ਸਪੀਕਰ ਦੇ ਪਿੰਡ ਸੰਧਵਾਂ ’ਚ ਗੂੰਜੇਗੀ ਮੁਲਾਜ਼ਮਾਂ-ਪੈਨਸ਼ਨਰਾਂ ਦੀ ਆਵਾਜ਼ - ਕਿਸ਼ਨ ਚੰਦ
ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ 12 ਸਤੰਬਰ ਨੂੰ ਕੀਤੀ ਜਾ ਰਹੀ ਰੋਸ ਰੈਲੀ ਅਤੇ ਰੋਸ ਮਾਰਚ ਦੀਆਂ ਤਿਆਰੀਆਂ ਸੰਬੰਧੀ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਹੋਈ। ਮੀਟਿੰਗ ’ਚ ਵੱਖ-ਵੱਖ ਵਿਭਾਗਾਂ ਤੋਂ ਸੇਵਾ-ਮੁਕਤ ਹੋਏ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।
ਫ਼ਿਰੋਜ਼ਪੁਰ, 11 ਸਤੰਬਰ (ਗੁਰਿੰਦਰ ਸਿੰਘ)- ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ 12 ਸਤੰਬਰ ਨੂੰ ਕੀਤੀ ਜਾ ਰਹੀ ਰੋਸ ਰੈਲੀ ਅਤੇ ਰੋਸ ਮਾਰਚ ਦੀਆਂ ਤਿਆਰੀਆਂ ਸੰਬੰਧੀ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਹੋਈ। ਮੀਟਿੰਗ ’ਚ ਵੱਖ-ਵੱਖ ਵਿਭਾਗਾਂ ਤੋਂ ਸੇਵਾ-ਮੁਕਤ ਹੋਏ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਦੱਸਿਆ ਕਿ 12 ਸਤੰਬਰ ਨੂੰ ਹੋਣ ਵਾਲੇ ਇਸ ਰੋਸ ਐਕਸ਼ਨ ਵਿਚ ਫ਼ਰੀਦਕੋਟ, ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਜਨਰਲ ਸਕੱਤਰ ਪ੍ਰਤਾਪ ਸਿੰਘ ਢਿੱਲੋਂ, ਗਿਆਨ ਸਿੰਘ ਤੇ ਡਾ.ਪ੍ਰਦੀਪ ਰਾਣਾ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਲੰਬੇ ਸੰਘਰਸ਼ਾਂ ਰਾਹੀਂ ਜਿਹੜੀਆਂ ਸਹੂਲਤਾਂ ਹਾਸਲ ਕੀਤੀਆਂ ਸਨ, ਉਨ੍ਹਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਫ਼ਾਰਮੂਲੇ ਅਨੁਸਾਰ ਸੋਧੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮੁਲਾਜ਼ਮ ਵਿਰੋਧੀ ਪੱਤਰ ਰੱਦ ਕੀਤੇ ਜਾਣ ਤੇ ਅਦਾਲਤਾਂ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਸੁਣਾਏ ਗਏ ਫ਼ੈਸਲਿਆਂ ਨੂੰ ਇਨ-ਬਿਨ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 12 ਸਤੰਬਰ ਨੂੰ ਸਵੇਰੇ 10 ਵਜੇ ਪਿੰਡ ਸੰਧਵਾਂ ਵਿਖੇ ਹੋਣ ਵਾਲੀ ਰੋਸ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿਚ ਰਣਬੀਰ ਸਿੰਘ ਕੁੱਕੂ, ਚੰਦਰ ਮੋਹਨ, ਖਜਾਨ ਸਿੰਘ, ਚੰਨਣ ਸਿੰਘ, ਪਵਿੱਤਰ ਸਿੰਘ, ਸੁਖਵਿੰਦਰ ਸਿੰਘ ਕਿੰਗਰਾ, ਰਮੇਸ਼ ਭੱਟੀ, ਬਿਕਰ ਸਿੰਘ, ਰਾਜ ਕੁਮਾਰ, ਰਿਆਲ, ਸਵਿੰਦਰ ਕੌਰ, ਬਲਬੀਰ ਸਿੰਘ ਗੋਖੀਵਾਲਾ ਆਦਿ ਹਾਜ਼ਰ ਸਨ।