06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਨਾ ਮੰਨਣ ’ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਗੁਰੂਹਰਸਹਾਏ, 5 ਸਤੰਬਰ (ਕਪਿਲ ਕੰਧਾਰੀ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਰੇਲਵੇ ਪਾਰਕ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾ-ਮੁਕਤ ਹੋਏ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 06-09-2026

ਗੁਰੂਹਰਸਹਾਏ, 5 ਸਤੰਬਰ (ਕਪਿਲ ਕੰਧਾਰੀ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਰੇਲਵੇ ਪਾਰਕ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾ-ਮੁਕਤ ਹੋਏ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਖ਼ਜ਼ਾਨਚੀ ਛਿੰਦਰ ਪਾਲ ਵਲੋਂ 27 ਅਗਸਤ ਨੂੰ ਹੋਈ ਸਟੇਟ ਬਾਡੀ ਦੀ ਮੀਟਿੰਗ ਵਿਚ ਕੀਤੀ ਗਈ ਸ਼ਮੂਲੀਅਤ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਨੂੰ ਸੰਘਰਸ਼ ਫ਼ੰਡ ਵਜੋਂ 11 ਹਜ਼ਾਰ ਰੁਪਏ ਦਾ ਚੈੱਕ ਵੀ ਭੇਟ ਕੀਤਾ ਗਿਆ। ਮੀਟਿੰਗ ਦੌਰਾਨ ਸਮੁੱਚੀ ਜਥੇਬੰਦੀ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਦਿੱਤੇ ਗਏ ਧਰਨੇ ਵਿਚ ਸ਼ਮੂਲੀਅਤ ਕਰਨ ਤੇ 27 ਅਗਸਤ ਨੂੰ ਮੁਲਾਜ਼ਮਾਂ ਵਲੋਂ ਕੀਤੀ ਗਈ ਹੜਤਾਲ ਨੂੰ ਸਮਰਥਨ ਦੇਣ ਵਾਲੇ ਸਮੂਹ ਪੈਨਸ਼ਨਰਾਂ ਦਾ ਧੰਨਵਾਦ ਕੀਤਾ ਗਿਆ। ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਡੀ.ਏ. ਦੇਣ ਦੇ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਣ ਦੀ ਨਿਖੇਧੀ ਕੀਤੀ। ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੈਡੀਕਲ ਭੱਤਾ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ। ਇਸ ਤੋਂ ਇਲਾਵਾ ਫੈਮਲੀ ਪੈਨਸ਼ਨ ਦੀ ਦਰ ਪੇ ਕਮਿਸ਼ਨ ਦੀ ਸਿਫ਼ਾਰਸ਼ ਅਨੁਸਾਰ 30 ਫ਼ੀਸਦੀ ਤੋਂ ਵਧਾ ਕੇ 40 ਫ਼ੀਸਦੀ ਕੀਤੀ ਜਾਵੇ, ਵਿਧਵਾ ਅਤੇ ਤਲਾਕਸ਼ੁਦਾ ਔਰਤਾਂ ਨੂੰ ਫੈਮਲੀ ਪੈਨਸ਼ਨ ਜਾਰੀ ਕਰਨ ਲਈ ਸੁਖਾਲੀ ਨੀਤੀ ਅਪਣਾਈ ਜਾਵੇ। ਪੈਨਸ਼ਨਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਹੱਲ ਨਾ ਕੀਤਾ ਤਾਂ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ, ਵਾਈਸ ਪ੍ਰਧਾਨ ਪ੍ਰੀਤਮ ਸਿੰਘ ਠਠੇਰਾ, ਸ਼ੇਰਾ, ਰਾਮ ਜੋਸਨ, ਜਨਰਲ ਸਕੱਤਰ ਸਿੰਦਰਪਾਲ ਕਪਾਈ ਕੈਸ਼ੀਅਰ, ਹਰਪ੍ਰੀਤ ਸਿੰਘ ਸੋਢੀ ਪੈ੍ਸ ਸਕੱਤਰ, ਨਰਦੇਵ ਸਿੰਘ ਸੋਢੀ ਤੋਂ ਇਲਾਵਾ ਕਰਨੈਲ ਸਿੰਘ, ਮੁਲਖਰਾਜ, ਅਮਰਜੀਤ ਸਿੰਘ, ਮਨਜੀਤ ਪਾਲ ਸਿੰਘ, ਵਿਜੇ ਕੁਮਾਰ, ਬਲਵੀਰ ਸਿੰਘ, ਕੇਵਲ ਕ੍ਰਿਸ਼ਨ, ਗੁਰਪਾਲ ਸਿੰਘ, ਜਗਦੇਵ ਸਿੰਘ, ਫਕੀਰ ਚੰਦ, ਗੁਰਚਰਨ ਸਿੰਘ, ਰਮੇਸ਼ ਲਾਲ ਆਦਿ ਪੈਨਸ਼ਨਰ ਹਾਜ਼ਰ ਸਨ।

ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਡੀ.ਸੀ.ਐਮ ਗਰੁੱਪ ਦੇ ਸਕੂਲਾਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਰਾਜਾ ਸਾਹਿਬ ਦੀ ਬਰਸੀ ’ਤੇ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।