17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੰਗਾਂ ਨੂੰ ਲੈ ਕੇ ਪਟਵਾਰੀਆਂ ਵਲੋਂ ਐੱਸ.ਡੀ.ਐਮ. ਦਫ਼ਤਰ ਅੱਗੇ ਧਰਨਾ

ਅਬੋਹਰ, 16 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਰੈਵੀਨਿਊ ਪਟਵਾਰ ਯੂਨੀਅਨ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਐੱਸ. ਡੀ.

ਅਜੀਤ ਡੈਸਕ 17-09-2026
ਅਬੋਹਰ, 16 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਰੈਵੀਨਿਊ ਪਟਵਾਰ ਯੂਨੀਅਨ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ. ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਧਰਨਾ ਲਗਾਉਂਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੌਜੂਦਾ ਪਟਵਾਰੀਆਂ ਤੋਂ ਇਲਾਵਾ ਸੇਵਾ-ਮੁਕਤ ਪਟਵਾਰੀ ਅਤੇ ਸੇਵਾ-ਮੁਕਤ ਕਾਨੂੰਗੋ ਵੀ ਹਾਜ਼ਰ ਸਨ। ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਯੂਨੀਅਨ ਵਲੋਂ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖ਼ਾਹ ਵਿਚ ਵਾਧਾ ਕਰਨ, ਸਟੇਟ ਕੇਡਰ ਰੱਦ ਕਰਵਾਉਣ, ਪਟਵਾਰੀਆਂ ਦੀਆਂ 4716 ਅਸਾਮੀਆਂ ਨੂੰ ਮੁੜ ਬਹਾਲ ਕਰਨ ਤੇ ਇਨ੍ਹਾਂ ਅਸਾਮੀਆਂ ਵਿਚ ਵਾਧਾ ਕਰਨ ਸਮੇਤ ਟੈਕਨੀਕਲ ਸਕੇਲ ਦੇਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਯੂਨੀਅਨ ਵਲੋਂ ਤੁਰੰਤ ਪ੍ਰਭਾਵ ਨਾਲ ਲਾਲ ਲਕੀਰ ਵਾਲੇ ਕੇਸਾਂ ਦਾ ਕੰਮ ਤੇ ਐਗਰੀਸਟੈਕ ਫਾਰਮਰ ਆਈ.ਡੀ. ਦੀ ਵੈਰੀਫਿਕੇਸ਼ਨ ਦਾ ਕੰਮ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ । ਇਸ ਤੋਂ ਇਲਾਵਾ ਰਾਸ਼ਨ ਕਾਰਡਾਂ ਨਾਲ ਸਬੰਧਿਤ ਕੰਮ ਵਿਚ ਵੀ ਸਿਰਫ਼ ਜ਼ਮੀਨ ਦੀ ਤਸਦੀਕ ਕੀਤੀ ਜਾਵੇਗੀ। ਪ੍ਰਧਾਨ ਮਨਪ੍ਰੀਤ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵਲੋਂ ਪਟਵਾਰੀਆਂ ਦੀਆਂ ਮੰਗਾਂ ਨੂੰ ਸਵੀਕਾਰ ਨਾ ਕੀਤਾ ਗਿਆ ਤਾਂ ਪੰਜਾਬ ਬਾਡੀ ਦੇ ਨਿਰਦੇਸ਼ਾਂ ਅਨੁਸਾਰ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ, ਸੇਵਾਮੁਕਤ ਕਾਨੂੰਗੋ ਪ੍ਰੇਮ ਨਰੂਲਾ, ਸਾਬਕਾ ਕਾਨੂੰਗੋ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਜਸਕਰਨ ਸਿੰਘ, ਕਾਨੂੰਗੋ ਜੰਗੀਰ ਸਿੰਘ, ਗੁਰਸੇਵਕ ਸਿੰਘ ਸਮੇਤ ਹੋਰ ਪਟਵਾਰੀ ਤੇ ਕਾਨੂੰਗੋ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖਿਆ ਮੰਤਰੀ ਵਲੋਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਦੀ ਹਵਾ ਨਿਕਲੀ -ਕੰਪਿਊਟਰ ਫੈਕਲਟੀ ਐਸੋਸੀਏਸ਼ਨ ਅਗਲੀ ਖ਼ਬਰ ਗਲੀ ਚੌਧਰੀਆਂ ’ਚ ‘ਗਣਪਤੀ ਬੱਪਾ ਮੋਰੀਆ’ ਦੇ ਲੱਗੇ ਜੈਕਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।