11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਆਂਗਣਵਾੜੀ ਕੇਂਦਰਾਂ ’ਚ ਪੋਸ਼ਣ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

ਫ਼ਿਰੋਜ਼ਪੁਰ,10 ਸਤੰਬਰ (ਕੁਲਬੀਰ ਸਿੰਘ ਸੋਢੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਪੋਸ਼ਣ ਮਾਹ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿਚ ਲੋਕਾਂ ਨੂੰ ਸੰਤੁਲਿਤ ਖੁਰਾਕ ਤੇ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਮਾਹ ਦਾ ਮੁੱਖ ਉਦੇਸ਼ ਬੱਚਿਆਂ, ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਕਿਸ਼ੋਰੀਆਂ ਨੂੰ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।

ਅਜੀਤ ਡੈਸਕ 11-09-2026
ਫ਼ਿਰੋਜ਼ਪੁਰ,10 ਸਤੰਬਰ (ਕੁਲਬੀਰ ਸਿੰਘ ਸੋਢੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਪੋਸ਼ਣ ਮਾਹ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿਚ ਲੋਕਾਂ ਨੂੰ ਸੰਤੁਲਿਤ ਖੁਰਾਕ ਤੇ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਮਾਹ ਦਾ ਮੁੱਖ ਉਦੇਸ਼ ਬੱਚਿਆਂ, ਗਰਭਵਤੀ ਮਹਿਲਾਵਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਕਿਸ਼ੋਰੀਆਂ ਨੂੰ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਵਲੋਂ ਸੁਪਰਵਾਈਜ਼ਰਾਂ ਤੇ ਪੋਸ਼ਣ ਕੋਆਰਡੀਨੇਟਰਾਂ ਦੀ ਅਗਵਾਈ ਹੇਠ ਪਿੰਡਾਂ ਤੇ ਆਂਗਣਵਾੜੀ ਕੇਂਦਰਾਂ ਵਿਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਦੌਰਾਨ ਸੰਤੁਲਿਤ ਖੁਰਾਕ, ਅਨੀਮੀਆ ਤੋਂ ਬਚਾਅ, ਸਫ਼ਾਈ-ਸਵੱਛਤਾ, ਮਾਂ ਦੇ ਦੁੱਧ ਦੀ ਮਹੱਤਤਾ, ਸਥਾਨਕ ਪੌਸ਼ਟਿਕ ਖਾਧ ਪਦਾਰਥਾਂ ਦੀ ਵਰਤੋਂ ਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਜ਼ਾਨਾ ਭੋਜਨ ਵਿਚ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਨੂੰ ਤਰਜੀਹ ਦੇਣ।
ਪਿਛਲੀ ਖ਼ਬਰ ਬਾਬਾ ਫਰੀਦ ਗਰੁੱਪ ਵਲੋਂ ਅਮਬਰੋਜ਼ੀਅਲ ਸਕੂਲ ਦੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਸਨਮਾਨਿਤ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।