ਚੰਡੀਗੜ੍ਹ ਦੇ ਧਰਨੇ ’ਚ ਸ਼ਾਮਿਲ ਹੋਣ ਸੰਬੰਧੀ ਭਾਕਿਯੂ ਕਾਦੀਆਂ ਵਲੋਂ ਮੀਟਿੰਗ
ਜ਼ੀਰਾ, 29 ਅਗਸਤ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸੋਢੀਵਾਲਾ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਧਰਨੇ ਵਿਚ ਸ਼ਾਮਿਲ ਹੋਣ ਲਈ ਡਿਊਟੀਆਂ ਲਗਾਈਆਂ ਗਈਆਂ।
ਅਜੀਤ ਡੈਸਕ
30-08-2026