05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜ਼ਿਲ੍ਹਾ ਸਕੂਲ ਖੇਡਾਂ ਦੇ ਕਰਾਟੇ ਮੁਕਾਬਲਿਆਂ ਵਿਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਨੇ ਜਿੱਤੇ 17 ਤਗਮੇ

ਗੁਰੂਹਰਸਹਾਏ, 4 ਸਤੰਬਰ (ਕਪਿਲ ਕੰਧਾਰੀ)- 70ਵੀਂ ਜ਼ਿਲ੍ਹਾ ਸਕੂਲ ਖੇਡਾਂ ਅਧੀਨ ਕਰਾਟੇ (ਲੜਕੇ) ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 17 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਅਤੇ ਹਾਜ਼ਰ ਸਕੂਲ ਸਟਾਫ਼। ਤਸਵੀਰ-ਕਪਿਲ ਕੰਧਾਰੀ 05-09-2026
ਗੁਰੂਹਰਸਹਾਏ, 4 ਸਤੰਬਰ (ਕਪਿਲ ਕੰਧਾਰੀ)- 70ਵੀਂ ਜ਼ਿਲ੍ਹਾ ਸਕੂਲ ਖੇਡਾਂ ਅਧੀਨ ਕਰਾਟੇ (ਲੜਕੇ) ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 17 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਡਾ.ਵੰਦਨਾ ਧਵਨ ਨੇ ਦੱਸਿਆ ਕਿ ਅੰਡਰ-14 ਵਰਗ ਵਿਚ ਵਿਦਿਆਰਥੀ ਗੁਰਮਿਲਾਪ ਸਿੰਘ ਜਮਾਤ 8ਵੀਂ ਨੇ ਸੋਨੇ ਦਾ ਤਗਮਾ, ਮਨਮੀਤ ਸਿੰਘ ਜਮਾਤ 8ਵੀਂ ਨੇ ਚਾਂਦੀ ਦਾ ਤਗਮਾ, ਜਦਕਿ ਰਾਜਵੀਰ ਸਿੰਘ, ਪਰਨੀਤ ਸਿੰਘ, ਪਵਨਪ੍ਰੀਤ ਸਿੰਘ ਸਾਰੇ ਜਮਾਤ 6ਵੀਂ ਅਤੇ ਰਿਹਾਨ (ਜਮਾਤ 7ਵੀਂ) ਨੇ ਕਾਂਸੀ ਦੇ ਤਗਮੇ ਜਿੱਤੇ। ਇਸੇ ਤਰਾਂ ਅੰਡਰ-17 ਵਰਗ ਵਿਚ ਗੁਰਪ੍ਰੀਤ ਸਿੰਘ (ਜਮਾਤ 8ਵੀਂ) ਤੇ ਮਨਿੰਦਰ ਸਿੰਘ (ਜਮਾਤ11ਵੀਂ) ਨੇ ਸੋਨੇ ਦੇ ਤਗਮੇ ਹਾਸਲ ਕੀਤੇ। ਸੁਖਮਨਪ੍ਰੀਤ ਸਿੰਘ (ਜਮਾਤ 9ਵੀਂ) ਨੇ ਚਾਂਦੀ ਦਾ ਤਗਮਾ, ਜਦਕਿ ਸ਼ੁਭਪ੍ਰੀਤ ਸਿੰਘ (ਕਲਾਸ 8ਵੀਂ), ਗੁਰਨਾਮ ਸਿੰਘ (ਜਮਾਤ6ਵੀਂ), ਮਹਿਕਪ੍ਰੀਤ ਸਿੰਘ (ਜਮਾਤ 6ਵੀਂ), ਈਸ਼ਾਨ (ਜਮਾਤ 9ਵੀਂ) ਅਤੇ ਫ਼ਰਮਾਨ ਸਿੰਘ (ਜਮਾਤ8ਵੀਂ) ਨੇ ਕਾਂਸੀ ਦੇ ਤਗਮੇ ਜਿੱਤੇ। ਅੰਡਰ-19 ਵਰਗ ਵਿਚ ਦਿਲਜੀਤ ਸਿੰਘ, ਜੁਗਸੀਰ ਸਿੰਘ (ਜਮਾਤ 12ਵੀਂ) ਅਤੇ ਅਭਿਜੋਤ ਚੀਮਾ (ਜਮਾਤ11ਵੀਂ) ਨੇ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ.ਵੰਦਨਾ ਧਵਨ, ਚੇਅਰਮੈਨ ਮਹੀਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਅਤੇ ਮੈਨੇਜਰ ਕਮਲਪਾਲ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਰਚਨਾ ਮੋਂਗਾ, ਕਰਾਟੇ ਕੋਚ ਬਖ਼ਸ਼ੀਸ਼ ਸਿੰਘ ਅਤੇ ਸਵਰਨ ਸਿੰਘ ਸਮੇਤ ਸਮੂਹ ਸਟਾਫ਼ ਨੇ ਵੀ ਖਿਡਾਰੀਆਂ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਖ਼ੁਸ਼ੀ ਪ੍ਰਗਟ ਕੀਤੀ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਿਆਰੀ ਸਿੱਖਿਆ ਦੇਣ ਦੇ ਉਪਰਾਲੇ ਨੂੰ ਵਿਭਾਗ ਹੀ ਲਾ ਰਿਹਾ ਖੋਰਾ ਕਰਮੂਵਾਲਾ ਸਕੂਲ ਦੇ ਵਿਦਿਆਰਥੀਆਂ ਨ... ਅਗਲੀ ਖ਼ਬਰ ਬਿਆਸ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।