਂ ਅਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਅਤੇ ਰਚਨਾਤਮਿਕਤਾ ਨੂੰ ਵੀ ਉਤਸ਼ਾਹਿਤ ਕਰਦੇ ਹਨ। ਸਮਾਗਮ ਦੌਰਾਨ ਤੀਆਂ ਨਾਲ ਸਬੰਧਿਤ ਰਵਾਇਤੀ ਗਤੀਵਿਧੀਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਨੇ ਸਾਰਿਆਂ ਨੂੰ ਖੂਬ ਆਕਰਸ਼ਿਤ ਕੀਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਮੁਲਾਜ਼ਮ ਵਰਗ ਦੀ ਹੜਤਾਲ ਨੂੰ ਮਿਲਿਆ ਵੱਡਾ ਹੁੰਗਾਰਾ, ਸਿਹਤ ਮੁਲਾਜ਼ਮਾਂ ਵਲੋਂ ਵੱਡਾ ਸਮਰਥਨ ਅਗਲੀ ਖ਼ਬਰ ਜਿੰਦੂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।