09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੀਟੂ ਵਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਦਾ ਬਾਈਕਾਟ ਵਿਭਾਗ ਦੇ ਅਧਿਕਾਰੀ ਨੂੰ ਸੌਂਪਿਆ ਮੰਗ‘ਪੱਤਰ

ਫ਼ਿਰੋਜ਼ਪੁਰ, 8 ਸਤੰਬਰ (ਕੁਲਬੀਰ ਸਿੰਘ ਸੋਢੀ)-ਸੂਬੇ ਅੰਦਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਜਿਸ ਸਬੰਧੀ ਪੰਜਾਬ ਪੱਧਰ ’ਤੇ ਬੈਠਕ ਕਰਕੇ ਆਗੂਆਂ ਵਲੋਂ ਫ਼ੈਸਲਾ ਕੀਤਾ ਗਿਆ ਕਿ ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਨਹੀਂ ਕੀਤਾ ਜਾਵੇਗਾ।

ਅਜੀਤ ਡੈਸਕ 09-09-2026
ਫ਼ਿਰੋਜ਼ਪੁਰ, 8 ਸਤੰਬਰ (ਕੁਲਬੀਰ ਸਿੰਘ ਸੋਢੀ)-ਸੂਬੇ ਅੰਦਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਜਿਸ ਸਬੰਧੀ ਪੰਜਾਬ ਪੱਧਰ ’ਤੇ ਬੈਠਕ ਕਰਕੇ ਆਗੂਆਂ ਵਲੋਂ ਫ਼ੈਸਲਾ ਕੀਤਾ ਗਿਆ ਕਿ ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਨਹੀਂ ਕੀਤਾ ਜਾਵੇਗਾ। ਜਿਸ ਸਬੰਧੀ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਜਥੇਬੰਦੀ ਦੇ ਆਗੂਆਂ ਵਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਹਨ। ਜਿਨ੍ਹਾਂ ਵਿਚ ਲਿਖਿਆ ਗਿਆ ਹੈ ਕਿ ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਸਾਡੇ ਵਲੋਂ ਨਹੀਂ ਕੀਤੀ ਜਾਵੇਗੀ। ਆਗੂਆਂ ਅਤੇ ਮੈਂਬਰਾਂ ਨੇ ਆਪਣੇ ਲਿਖਤੀ ਬੇਨਤੀ ਪੱਤਰ ਵਿਚ ਲਿਖਿਆ ਹੈ ਕਿ ਉਨ੍ਹਾਂ ਨੂੰ ਜੋ ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਦਿੱਤਾ ਗਿਆ ਹੈ, ਉਸ ਨੂੰ ਕਰਨ ਤੋਂ ਉਹ ਅਸਮਰਥ ਹਨ। ਵਰਕਰਾਂ ਨੇ ਕਿਹਾ ਕਿ ਉਹ ਇਸ ਕੰਮ ਦਾ ਬਾਈਕਾਟ ਕਰਦੀਆਂ ਹਨ ਕਿਉਂਕਿ ਉਨ੍ਹਾਂ ’ਤੇ ਪਹਿਲਾਂ ਹੀ ਕਈ ਵਿਭਾਗਾਂ ਦੇ ਕੰਮਾਂ ਦਾ ਬੋਝ ਬਹੁਤ ਜ਼ਿਆਦਾ ਹੈ ਅਤੇ ਇਸ ਵਾਧੂ ਕੰਮ ਨਾਲ ਉਹ ਆਪਣਾ ਮੁੱਖ ਕੰਮ ਨਹੀਂ ਕਰ ਸਕਣਗੀਆਂ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਮਜਬੂਰੀ ਨੂੰ ਸਮਝਿਆ ਜਾਵੇ। ਦੂਜੇ ਪਾਸੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਹੋਈ ਮੀਟਿੰਗ ਵਿਚ ਵੀ ਇਸ ਮੁੱਦੇ ’ਤੇ ਤਿੱਖਾ ਵਿਰੋਧ ਜਤਾਇਆ ਗਿਆ। ਜਥੇਬੰਦੀ ਨੇ ਕਿਹਾ ਕਿ ਆਂਗਣਵਾੜੀ ਵਰਕਰ ਪਹਿਲਾਂ ਹੀ ਪੋਸ਼ਣ, ਪ੍ਰੀ-ਸਕੂਲ ਸਿੱਖਿਆ, ਸਿਹਤ ਅਤੇ ਹੋਰ ਸਰਕਾਰੀ ਐਪਾਂ ’ਤੇ ਰਿਪੋਰਟਿੰਗ ਦੇ ਬੋਝ ਹੇਠ ਕੰਮ ਕਰ ਰਹੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਉੱਤੇ ਹੋਰ ਵਿਭਾਗਾਂ ਦੇ ਕੰਮ ਅਤੇ ਡਿਊਟੀਆਂ ਥੋਪਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਆਂਗਣਵਾੜੀ ਵਰਕਰਾਂ ਵਲੋਂ ਨੀਲੇ/ਸਮਾਰਟ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਸਬੰਧੀ ਵਾਧੂ ਡਿਊਟੀ ਦਾ ਬਾਈਕਾਟ ਕੀਤਾ ਜਾਂਦਾ ਹੈ। ਜਥੇਬੰਦੀ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਦੇ ਅਸਲ ਕੰਮ ਤੋਂ ਹਟਾ ਕੇ ਹੋਰ ਵਿਭਾਗਾਂ ਦੇ ਕੰਮਾਂ ਵਿਚ ਲਗਾਉਣਾ ਤੁਰੰਤ ਬੰਦ ਕੀਤਾ ਜਾਵੇ ਅਤੇ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਜਸਵਿੰਦਰ ਕੌਰ, ਸੋਨੀਆ ਕਪੂਰ, ਗਗਨਦੀਪ ਕੌਰ, ਪ੍ਰੀਤਿ ਕੁਮਾਰੀ, ਸੀਮਾ ਰਾਣੀ, ਸੰਗੀਤਾ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡਾਂ ਦੀਆਂ ਦੁਕਾਨਾਂ ’ਤੇ ਨਕਲੀ ਕੋਲਡ ਡਰਿੰਕਸ ਦਾ ਬੋਲਬਾਲਾ ਅਗਲੀ ਖ਼ਬਰ ਚੰਡੀਗੜ੍ਹ ਮੋਰਚਾ ਜਿੱਤ ਕੇ ਵਾਪਸ ਪਰਤੇ ਭਾਕਿਯੂ ਕਾਦੀਆਂ ਦੇ ਅਹੁਦੇਦਾਰ ਅਤੇ ਮੈਂਬਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।