06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

ਗੋਲੂ ਕਾ ਮੋੜ, 5 ਸਤੰਬਰ(ਸੁਰਿੰਦਰ ਸਿੰਘ ਪੁਪਨੇਜਾ)- ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਇਲਾਕੇ ਦੇ ਦੂਰ-ਦਰਾਡੇ ਪਿੰਡਾਂ ਤੋਂ ਸੰਗਤਾਂ ਪਹੁੰਚੀਆਂ।

ਅਜੀਤ ਡੈਸਕ 06-09-2026
ਗੋਲੂ ਕਾ ਮੋੜ, 5 ਸਤੰਬਰ(ਸੁਰਿੰਦਰ ਸਿੰਘ ਪੁਪਨੇਜਾ)- ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਇਲਾਕੇ ਦੇ ਦੂਰ-ਦਰਾਡੇ ਪਿੰਡਾਂ ਤੋਂ ਸੰਗਤਾਂ ਪਹੁੰਚੀਆਂ। ਇਸ ਮੌਕੇ ਭਾਈ ਮਨਦੀਪ ਸਿੰਘ ਮੁਕਤਸਰ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਸੰਗਤਾਂ ਨੂੰ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਸੁਣਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਪੰਥ ਦੇ ਮਹਾਨ ਵਿਦਵਾਨ ਕਥਾ ਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ ਵਿਸ਼ੇਸ਼ ਤੌਰ ’ਤੇ ਪੁੱਜੇ। ਗੁਰੂ ਘਰ ਦੇ ਸੇਵਾਦਾਰਾਂ ਅਤੇ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਪਹੁੰਚਣ ਵਾਲੀ ਸੰਗਤ ਲਈ ਸੁਚੱਜੇ ਪ੍ਰਬੰਧ ਕੀਤੇ ਗਏ। ਸਮਾਗਮ ਦੇ ਅੰਤ ਵਿਚ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ, ਸੇਵਾਦਾਰਾਂ, ਰਾਗੀ ਜਥੇ ਤੇ ਕਥਾ ਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਆਸਿਫ਼ ਵਾਲਾ ਤੋਂ ਕਈ ਪਰਿਵਾਰ ਸੇਖੋਂ ਟੀਮ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਪਰਮਜੀਤ ਕੌਰ ਐੱਸ.ਸੀ. ਵਿਭਾਗ ਦੇ ਵਾਈਸ ਚੇਅਰਮੈਨ ਅਤੇ ਗੁਰਤੇਜ ਸਿੰਘ ਸੈਕਟਰੀ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।