ਖੇਤਾਂ ਨੂੰ ਬਿਜਲੀ ਦੀ ਸਪਲਾਈ ਅੱਠ ਘੰਟੇ ਦੀ ਬਜਾਏ ਮਿਲ ਰਹੀ ਡੇਢ ਤੋਂ ਤਿੰਨ ਘੰਟੇ - ਕਿਸਾਨ ਆਗੂ
ਜ਼ੀਰਾ, 9 ਸਤੰਬਰ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਮੁੱਚੇ ਪੰਜਾਬ ਵਿਚ ‘ਲੋਕ ਮਿਲਣੀ’ ਮੁਹਿੰਮ ਤਹਿਤ ਵੱਖ-ਵੱਖ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਉਨ੍ਹਾਂ ਵਲੋਂ ਖੇਤਾਂ ਨੂੰ ਥ੍ਰੀ ਫੇਜ ਬਿਜਲੀ ਦੀ ਸਪਲਾਈ ਅੱਠ ਘੰਟੇ ਦੇਣ ਦੇ ਦਾਅਵਿਆਂ ਦੀ ਪੋਲ ਖੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਆਪਣੀਆਂ ਲੋਕ ਮਿਲਨੀਆਂ ’ਚ ਅਜਿਹੀ ਗੱਲ ਕਹਿਣ ਤੋਂ ਪਹਿਲਾਂ ਜ਼ਮੀਨੀ ਪੱਧਰ ਦੀ ਰਿਪੋਰਟ ਪਤਾ ਕਰਨ ਕਿਉਂਕਿ ਲੋੜ ਮੁਤਾਬਕ ਬਿਜਲੀ ਨਾ ਆਉਣ ਕਾਰਨ ਝੋਨੇ ਦੀ ਫਸਲ ਸੁੱਕ ਰਹੀ ਹੈ। ਉਹਨਾਂ ਦੱਸਿਆ ਕਿ ਜਦੋਂ ਸਬੰਧਤ ਫੀਡਰ ਤੋਂ ਪਾਵਰਕਾਮ ਅਧਿਕਾਰੀਆਂ ਵਲੋਂ ਕਿਸਾਨਾਂ ਦੀਆਂ ਫਸਲਾਂ ਲਈ ਥ੍ਰੀ ਫੇਜ ਬਿਜਲੀ ਦੀ ਸਪਲਾਈ ਦਿੱਤੀ ਜਾਂਦੀ ਹੈ ਤਾਂ ਅਕਸਰ ਹੀ ਪਟਿਆਲਾ ਤੋਂ ਕੋਈ ਨਾ ਕੋਈ ਕੱਟ ਆ ਜਾਂਦਾ ਹੈ ਜਿਸ ਕਰਕੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਕੇਵਲ ਡੇਢ ਤੋਂ ਤਿੰਨ ਘੰਟੇ ਤੱਕ ਹੀ ਮਿਲਦੀ ਹੈ ।
ਗ
ਗੱਲਬਾਤ ਦੌਰਾਨ ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਅਤੇ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ। ਤਸਵੀਰ-ਰਜਨੀਸ਼ ਕਥੂਰੀਆ
10-09-2026
ਜ਼ੀਰਾ, 9 ਸਤੰਬਰ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਮੁੱਚੇ ਪੰਜਾਬ ਵਿਚ ‘ਲੋਕ ਮਿਲਣੀ’ ਮੁਹਿੰਮ ਤਹਿਤ ਵੱਖ-ਵੱਖ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਉਨ੍ਹਾਂ ਵਲੋਂ ਖੇਤਾਂ ਨੂੰ ਥ੍ਰੀ ਫੇਜ ਬਿਜਲੀ ਦੀ ਸਪਲਾਈ ਅੱਠ ਘੰਟੇ ਦੇਣ ਦੇ ਦਾਅਵਿਆਂ ਦੀ ਪੋਲ ਖੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਆਪਣੀਆਂ ਲੋਕ ਮਿਲਨੀਆਂ ’ਚ ਅਜਿਹੀ ਗੱਲ ਕਹਿਣ ਤੋਂ ਪਹਿਲਾਂ ਜ਼ਮੀਨੀ ਪੱਧਰ ਦੀ ਰਿਪੋਰਟ ਪਤਾ ਕਰਨ ਕਿਉਂਕਿ ਲੋੜ ਮੁਤਾਬਕ ਬਿਜਲੀ ਨਾ ਆਉਣ ਕਾਰਨ ਝੋਨੇ ਦੀ ਫਸਲ ਸੁੱਕ ਰਹੀ ਹੈ। ਉਹਨਾਂ ਦੱਸਿਆ ਕਿ ਜਦੋਂ ਸਬੰਧਤ ਫੀਡਰ ਤੋਂ ਪਾਵਰਕਾਮ ਅਧਿਕਾਰੀਆਂ ਵਲੋਂ ਕਿਸਾਨਾਂ ਦੀਆਂ ਫਸਲਾਂ ਲਈ ਥ੍ਰੀ ਫੇਜ ਬਿਜਲੀ ਦੀ ਸਪਲਾਈ ਦਿੱਤੀ ਜਾਂਦੀ ਹੈ ਤਾਂ ਅਕਸਰ ਹੀ ਪਟਿਆਲਾ ਤੋਂ ਕੋਈ ਨਾ ਕੋਈ ਕੱਟ ਆ ਜਾਂਦਾ ਹੈ ਜਿਸ ਕਰਕੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਕੇਵਲ ਡੇਢ ਤੋਂ ਤਿੰਨ ਘੰਟੇ ਤੱਕ ਹੀ ਮਿਲਦੀ ਹੈ । ਕਿਸਾਨ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਤੇ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਨੇ ਪਾਵਰਕਾਮ ਦੇ ਚੇਅਰਮੈਨ ਅਤੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਫਸਲ ਪੱਕਣ ’ਚ ਕੇਵਲ ਕੁਝ ਦਿਨ ਬਾਕੀ ਰਹਿ ਗਏ ਹਨ ਜਿਸ ਕਰਕੇ ਖੇਤਾਂ ਦੀ ਬਿਜਲੀ ਦੀ ਲੋੜ ਮੁਤਾਬਕ ਘੱਟੋ ਘੱਟ 6 ਘੰਟੇ ਨਿਰਵਿਘਨ ਸਪਲਾਈ ਜਰੂਰ ਦਿੱਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਲੋੜ ਮੁਤਾਬਕ ਬਿਜਲੀ ਦੀ ਸਪਲਾਈ ਨਾ ਦਿੱਤੀ ਗਈ ਤਾਂ ਇਸ ਨਾਲ ਝੋਨੇ ਦੀ ਫਸਲ ਦੇ ਝਾੜ ਦਾ ਵੱਡਾ ਨੁਕਸਾਨ ਹੋਵੇਗਾ। ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 24 ਘੰਟੇ ਦੇ ਅੰਦਰ-ਅੰਦਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹਨਾਂ ਦੀ ਜਥੇਬੰਦੀ ਵਲੋਂ ਕਿਸੇ ਹਾਈਵੇ ’ਤੇ ਵੱਡਾ ਜਾਮ ਲਗਾਇਆ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।