30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅਗਰਵਾਲ ਸਭਾ ਵਲੋਂ ਨਗਰ ਕੌਂਸਲ ਪ੍ਰਧਾਨ ਕਰਨ ਗਿੱਲ ਅਤੇ ਉਪ ਪ੍ਰਧਾਨ ਹਰਦੀਪ ਸਿੰਘ ਹੈਪੀ ਦਾ ਸਨਮਾਨ

ਤਲਵੰਡੀ ਭਾਈ, 29 ਅਗਸਤ (ਕੁਲਜਿੰਦਰ ਸਿੰਘ ਗਿੱਲ)-ਅਗਰਵਾਲ ਸਭਾ ਤਲਵੰਡੀ ਭਾਈ ਵਲੋਂ ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਕਰਨਜੋਤ ਸਿੰਘ ਗਿੱਲ ਅਤੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਹੈਪੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਪ੍ਰਧਾਨ ਕਰਨਜੋਤ ਸਿੰਘ ਗਿੱਲ ਅਤੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਹੈਪੀ ਦੇ ਆਧਾਰਿਤ ਟੀਮ ਨੇ ਲੰਬੇ ਸਮੇਂ ਤੋਂ ਹੱਡਾ ਰੋੜੀ ਦੀ ਬਦਬੂ ਦਾ ਪ੍ਰਕੋਪ ਝੱਲਦੇ ਆ ਰਹੇ ਸ਼ਹਿਰ ਵਾਸੀਆਂ ਨੂੰ ਰਾਹਤ ਦਿਵਾਈ ਹੈ।

ਅਜੀਤ ਡੈਸਕ 30-08-2026
ਤਲਵੰਡੀ ਭਾਈ, 29 ਅਗਸਤ (ਕੁਲਜਿੰਦਰ ਸਿੰਘ ਗਿੱਲ)-ਅਗਰਵਾਲ ਸਭਾ ਤਲਵੰਡੀ ਭਾਈ ਵਲੋਂ ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਕਰਨਜੋਤ ਸਿੰਘ ਗਿੱਲ ਅਤੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਹੈਪੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਪ੍ਰਧਾਨ ਕਰਨਜੋਤ ਸਿੰਘ ਗਿੱਲ ਅਤੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਹੈਪੀ ਦੇ ਆਧਾਰਿਤ ਟੀਮ ਨੇ ਲੰਬੇ ਸਮੇਂ ਤੋਂ ਹੱਡਾ ਰੋੜੀ ਦੀ ਬਦਬੂ ਦਾ ਪ੍ਰਕੋਪ ਝੱਲਦੇ ਆ ਰਹੇ ਸ਼ਹਿਰ ਵਾਸੀਆਂ ਨੂੰ ਰਾਹਤ ਦਿਵਾਈ ਹੈ। ਜਿਸ ਨਾਲ ਸ਼ਹਿਰ ਦੇ ਲੋਕਾਂ ਨੂੰ ਸੁਖ ਦਾ ਸਾਹ ਆਇਆ ਹੈ। ਇਸ ਮੌਕੇ ਕਰਨਜੋਤ ਸਿੰਘ ਗਿੱਲ ਨੇ ਅਗਰਵਾਲ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਅਗਰਵਾਲ ਸਭਾ ਦੇ ਆਗੂ ਦਵਿੰਦਰ ਗੁਪਤਾ, ਰਾਜ ਕੁਮਾਰ ਗੋਇਲ, ਅਸ਼ੋਕ ਮਿੱਤਲ, ਸ਼ਾਮ ਸੁੰਦਰ ਬਾਂਸਲ, ਗੌਤਮ ਮਿੱਤਲ, ਵਰੁਨ ਗਰਗ, ਸੰਦੀਪ ਮੰਗਲਾ, ਭੂਸ਼ਨ ਗੁਪਤਾ, ਗੌਤਮ ਬਾਂਸਲ, ਲਵਕੇਸ਼ ਤਾਇਲ, ਗੌਰਵ ਬਾਂਸਲ, ਜਗਦੀਸ਼ ਗੋਇਲ, ਯਸ਼ ਪਾਲ ਬਾਂਸਲ ਅਤੇ ਪਵਨ ਗੋਇਲ ਮੌਜੂਦ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਭਾਕਿਯੂ ਰਾਜੇਵਾਲ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਫੱਤਾ ਬੋੜਾ ’ਚ ਅਕਾਲੀ ਦਲ ਨੂੰ ਵੱਡਾ ਝਟਕਾ, 2 ਦਰਜਨ ਪਰਿਵਾਰ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।