11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਮਿਹਰ ਸਿੰਘ ਵਾਲਾ ਵਿਖੇ ਮਿਸਲ ਸਤਲੁਜ ਦੇ ਸਹਿਯੋਗ ਨਾਲ ਚੜ੍ਹਤ ਸਿੰਘ ਸ਼ੂਟਿੰਗ ਰੇਂਜ ਦਾ ਉਦਘਾਟਨ

ਜ਼ੀਰਾ,10 ਸਤੰਬਰ(ਰਜਨੀਸ਼ ਕਥੂਰੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਮਿਹਰ ਸਿੰਘ ਵਾਲਾ ਵਿਖੇ ਮਿਸਲ ਸਤਲੁਜ ਦੇ ਸਹਿਯੋਗ ਨਾਲ ਸ. ਚੜ੍ਹਤ ਸਿੰਘ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਗਿਆ।

ਚੜ੍ਹਤ ਸਿੰਘ ਸ਼ੂਟਿੰਗ ਰੇਂਜ ਦਾ ਉਦਘਾਟਨ ਕਰਨ ਤੋਂ ਪਹਿਲਾਂ ਅਰਦਾਸ ਕਰਦੇ ਹੋਏ ਸੰਤ ਬਾਬਾ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ ਵਾਲੇ, ਉਹਨਾਂ ਨਾਲ ਦਵਿੰਦਰ ਸਿੰਘ ਸੇਖੋਂ ਤੇ ਹੋਰ। ਤਸਵੀਰ-ਰਜਨੀਸ਼ ਕਥੂਰੀਆ 11-09-2026
ਜ਼ੀਰਾ,10 ਸਤੰਬਰ(ਰਜਨੀਸ਼ ਕਥੂਰੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਮਿਹਰ ਸਿੰਘ ਵਾਲਾ ਵਿਖੇ ਮਿਸਲ ਸਤਲੁਜ ਦੇ ਸਹਿਯੋਗ ਨਾਲ ਸ. ਚੜ੍ਹਤ ਸਿੰਘ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਗਿਆ। ਸੰਤ ਬਾਬਾ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ ਵਾਲਿਆਂ ਵਲੋਂ ਅਕਾਲ ਪੁਰਖ ਦੇ ਚਰਨਾਂ ’ਚ ਅਰਦਾਸ-ਬੇਨਤੀ ਕਰਨ ਉਪਰੰਤ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮਿਸਲ ਸਤਲੁਜ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਨਿਸ਼ਾਨੇਬਾਜ਼ੀ ਸਿਰਫ਼ ਇਕ ਖੇਡ ਨਹੀਂ, ਸਗੋਂ ਬੱਚਿਆਂ ਵਿਚ ਇਕਾਗਰਤਾ, ਸਬਰ, ਆਤਮ-ਵਿਸ਼ਵਾਸ ਤੇ ਅਨੁਸ਼ਾਸਨ ਪੈਦਾ ਕਰਨ ਦਾ ਇਕ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣਾ ਹੈ। ਉਨ੍ਹਾਂ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਮੌਕੇ ਮਿਸਲ ਸਤਲੁਜ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਦਾਦਾ ਤੇ ਮਹਾਨ ਨਿਸ਼ਾਨੇਬਾਜ਼ ਸ. ਚੜ੍ਹਤ ਸਿੰਘ ਦੇ ਨਾਮ ’ਤੇ ਸ. ਚੜ੍ਹਤ ਸਿੰਘ ਨਿਸ਼ਾਨੇਬਾਜ਼ੀ ਕੱਪ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਕੂਲ ਦੇ ਬੱਚਿਆਂ ਨੂੰ ਇਸ ਮੁਕਾਬਲੇ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਲੋਕ ਭਲਾਈ ਆਰਮੀ ਵਲੋਂ ਸਵਰਨਜੀਤ ਸਿੰਘ ਨੰਬਰਦਾਰ ਤੇ ਗੁਰਪ੍ਰੀਤ ਸਿੰਘ ਕੋਟ ਕਰੋੜ ਨੇ ਕਿਹਾ ਕਿ ਇਲਾਕੇ ਵਿਚ ਇਸ ਤਰ੍ਹਾਂ ਦੀ ਸ਼ੂਟਿੰਗ ਰੇਂਜ ਦੀ ਸਥਾਪਨਾ ਬੱਚਿਆਂ ਤੇ ਨੌਜਵਾਨਾਂ ਲਈ ਇਕ ਵਰਦਾਨ ਸਾਬਤ ਹੋਵੇਗੀ। ਸਕੂਲ ਦੇ ਪ੍ਰਬੰਧਕ ਪ੍ਰਗਟ ਸਿੰਘ ਨੇ ਸ਼ੂਟਿੰਗ ਰੇਂਜ ਦੀ ਸਥਾਪਨਾ ’ਚ ਸਹਿਯੋਗ ਦੇਣ ਵਾਲੀਆਂ ਸਾਰੀਆਂ ਸੰਸਥਾਵਾਂ ਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਨਾਮ ਸਿੰਘ ਮਹੀਆਂ ਵਾਲਾ ਖੁਰਦ, ਜਸ਼ਨਪ੍ਰੀਤ ਸਿੰਘ ਸਾਧੂਵਾਲਾ, ਹਰਮਨ ਸਿੰਘ ਸਾਧੂਵਾਲਾ,ਮਨਪ੍ਰੀਤ ਸਿੰਘ, ਗੁਰਪ੍ਰੇਮ ਸਿੰਘ ਪਤਲੀ ਅਤੇ ਤਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਜ ਪੁਰਸਕਾਰ ਨਾਲ ਸਨਮਾਨਿਤ ਪੂਜਾ ਅਰੋੜਾ ਦਾ ਸਕੂਲ ਪਹੁੰਚਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ 13 ਨੂੰ ਜ਼ੀਰਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ - ਡਾ. ਅਵਤਾਰ ਸਿੰਘ ਕਰੀਮਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।