04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਕੂਲਾਂ ਦੀ ਸਫ਼ਾਈ ਲਈ ਅਧਿਆਪਕਾਂ ਦੀ ਜੇਬ ’ਤੇ ਪਾਇਆ ਜਾ ਰਿਹਾ ਬੋਝ, ਸਵੱਛਤਾ ਪਖਵਾੜੇ ਦੌਰਾਨ ਨਿੱਜੀ ਖਰਚੇ ਲਈ ਕਥਿਤ ਦਬਾਅ ਕਾਰਨ ਅਧਿਆਪਕ ਜਥੇਬੰਦੀਆਂ ’ਚ ਰੋਸ

ਫ਼ਿਰੋਜ਼ਪੁਰ, 3 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ 1 ਤੋਂ 15 ਸਤੰਬਰ ਤੱਕ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸਕੂਲਾਂ ਵਿਚ ਸਫ਼ਾਈ, ਸਵੱਛਤਾ ਅਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਸੰਬੋਧਨ ਕਰਦੇ ਹੋਏ। 04-09-2026
ਫ਼ਿਰੋਜ਼ਪੁਰ, 3 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ 1 ਤੋਂ 15 ਸਤੰਬਰ ਤੱਕ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸਕੂਲਾਂ ਵਿਚ ਸਫ਼ਾਈ, ਸਵੱਛਤਾ ਅਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਦੌਰਾਨ ਅਧਿਆਪਕ ਜਥੇਬੰਦੀਆਂ ਨੇ ਦੋਸ਼ ਲਗਾਇਆ ਹੈ ਕਿ ਸਕੂਲਾਂ ਦੀ ਸਫ਼ਾਈ ਅਤੇ ਸੁੰਦਰਤਾ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਵਾਉਣ ਦੀ ਬਜਾਏ ਅਧਿਆਪਕਾਂ ’ਤੇ ਕਥਿਤ ਤੌਰ ’ਤੇ ਆਪਣੀ ਜੇਬ ਵਿਚੋਂ ਪੈਸੇ ਖ਼ਰਚ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਇੱਥੇ ਜਾਰੀ ਪੈ੍ੱਸ ਬਿਆਨ ਵਿਚ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ ਪੰਮਾ, ਮਲਕੀਤ ਸਿੰਘ ਹਰਾਜ, ਜਗਸੀਰ ਸਿੰਘ ਗਿੱਲ, ਹਰਜੀਤ ਸਿੰਘ ਸਿੱਧੂ, ਹਰਦੀਪ ਸਿੰਘ ਤੂਰ, ਸੁਖਜਿੰਦਰ ਸਿੰਘ ਖ਼ਾਨਪੁਰ, ਲਖਵਿੰਦਰ ਸਿੰਘ ਸਿਮਕ, ਸ਼ਲਿੰਦਰ ਕੰਬੋਜ, ਬਲਰਾਮ ਸ਼ਰਮਾ ਤੇ ਸਰਬਜੀਤ ਸਿੰਘ ਭਾਵਨਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਫ਼ਾਈ, ਰੱਖ-ਰਖਾਅ ਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਧਿਆਪਕਾਂ ਨੂੰ ਸਕੂਲਾਂ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਆਪਣੀ ਤਨਖ਼ਾਹ ਵਿਚੋਂ ਖਰਚਾ ਕਰਨ, ਸਫ਼ਾਈ ਕਰਵਾਉਣ ਤੇ ਗਤੀਵਿਧੀਆਂ ਦੀਆਂ ਤਸਵੀਰਾਂ ਵਿਭਾਗੀ ਪੱਧਰ ’ਤੇ ਭੇਜਣ ਲਈ ਕਥਿਤ ਤੌਰ ’ਤੇ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਆਪਕ ਆਗੂਆਂ ਨੇ ਸਵਾਲ ਕੀਤਾ ਕਿ ਜੇਕਰ ਸਕੂਲਾਂ ਦੀ ਸਫ਼ਾਈ ਤੇ ਰੱਖ-ਰਖਾਅ ਲਈ ਸਰਕਾਰੀ ਬਜਟ ਵਿਚ ਪ੍ਰਬੰਧ ਹੈ ਤਾਂ ਅਧਿਆਪਕਾਂ ਤੋਂ ਨਿੱਜੀ ਤੌਰ ’ਤੇ ਖਰਚਾ ਕਿਉਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਪਹਿਲਾਂ ਹੀ ਵੱਖ-ਵੱਖ ਗੈਰ-ਵਿਦਿਅਕ ਕੰਮਾਂ ਦੇ ਵਾਧੂ ਬੋਝ ਹੇਠ ਕੰਮ ਕਰ ਰਹੇ ਹਨ ਅਤੇ ਹੁਣ ਸਕੂਲਾਂ ਦੀ ਸਫ਼ਾਈ, ਸਜਾਵਟ ਤੇ ਸੁੰਦਰਤਾ ਦੀਆਂ ਵਾਧੂ ਜ਼ਿੰਮੇਵਾਰੀਆਂ ਵੀ ਉਨ੍ਹਾਂ ’ਤੇ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਅਨੁਸਾਰ ਅਧਿਆਪਕਾਂ ਦਾ ਮੁੱਖ ਫ਼ਰਜ਼ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨਾ ਹੈ, ਨਾ ਕਿ ਆਪਣੀ ਤਨਖ਼ਾਹ ਵਿਚੋਂ ਸਕੂਲਾਂ ਦੇ ਰੱਖ-ਰਖਾਅ ਦਾ ਖਰਚਾ ਕਰਨਾ। ਅਧਿਆਪਕ ਜਥੇਬੰਦੀਆਂ ਨੇ ਦਾਅਵਾ ਕੀਤਾ ਕਿ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਮਿਡ-ਡੇ-ਮੀਲ ਨਾਲ ਸਬੰਧਿਤ ਖ਼ਰਚਿਆਂ ਲਈ ਕਈ ਸਕੂਲਾਂ ਵਿਚ ਫ਼ੰਡਾਂ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੈਸ਼ਨ ਦੌਰਾਨ ਮਿਡ-ਡੇ-ਮੀਲ ਲਈ ਲੋੜੀਂਦੇ ਫ਼ੰਡ ਸਮੇਂ ਸਿਰ ਜਾਰੀ ਨਾ ਹੋਣ ਕਾਰਨ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਵਾਰ ਉਨ੍ਹਾਂ ਨੂੰ ਆਪਣੇ ਪੱਲਿਓਂ ਖਰਚਾ ਕਰਨਾ ਪੈਂਦਾ ਹੈ। ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਸਵੱਛਤਾ ਪਖਵਾੜੇ ਸਮੇਤ ਸਕੂਲਾਂ ਦੀ ਸਫ਼ਾਈ ਅਤੇ ਰੱਖ-ਰਖਾਅ ਲਈ ਲੋੜੀਂਦੇ ਫ਼ੰਡ ਤੁਰੰਤ ਜਾਰੀ ਕੀਤੇ ਜਾਣ ਅਤੇ ਅਧਿਆਪਕਾਂ ’ਤੇ ਆਪਣੀ ਜੇਬ ਵਿਚੋਂ ਪੈਸੇ ਖ਼ਰਚ ਕਰਨ ਲਈ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਪਾਇਆ ਜਾਵੇ। ਇਸ ਦੇ ਨਾਲ ਹੀ ਮਿਡ-ਡੇ-ਮੀਲ ਦੇ ਬਕਾਇਆ ਫ਼ੰਡ ਵੀ ਤੁਰੰਤ ਜਾਰੀ ਕਰਕੇ ਸਕੂਲਾਂ ਦੀਆਂ ਵਿੱਤੀ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਸਕੂਲਾਂ ਦੀਆਂ ਬੁਨਿਆਦੀ ਲੋੜਾਂ ਲਈ ਲੋੜੀਂਦੇ ਫ਼ੰਡ ਜਾਰੀ ਨਾ ਕੀਤੇ ਗਏ ਤੇ ਅਧਿਆਪਕਾਂ ’ਤੇ ਨਿੱਜੀ ਖਰਚੇ ਦਾ ਕਥਿਤ ਦਬਾਅ ਜਾਰੀ ਰਿਹਾ ਤਾਂ ਅਧਿਆਪਕ ਜਥੇਬੰਦੀਆਂ ਵਲੋਂ ਇਸ ਮਾਮਲੇ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਮੰਗਾਂ ਮੰਨਣ ਦਾ ਭਰੋਸਾ ਮਿਲਣ ਪਿੱਛੋਂ ਆਸ਼ਾ ਵਰਕਰਾਂ ਦੀ ਹੜਤਾਲ ਖ਼ਤਮ ਅਗਲੀ ਖ਼ਬਰ ਭਾਕਿਯੂ ਲੱਖੋਵਾਲ ਦੇ ਆਗੂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਮੋਰਚੇ ’ਚ ਡਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।