02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰੇਤ ਨਾਲ ਭਰੀ ਟਰੈਕਟਰ ਟਰਾਲੀ ਕਾਬੂ, ਇਕ ਵਿਰੁੱਧ ਮਾਮਲਾ ਦਰਜ

ਮੱਲਾਂਵਾਲਾ, 1 ਸਤੰਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਢੋਲੇਵਾਲਾ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਖੇਮ ਚੰਦ ਜੋ ਪਿੰਡ ਸੱਦੂ ਸ਼ਾਹ ਵਾਲਾ ਤੋਂ ਮੂਸੇ ਵਾਲਾ ਨੂੰ ਇਕ ਟਰੈਕਟਰ ਟਰਾਲੀ ਸਮੇਤ ਰੇਤ ਲਿਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਰੇਡ ਕਰਨ ’ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਟਰੈਕਟਰ ਟਰਾਲੀ ਸਮੇਤ ਰੇਤ ਕਬਜ਼ੇ ’ਚ ਲੈ ਲਿਆ।

ਅਜੀਤ ਡੈਸਕ 02-09-2026
ਮੱਲਾਂਵਾਲਾ, 1 ਸਤੰਬਰ (ਗੁਰਦੇਵ ਸਿੰਘ)-ਪੁਲਿਸ ਥਾਣਾ ਆਰਿਫ਼ ਕੇ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਢੋਲੇਵਾਲਾ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਖੇਮ ਚੰਦ ਜੋ ਪਿੰਡ ਸੱਦੂ ਸ਼ਾਹ ਵਾਲਾ ਤੋਂ ਮੂਸੇ ਵਾਲਾ ਨੂੰ ਇਕ ਟਰੈਕਟਰ ਟਰਾਲੀ ਸਮੇਤ ਰੇਤ ਲਿਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਰੇਡ ਕਰਨ ’ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਟਰੈਕਟਰ ਟਰਾਲੀ ਸਮੇਤ ਰੇਤ ਕਬਜ਼ੇ ’ਚ ਲੈ ਲਿਆ। ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਖੇਮ ਚੰਦ ਪੁੱਤਰ ਤੋਤਾ ਰਾਮ ਵਾਸੀ ਬਾਬਾ ਰਾਮ ਲਾਲ ਨਗਰ ਫ਼ਿਰੋਜ਼ਪੁਰ ਸ਼ਹਿਰ ਖ਼ਿਲਾਫ਼ ਮਾਈਨਿੰਗ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਫੂਡ ਸੇਫਟੀ ਟੀਮ ਵਲੋਂ ਤੰਬਾਕੂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਦੁਕਾਨਾਂ ਦੀ ਜਾਂਚ ਤੰਬਾਕੂ ਵਿਕਰੇਤਾਵਾਂ ਨੂੰ... ਅਗਲੀ ਖ਼ਬਰ ਸ਼ੇਰਾ ਭਾਵੜਾ ਦੀ ਅਗਵਾਈ ਹੇਠ ਚੇਅਰਮੈਨ ਉੱਗੋਕੇ ਨੂੰ ਵਧਾਈ ਦੇਣ ਪੁੱਜੇ ‘ਆਪ’ ਆਗੂ ਅਤੇ ਸਰਪੰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।