ਮਾਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਤੇ ਪਹੁੰਚਾਇਆ- ਜੈਸਰਤ ਸਿੰਘ ਸੰਧੂ
ਜਲਾਲਾਬਾਦ, 16 ਸਤੰਬਰ(ਜਤਿੰਦਰ ਪਾਲ ਸਿੰਘ)-ਸਾਬਕਾ ਚੇਅਰਮੈਨ ਅਤੇ ਉੱਘੇ ਅਕਾਲੀ ਆਗੂ ਜੈਸਰਤ ਸਿੰਘ ਸੰਧੂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬਾ ਬਰਬਾਦੀ ਦੇ ਕੰਢੇ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਅੱਖਾਂ ਵਿਚ ਵਲੋਂ ਕਰੋੜਾਂ ਰੁਪਏ ਦੀ ਇਸ਼ਤਿਹਾਰਬਾਜ਼ੀ ਕਰਕੇ ਸਿੱਖਿਆ ਕ੍ਰਾਂਤੀ, ਮੁਹੱਲਾ ਕਲੀਨਿਕ, ਗੈਂਗਸਟਰਵਾਦ ਦਾ ਖ਼ਾਤਮਾ ਤੇ ਨਸ਼ਾ ਮੁਕਤ ਪੰਜਾਬ ਵਰਗੇ ਨਾਅਰਿਆਂ ਰਾਹੀਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।
ਜਲਾਲਾਬਾਦ, 16 ਸਤੰਬਰ(ਜਤਿੰਦਰ ਪਾਲ ਸਿੰਘ)-ਸਾਬਕਾ ਚੇਅਰਮੈਨ ਅਤੇ ਉੱਘੇ ਅਕਾਲੀ ਆਗੂ ਜੈਸਰਤ ਸਿੰਘ ਸੰਧੂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬਾ ਬਰਬਾਦੀ ਦੇ ਕੰਢੇ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਅੱਖਾਂ ਵਿਚ ਵਲੋਂ ਕਰੋੜਾਂ ਰੁਪਏ ਦੀ ਇਸ਼ਤਿਹਾਰਬਾਜ਼ੀ ਕਰਕੇ ਸਿੱਖਿਆ ਕ੍ਰਾਂਤੀ, ਮੁਹੱਲਾ ਕਲੀਨਿਕ, ਗੈਂਗਸਟਰਵਾਦ ਦਾ ਖ਼ਾਤਮਾ ਤੇ ਨਸ਼ਾ ਮੁਕਤ ਪੰਜਾਬ ਵਰਗੇ ਨਾਅਰਿਆਂ ਰਾਹੀਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ ਤੇ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੂੰ ਨਸ਼ਿਆਂ ਸਬੰਧੀ ਸਵਾਲ ਪੁੱਛਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨੂੰ ਕਥਿਤ ਤੌਰ ’ਤੇ ਪੁਲਿਸ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਜਦਕਿ ਨਸ਼ਿਆਂ ਦੀ ਰੋਕਥਾਮ ਲਈ ਆਵਾਜ਼ ਉਠਾਉਣ ਵਾਲੇ ਗੁਲਜ਼ਾਰ ਸਿੰਘ ਤੂਰ ਵਣਜਾਰਾ ਨੂੰ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਲੋਕਾਂ ਵਿਚ ਰੋਸ ਹੈ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਲੋਕ ਸੜਕਾਂ ’ਤੇ ਆਉਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ 18 ਸਤੰਬਰ ਨੂੰ ਜਲਾਲਾਬਾਦ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਵੱਡੀ ਗਿਣਤੀ ਵਿਚ ਹਲਕਾ ਵਾਸੀ ਪਹੁੰਚਣਗੇ ਤੇ ਸਰਕਾਰ ਦੀਆਂ ਅੱਖਾਂ ਖੋਲ੍ਹਣਗੇ।