05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

6 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਜੰਗੀ ਪੱਧਰ ’ਤੇ ਤਿਆਰੀਆਂ ਜਾਰੀ

ਜ਼ੀਰਾ, 4 ਸਤੰਬਰ (ਰਜਨੀਸ਼ ਕਥੂਰੀਆ)- ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਮੁਦਕੀ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਲਈ 6 ਸਤੰਬਰ ਨੂੰ ਅਨਾਜ ਮੰਡੀ ਜ਼ੀਰਾ ਵਿਖੇ ਪਹੁੰਚ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਅਨਾਜ ਮੰਡੀ ਜ਼ੀਰਾ ਵਿਖੇ ਵਿਸ਼ਾਲ ਆਧੁਨਿਕ ਟੈਂਟ ਲਗਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਅਨਾਜ ਮੰਡੀ ਜ਼ੀਰਾ ਵਿਖੇ ਲਗਾਇਆ ਜਾ ਰਿਹਾ ਆਧੁਨਿਕ ਟੈਂਟ (ਇਨਸੈਟ) ਗੁਰਪ੍ਰੀਤ ਸਿੰਘ ਸੇਖੋਂ। ਅਜੀਤ ਤਸਵੀਰ 05-09-2026

ਜ਼ੀਰਾ, 4 ਸਤੰਬਰ (ਰਜਨੀਸ਼ ਕਥੂਰੀਆ)- ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਮੁਦਕੀ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਲਈ 6 ਸਤੰਬਰ ਨੂੰ ਅਨਾਜ ਮੰਡੀ ਜ਼ੀਰਾ ਵਿਖੇ ਪਹੁੰਚ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਅਨਾਜ ਮੰਡੀ ਜ਼ੀਰਾ ਵਿਖੇ ਵਿਸ਼ਾਲ ਆਧੁਨਿਕ ਟੈਂਟ ਲਗਾਇਆ ਜਾ ਰਿਹਾ ਹੈ। ਸ਼ਾਇਦ ਇਹ ਵੀ ਪਹਿਲਾ ਮੌਕਾ ਹੋਵੇਗਾ ਜਦੋਂ ਸੂਬੇ ਦੇ ਕਿਸੇ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਵਿਸ਼ਾਲ ਇਕੱਠ ਕਰਨ ਲਈ ਏਨੇ ਵੱਡੇ ਪ੍ਰਬੰਧ ਕੀਤੇ ਜਾ ਰਹੇ ਹੋਣ। ਇਸ ਤੋਂ ਇਲਾਵਾ ਘੰਟਾ ਘਰ ਚੌਂਕ ਜ਼ੀਰਾ ਵਿਚ ਟੀਮ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਸਵਾਗਤ ਲਈ ਵੱਡੇ-ਵੱਡੇ ਫਲੈਕਸ ਬੋਰਡ ਲਗਾਉਣ ਤੋਂ ਇਲਾਵਾ ਸ਼ਹਿਰ ਦੇ ਬਜ਼ਾਰਾਂ ਵਿਚ ਵੀ ਸਵਾਗਤੀ ਫਲੈਕਸ ਬੋਰਡ ਲਗਾਏ ਜਾ ਰਹੇ ਹਨ। ਟੀਮ ਗੁਰਪ੍ਰੀਤ ਸਿੰਘ ਸੇਖੋਂ ਵਲੋਂ 6 ਸਤੰਬਰ ਨੂੰ ਅਨਾਜ ਮੰਡੀ ਜ਼ੀਰਾ ਵਿਖੇ ਇਤਿਹਾਸਿਕ ਇਕੱਠ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਜਿਸ ਕਰਕੇ ਉਹਨਾਂ ਦੇ ਸਮਰਥਕਾਂ ਵਲੋਂ ਵੀ ਸੋਸ਼ਲ ਮੀਡੀਆ ’ਤੇ ਚੋਣ ਪ੍ਰਚਾਰ ਕਰਨ ਤੋਂ ਇਲਾਵਾ ਫੋਨ ਕਰਕੇ ਆਪਣੇ ਸਮਰਥਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਅਤੇ ਸਥਾਨਕ ਸ਼ਹਿਰ ਦੇ ਉਹਨਾਂ ਦੇ ਸਮਰਥਕਾਂ ਵਲੋਂ ਬਾਜ਼ਾਰਾਂ ਵਿਚ ਦੁਕਾਨਦਾਰਾਂ ਦੀਆਂ ਦੁਕਾਨਾਂ ’ਤੇ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ’ਤੇ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਹੀ ਉਹਨਾਂ ਨੂੰ ਹਲਕੇ ਦੇ ਲੋਕਾਂ ਵਲੋਂ ਜੋ ਮਾਨ, ਸਤਿਕਾਰ ਤੇ ਪਿਆਰ ਦਿੱਤਾ ਜਾ ਰਿਹਾ ਹੈ। ਉਸ ਲਈ ਉਹ ਉਹਨਾਂ ਦੇ ਹਮੇਸ਼ਾ ਰਿਣੀ ਰਹਿਣਗੇ। ਉਹਨਾਂ ਕਿਹਾ ਕਿ ਰਾਜਨੀਤੀ ਵਿਚ ਆਉਣ ਦਾ ਉਹਨਾਂ ਦਾ ਮਕਸਦ ਰਾਜਨੀਤੀ ਕਰਨਾ ਨਹੀਂ ਬਲਕਿ ਸਮਾਜ ਸੇਵਾ ਕਰਨਾ ਹੋਵੇਗਾ। ਉਹਨਾਂ ਕਿਹਾ ਕਿ ਲੋਕਾਂ ਵਲੋਂ ਦਿੱਤਾ ਜਾ ਰਿਹਾ ਪਿਆਰ ਤੇ ਸਤਿਕਾਰ ਹੀ ਉਸ ਦੀ ਤਾਕਤ ਹੈ। ਇਸ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਇਹ ਵੀ ਦੱਸਿਆ ਕਿ 6 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਆਰ. ਨੇਤ ਪੰਡਾਲ ਵਿਚ ਪਹੁੰਚੀ ਸੰਗਤ ਦਾ ਆਪਣੇ ਪ੍ਰਸਿੱਧ ਗੀਤ ਪੇਸ਼ ਕਰਕੇ ਮਨੋਰੰਜਨ ਕਰਨਗੇ। ਗੁਰਪ੍ਰੀਤ ਸਿੰਘ ਸੇਖੋਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਦੀ ਆਮਦ ’ਤੇ ਜ਼ੀਰਾ ਹਲਕੇ ਦੇ ਉਹਨਾਂ ਦੇ ਸਮਰਥਕ ਸਰਪੰਚਾਂ,ਪੰਚਾਂ ਤੇ ਹੋਰ ਨੁਮਾਇੰਦਿਆਂ ਸਮੇਤ ਵਰਕਰਾਂ ਦਾ 25 ਹਜ਼ਾਰ ਦੇ ਕਰੀਬ ਲੋਕਾਂ ਦਾ ਇਕੱਠ ਹੋਵੇਗਾ।

ਪਿਛਲੀ ਖ਼ਬਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੇ ਛੇਵੇਂ ਦਿਨ ਮੱਖੂ ਗੇਟ ਲਿੰਕ ਸੜਕ ਦੀ ਕਰਵਾਈ ਗਈ ਸਫ਼ਾਈ ਅਗਲੀ ਖ਼ਬਰ ਅਧਿਆਪਕ ਦਿਵਸ ’ਤੇ ਫਿਰੋਜ਼ਪੁਰ ਦਾ ਵਧਿਆ ਮਾਣ 5 ਅਧਿਆਪਕ ਤੇ ਇਕ ਬਲਾਕ ਸਿੱਖਿਆ ਅਧਿਕਾਰੀ ਰਾਜ ਪੁਰਸਕਾਰਾਂ ਲਈ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।