ਗੁਰਜੰਟ ਸਿੰਘ ਢਿੱਲੋਂ ਦਾ ਪੰਜਾਬ ਆੜ੍ਹਤੀ ਐਸੋਸੀਏਸ਼ਨ ਦਾ ਉਪ ਪ੍ਰਧਾਨ ਬਣਨ ’ਤੇ ਮੁੱਦਕੀ ਦੇ ਆੜ੍ਹਤੀਆਂ ਵਲੋਂ ਖ਼ੁਸ਼ੀ ਦਾ ਇਜ਼ਹਾਰ
ਮੁੱਦਕੀ, 6 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਆੜ੍ਹਤੀਆਂ ਦੀ ਸਿਰਮੌਰ ਜਥੇਬੰਦੀ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਵਲੋਂ ਗੁਰਜੰਟ ਸਿੰਘ ਢਿੱਲੋਂ ਦੀਆਂ ਆੜ੍ਹਤੀਆਂ ਦੇ ਮਸਲਿਆਂ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਆਸ-ਪਾਸ ਦੇ ਇਲਾਕਿਆਂ ਦੇ ਆੜ੍ਹਤੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਮਰਥਕਾਂ ਵਲੋਂ ਗੁਰਜੰਟ ਸਿੰਘ ਢਿੱਲੋਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਅਜੀਤ ਡੈਸਕ
07-09-2026