06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ, 5 ਸਤੰਬਰ (ਵਰਿੰਦਰ ਮਨਚੰਦਾ)- ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵਲੋਂ ਤਸ਼ੱਦਦ ਕਰਨ ਤੇ ਉਸ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਘਟਨਾ ਬੇਹੱਦ ਮੰਦਭਾਗੀ, ਨਿੰਦਣਯੋਗ ਤੇ ਧਾਰਮਿਕ ਕਦਰਾਂ-ਕੀਮਤਾਂ ਦੀ ਸਿੱਧੀ ਉਲੰਘਣਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਮੁੱਖ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਤੇ (ਬਾਕੀ ਸਫ਼ਾ 6 ’ਤੇ)

ਅਜੀਤ ਡੈਸਕ 06-09-2026

ਮੱਖੂ, 5 ਸਤੰਬਰ (ਵਰਿੰਦਰ ਮਨਚੰਦਾ)- ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵਲੋਂ ਤਸ਼ੱਦਦ ਕਰਨ ਤੇ ਉਸ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਘਟਨਾ ਬੇਹੱਦ ਮੰਦਭਾਗੀ, ਨਿੰਦਣਯੋਗ ਤੇ ਧਾਰਮਿਕ ਕਦਰਾਂ-ਕੀਮਤਾਂ ਦੀ ਸਿੱਧੀ ਉਲੰਘਣਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਮੁੱਖ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਤੇਹਲਕਾ ਕੋਆਰਡੀਨੇਟਰ ਜ਼ੀਰਾ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਸਵਾਲ ਪੁੱਛਣ ਦੀ ਸਜ਼ਾ ਦੇਣ ਦੀ ਬਜਾਏ ਸਰਕਾਰ ਨੂੰ ਉਸ ਦਾ ਜਵਾਬ ਦੇਣਾ ਚਾਹੀਦਾ ਹੈ। ਵਿਰੋਧ ਕਰਨ ਵਾਲੇ ਨੌਜਵਾਨ ਪ੍ਰਤੀ ਸਰਕਾਰ ਦੀ ਇਹ ਪਹੁੰਚ ਪੂਰੀ ਤਰ੍ਹਾਂ ਤਾਨਾਸ਼ਾਹੀ ਰਵੱਈਏ ਦਾ ਪ੍ਰਗਟਾਵਾ ਹੈ। ਪੀਰ ਮੁਹੰਮਦ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਕਾਰ ਸਿੱਖ ਦੀ ਧਾਰਮਿਕ ਪਹਿਚਾਣ, ਰਹਿਤ ਅਤੇ ਗੁਰੂ ਪ੍ਰਤੀ ਆਸਥਾ ਦੇ ਪ੍ਰਤੀਕ ਹਨ। ਕਿਸੇ ਵੀ ਸਿੱਖ ਦੇ ਕਕਾਰਾਂ ਦੀ ਜਾਣਬੁੱਝ ਕੇ ਕੀਤੀ ਬੇਅਦਬੀ ਜਾਂ ਅਪਮਾਨਜਨਕ ਵਿਵਹਾਰ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਤੋਂ ਜਵਾਬ ਮੰਗਣਾ ਹਰ ਨਾਗਰਿਕ ਦਾ ਲੋਕਤੰਤਰਿਕ ਹੱਕ ਹੈ। ਕਾਨੂੰਨ ਤੋਂ ਬਾਹਰ ਜਾ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਇਸ ਪੀੜਤ ਨੌਜਵਾਨ ਦੇ ਨਾਲ ਦ੍ਰਿੜ੍ਹਤਾ ਨਾਲ ਖੜ੍ਹੀ ਹੈ ਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।

ਪਿਛਲੀ ਖ਼ਬਰ ਅੱਜ ਦੀ ਜ਼ੀਰਾ ਰੈਲੀ ’ਚ ਵੱਧ ਤੋਂ ਵੱਧ ਸਮਰਥਕ ਪਹੁੰਚਣਗੇ- ਠੁਕਰਾਲ, ਮਿੰਟੂ ਅਗਲੀ ਖ਼ਬਰ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਸਮੇਤ ਦੋ ਤਸਕਰ ਕਾਬੂ, ਪੁਲਿਸ ਨੇ ਮੋਟਰਸਾਈਕਲ ਵੀ ਲਿਆ ਕਬਜ਼ੇ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।