12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਰਾਸ਼ਨ ਕਾਰਡਾਂ ਦੀ ਸੁਧਾਈ ਲਈ ਡਿਊਟੀਆਂ ਨਾ ਲਗਾਉਣ ਦੀ ਕੀਤੀ ਮੰਗ

ਮਮਦੋਟ, 11 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਰਾਸ਼ਨ ਕਾਰਡਾਂ ਦੀ ਸੁਧਾਈ ਦਾ ਕੰਮ ਜੋ ਕਿ ਆਂਗਣਵਾੜੀ ਵਰਕਰਾਂ ਪਾਸੋਂ ਕਰਾਉਣ ਸਬੰਧੀ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਹੁਣ ਇਸ ਕੰਮ ਨੂੰ ਕਰਨ ਸਬੰਧੀ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਵਲੋਂ ਇਨਕਾਰ ਕੀਤਾ ਜਾ ਰਿਹਾ ਹੈ । ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਪੰਜਾਬ ਦੀ ਬਲਾਕ ਮਮਦੋਟ ਦੇ ਪ੍ਰਧਾਨ ਪ੍ਰਕਾਸ਼ ਕੌਰ ਚਪਾਤੀ ਅਤੇ ਸਮੂਹ ਵਰਕਰਾਂ ਵਲੋਂ ਜਾਰੀ ਕੀਤੇ ਪੈ੍ਸ ਨੋਟ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਬੇਨਤੀ ਕੀਤੀ ਗਈ ਹੈ ਕਿ ਉਨ੍ਹਾਂ ਦੀਆਂ ਡਿਊਟੀਆਂ ਰਾਸ਼ਨ ਕਾਰਡਾਂ ਦੀ ਸੁਧਾਈ ਦੇ ਕੰਮ ਵਿਚ ਨਾਂ ਲਗਾਈਆਂ ਜਾਣ।

ਅਜੀਤ ਡੈਸਕ 12-09-2026
ਮਮਦੋਟ, 11 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਰਾਸ਼ਨ ਕਾਰਡਾਂ ਦੀ ਸੁਧਾਈ ਦਾ ਕੰਮ ਜੋ ਕਿ ਆਂਗਣਵਾੜੀ ਵਰਕਰਾਂ ਪਾਸੋਂ ਕਰਾਉਣ ਸਬੰਧੀ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਹੁਣ ਇਸ ਕੰਮ ਨੂੰ ਕਰਨ ਸਬੰਧੀ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਵਲੋਂ ਇਨਕਾਰ ਕੀਤਾ ਜਾ ਰਿਹਾ ਹੈ । ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਪੰਜਾਬ ਦੀ ਬਲਾਕ ਮਮਦੋਟ ਦੇ ਪ੍ਰਧਾਨ ਪ੍ਰਕਾਸ਼ ਕੌਰ ਚਪਾਤੀ ਅਤੇ ਸਮੂਹ ਵਰਕਰਾਂ ਵਲੋਂ ਜਾਰੀ ਕੀਤੇ ਪੈ੍ਸ ਨੋਟ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਬੇਨਤੀ ਕੀਤੀ ਗਈ ਹੈ ਕਿ ਉਨ੍ਹਾਂ ਦੀਆਂ ਡਿਊਟੀਆਂ ਰਾਸ਼ਨ ਕਾਰਡਾਂ ਦੀ ਸੁਧਾਈ ਦੇ ਕੰਮ ਵਿਚ ਨਾਂ ਲਗਾਈਆਂ ਜਾਣ। ਯੂਨੀਅਨ ਵਲੋਂ ਦੱਸਿਆ ਗਿਆ ਕਿ ਆਂਗਣਵਾੜੀ ਵਰਕਰਾਂ ਉੱਪਰ ਪਹਿਲਾਂ ਹੀ ਵਿਭਾਗੀ ਕੰਮ ਦਾ ਕਾਫੀ ਜ਼ਿਆਦਾ ਬੋਝ ਹੈ ਇਸ ਵਾਸਤੇ ਉਹ ਰਾਸ਼ਨ ਕਾਰਡਾਂ ਦੀ ਸੁਧਾਈ ਦਾ ਕੰਮ ਕਰਨ ਤੋਂ ਅਸਮਰਥ ਹਨ । ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਨੇ ਦੱਸਿਆ ਕਿ ਵਿਭਾਗ ਵਲੋਂ ਪਹਿਲਾਂ ਹੀ ਵਿਭਾਗੀ ਕੰਮਾਂ ਤੋਂ ਇਲਾਵਾ ਹੋਰ ਕੋਈ ਵੀ ਕੰਮ ਨਾ ਕਰਨ ਸਬੰਧੀ ਪੱਤਰ ਵੀ ਜਾਰੀ ਕੀਤਾ ਜਾ ਚੁੱਕਾ ਹੈ । ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਰਾਸ਼ਨ ਕਾਰਡਾਂ ਦੀ ਸੁਧਾਈ ਲਈ ਆਂਗਣਵਾੜੀ ਵਰਕਰਾਂ ਦੀਆਂ ਲਗਾਈਆਂ ਜਾ ਰਹੀਆਂ ਡਿਊਟੀਆਂ ਰੋਕਣ ਸੰਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਇਸ ਮੌਕੇ ਪੁਸ਼ਪਿੰਦਰ ਕੌਰ ਮੀਤ ਪ੍ਰਧਾਨ ਮਮਦੋਟ, ਨੀਰਜਾ ਸਰਕਲ ਪ੍ਰਧਾਨ, ਰਜਿੰਦਰ ਕੌਰ ਮੀਤ ਪ੍ਰਧਾਨ, ਪ੍ਰੇਮ ਕੌਰ ਵਿਤ ਸਕੱਤਰ ਆਂਗਣਵਾੜੀ ਵਰਕਰ ਸਰਬਜੀਤ ਕੌਰ ਪਵਨਦੀਪ ਕੌਰ, ਹਰਭਜਨ ਕੌਰ, ਰਾਜਬੀਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ, ਬਲਜੀਤ ਕੌਰ, ਰਜਵੰਤ ਕੌਰ, ਗੁਰਜੀਤ ਕੌਰ, ਅਛਰਾ, ਨਵਜੀਤ ਕੌਰ, ਮਹਿੰਦਰ ਕੌਰ, ਕੈਲਾਸ਼, ਕੁਲਵੰਤ ਕੌਰ ਅੰਜਨਾ ਅਤੇ ਰਾਜ ਰਾਣੀ ਸਮੇਤ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਹਾਜ਼ਰ ਸਨ ।
ਪਿਛਲੀ ਖ਼ਬਰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਡਿਊਟੀ ਲਗਾਉਣ ਦਾ ਆਂਗਣਵਾੜੀ ਵਰਕਰਾਂ ਵਲੋਂ ਵਿਰੋਧ ਅਗਲੀ ਖ਼ਬਰ ਚਾਰ ਸਾਲਾਂ ’ਚ 59 ਮੀਟਿੰਗਾਂ ਮਗਰੋਂ ਵੀ ਮੰਗਾਂ ਦਾ ਹੱਲ ਨਹੀਂ, 22 ਸਤੰਬਰ ਤੋਂ ਹੋਵੇਗਾ ਬੱਸਾਂ ਦਾ ਚੱਕਾ ਜਾਮ- ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।