07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਸਬੰਧੀ ਮੀਟਿੰਗ ਹੋਈ, ਵੱਖ-ਵੱਖ ਜਥੇਬੰਦੀਆਂ ਵਲੋਂ ਡੱਟਵੀਂ ਹਮਾਇਤ

ਜ਼ੀਰਾ, 6 ਸਤੰਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਆਗਾਮੀ ਸੈਨੇਟ ਚੋਣਾਂ ਦੇ ਮੱਦੇਨਜ਼ਰ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਇਕ ਅਹਿਮ ਚੋਣ ਮੀਟਿੰਗ ਹੋਈ। ਮੀਟਿੰਗ ਵਿਚ ਵੱਖ-ਵੱਖ ਅਧਿਆਪਕ, ਮੁਲਾਜ਼ਮ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕਰਦਿਆਂ ਉਮੀਦਵਾਰ ਸੁਰਜੀਤ ਸਿੰਘ ਮੋਹਾਲੀ ਦੇ ਹੱਕ ਵਿਚ ਡੱਟ ਕੇ ਖੜ੍ਹਨ ਦਾ ਐਲਾਨ ਕੀਤਾ।

ਜ਼ੀਰਾ ਵਿਖੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਸਬੰਧੀ ਸੰਬੋਧਨ ਕਰਦੇ ਹੋਏ ਉਮੀਦਵਾਰ ਸੁਰਜੀਤ ਸਿੰਘ ਮੋਹਾਲੀ। ਤਸਵੀਰ : ਪ੍ਰਤਾਪ ਸਿੰਘ ਹੀਰਾ 07-09-2026
ਜ਼ੀਰਾ, 6 ਸਤੰਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਆਗਾਮੀ ਸੈਨੇਟ ਚੋਣਾਂ ਦੇ ਮੱਦੇਨਜ਼ਰ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਇਕ ਅਹਿਮ ਚੋਣ ਮੀਟਿੰਗ ਹੋਈ। ਮੀਟਿੰਗ ਵਿਚ ਵੱਖ-ਵੱਖ ਅਧਿਆਪਕ, ਮੁਲਾਜ਼ਮ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕਰਦਿਆਂ ਉਮੀਦਵਾਰ ਸੁਰਜੀਤ ਸਿੰਘ ਮੋਹਾਲੀ ਦੇ ਹੱਕ ਵਿਚ ਡੱਟ ਕੇ ਖੜ੍ਹਨ ਦਾ ਐਲਾਨ ਕੀਤਾ। ਮੀਟਿੰਗ ਦੌਰਾਨ ਚੋਣ ਪ੍ਰਚਾਰ ਨੂੰ ਤੇਜ਼ ਕਰਨ ਲਈ ਠੋਸ ਰਣਨੀਤੀ ਉਲੀਕੀ ਗਈ ਤੇ ਹਰ ਇਕ ਵੋਟਰ ਤੱਕ ਨਿੱਜੀ ਪਹੁੰਚ ਯਕੀਨੀ ਬਣਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਕੱਠ ਨੂੰ ਸੰਬੋਧਨ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਹਾਂਡਾ, ਬਲਵਿੰਦਰ ਸਿੰਘ ਸੰਧੂ, ਜੀ.ਐੱਸ.ਟੀ.ਯੂ. ਦੇ ਸੂਬਾ ਵਿੱਤ ਸਕੱਤਰ ਨਵੀਨ ਕੁਮਾਰ ਸਚਦੇਵਾ, ਹੈੱਡਮਾਸਟਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਕੁਮਾਰ ਸਚਦੇਵਾ, ਕੋਆਪ੍ਰੇਟਿਵ ਬੈਂਕ ਯੂਨੀਅਨ ਦੇ ਸੂਬਾ ਪ੍ਰਧਾਨ ਨਿਤਿਨ ਕੱਕੜ, ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਸਮਾਜ ਸੇਵੀ ਨਰਿੰਦਰ ਸਿੰਘ, ਟਰੇਡ ਯੂਨੀਅਨ ਜ਼ੀਰਾ ਦੇ ਪ੍ਰਧਾਨ ਅੰਗਰੇਜ ਸਿੰਘ, ਫੈਡਰੇਸ਼ਨ ਆਗੂ ਕੁਲਵਿੰਦਰ ਸਿੰਘ ਸਾਧੂ ਵਾਲਾ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਕਰਮੂਵਾਲਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਬਣਦਾ ਹੱਕ ਕਾਇਮ ਰੱਖਣ ਅਤੇ ਪ੍ਰਬੰਧਕੀ ਢਾਂਚੇ ਵਿਚ ਲੋੜੀਂਦੇ ਸੁਧਾਰ ਲਿਆਉਣ ਲਈ ਸੂਝਵਾਨ ਅਤੇ ਸੰਘਰਸ਼ੀਲ ਨੁਮਾਇੰਦਿਆਂ ਦਾ ਸੈਨੇਟ ਵਿਚ ਪਹੁੰਚਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਮੋਹਾਲੀ ਨੇ ਆਪਣੀ ਸੇਵਾ ਦੌਰਾਨ ਹਮੇਸ਼ਾ ਮੁਲਾਜ਼ਮਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ। ਇਸ ਲਈ ਉਹ ਸੈਨੇਟ ਲਈ ਸਭ ਤੋਂ ਢੁਕਵੇਂ ਉਮੀਦਵਾਰ ਹਨ। ਉਮੀਦਵਾਰ ਸੁਰਜੀਤ ਸਿੰਘ ਮੋਹਾਲੀ ਨੇ ਮਿਲੇ ਭਰਵੇਂ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਸਮੂਹ ਵੋਟਰਾਂ ਨੂੰ 20 ਸਤੰਬਰ 2026 ਨੂੰ ਹੋਣ ਵਾਲੀ ਵੋਟਿੰਗ ਦੌਰਾਨ ਆਪਣੇ ਲੜੀ ਨੰਬਰ 48 ’ਤੇ ਵੋਟ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੁਖਵਿੰਦਰਜੀਤ ਸਿੰਘ ਗਿੱਲ, ਗੁਰਵੀਰ ਸਿੰਘ, ਬਲਵਿੰਦਰ ਸਿੰਘ ਭੁੱਟੋ, ਜਗਸੀਰ ਸਿੰਘ ਗਿੱਲ, ਹੈੱਡਮਾਸਟਰ ਜਸਪ੍ਰੀਤ ਸਿੰਘ, ਅਵਤਾਰ ਸਿੰਘ ਸੰਧੂ, ਭੁਪਿੰਦਰ ਸਿੰਘ, ਹਰਪਾਲ ਸਿੰਘ ਸੰਧੂ, ਪ੍ਰੇਮ ਸਿੰਘ, ਮਹਿਤਾਬ ਸਿੰਘ, ਸੁਮੇਸ਼ ਸਚਦੇਵਾ, ਕਾਹਨ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਮੇਜਰ ਸਿੰਘ, ਗੁਰਲਾਭ ਸਿੰਘ, ਜਸਵੀਰ ਸਿੰਘ ਅਤੇ ਜਤਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ 15 ਪਰਿਵਾਰ ਕਾਂਗਰਸ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਗੁਰੂਹਰਸਹਾਏ ਦੇ ਮੇਨ ਬਾਜ਼ਾਰ ਵਿਚ ਦੁਕਾਨਦਾਰਾਂ ਨੇ ਮਨਾਈ ਜਨਮ ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।