10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਕੀਤੀ ਤੇਜ਼

ਕੁੱਲਗੜ੍ਹੀ, 9 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਜਗਮੀਤ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਪਿ੍ੰਸ ਪੁੱਤਰ ਜਿੰਦੂ ਵਾਸੀ ਨਵੀਂ ਕਾਲੋਨੀ, ਪਿੰਡ ਆਲੇ ਵਾਲਾ ਨੂੰ ਫਿਰੋਜ਼ਪੁਰ-ਫਰੀਦਕੋਟ ਸੜਕ ’ਤੇ ਦਾਣਾ ਮੰਡੀ ’ਚ ਗ੍ਰਾਹਕਾਂ ਦੀ ਉਡੀਕ ਕਰਦੇ ਨੂੰ ਗਿ੍ਰਫ਼ਤਾਰ ਕਰਕੇ ਉਸ ਕੋਲੋਂ 267 ਗ੍ਰਾਮ ਹੈਰੋਇਨ ਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ।

ਅਜੀਤ ਡੈਸਕ 10-09-2026
ਕੁੱਲਗੜ੍ਹੀ, 9 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਜਗਮੀਤ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਪਿ੍ੰਸ ਪੁੱਤਰ ਜਿੰਦੂ ਵਾਸੀ ਨਵੀਂ ਕਾਲੋਨੀ, ਪਿੰਡ ਆਲੇ ਵਾਲਾ ਨੂੰ ਫਿਰੋਜ਼ਪੁਰ-ਫਰੀਦਕੋਟ ਸੜਕ ’ਤੇ ਦਾਣਾ ਮੰਡੀ ’ਚ ਗ੍ਰਾਹਕਾਂ ਦੀ ਉਡੀਕ ਕਰਦੇ ਨੂੰ ਗਿ੍ਰਫ਼ਤਾਰ ਕਰਕੇ ਉਸ ਕੋਲੋਂ 267 ਗ੍ਰਾਮ ਹੈਰੋਇਨ ਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ। ਇਕ ਵੱਖਰੇ ਮਾਮਲੇ ਵਿਚ ਸਹਾਇਕ ਥਾਣੇਦਾਰ ਅਮਨਦੀਪ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਫਿਰੋਜ਼ਪੁਰ-ਮੋਗਾ ਸੜਕ ’ਤੇ ਬਣੇ ਸਰਕਟ ਹਾਊਸ ਦੇ ਸਾਹਮਣੇ ਇਕ ਬੇਆਬਾਦ ਕਾਲੋਨੀ ਵਿਚ ਇਕ ਮੋਨਾ ਨੌਜਵਾਨ ਖੜ੍ਹਾ ਵੇਖਿਆ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲੈਣ ’ਤੇ 15.77 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਜਿਸ ਦੀ ਪਹਿਚਾਣ ਪਿ੍ਰਤਪਾਲ ਉਰਫ਼ ਪ੍ਰੀਤ ਭੱਟੀ ਪੁੱਤਰ ਮਹਿੰਦਰ ਪਾਲ ਵਾਸੀ ਝੋਕ ਹਰੀਹਰ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਦੋਵਾਂ ਨੌਜਵਾਨਾਂ ਖ਼ਿਲਾਫ਼ ਥਾਣਾ ਕੁੱਲਗੜ੍ਹੀ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਵਿਅਕਤੀ ਕਾਬੂ ਅਗਲੀ ਖ਼ਬਰ ਫਿਰੋਜ਼ਪੁਰ ’ਚ ਬਲਾਕ ਪੱਧਰੀ ਮੁਕਾਬਲੇ ਜਾਰੀ, ਖਿਡਾਰੀਆਂ ’ਚ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।