18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਫ਼ਿਰੋਜ਼ਪੁਰ ਮੰਡਲ ’ਚ ‘ਸਵੱਛਤਾ ਹੀ ਸੇਵਾ ਅਭਿਆਨ 2026’ ਦਾ ਸ਼ਾਨਦਾਰ ਆਗਾਜ਼

ਫ਼ਿਰੋਜ਼ਪੁਰ, 17 ਸਤੰਬਰ (ਰਾਕੇਸ਼ ਚਾਵਲਾ)- ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਵਿਚ ‘‘ਸਵੱਛਤਾ ਮੇਂ ਸਹਿਭਾਗ ਸਵੱਛ ਭਾਰਤ, ਵਿਕਸਿਤ ਭਾਰਤ’’ ਥੀਮ ਹੇਠ ‘ਸਵੱਛਤਾ ਹੀ ਸੇਵਾ ਅਭਿਆਨ 2026’ ਦੀ ਆਰੰਭਤਾ ਕੀਤੀ ਗਈ। ਇਹ ਰਾਸ਼ਟਰੀ ਮੁਹਿੰਮ 17 ਸਤੰਬਰ ਤੋਂ ਸ਼ੁਰੂ ਹੋ ਕੇ 2 ਅਕਤੂਬਰ ਤੱਕ ਪੂਰੇ ਮੰਡਲ ਵਿਚ ਚਲਾਈ ਜਾਵੇਗੀ।

ਅਜੀਤ ਡੈਸਕ 18-09-2026
ਫ਼ਿਰੋਜ਼ਪੁਰ, 17 ਸਤੰਬਰ (ਰਾਕੇਸ਼ ਚਾਵਲਾ)- ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਵਿਚ ‘‘ਸਵੱਛਤਾ ਮੇਂ ਸਹਿਭਾਗ ਸਵੱਛ ਭਾਰਤ, ਵਿਕਸਿਤ ਭਾਰਤ’’ ਥੀਮ ਹੇਠ ‘ਸਵੱਛਤਾ ਹੀ ਸੇਵਾ ਅਭਿਆਨ 2026’ ਦੀ ਆਰੰਭਤਾ ਕੀਤੀ ਗਈ। ਇਹ ਰਾਸ਼ਟਰੀ ਮੁਹਿੰਮ 17 ਸਤੰਬਰ ਤੋਂ ਸ਼ੁਰੂ ਹੋ ਕੇ 2 ਅਕਤੂਬਰ ਤੱਕ ਪੂਰੇ ਮੰਡਲ ਵਿਚ ਚਲਾਈ ਜਾਵੇਗੀ। ਇਸ ਮੌਕੇ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਹੋਰ ਉੱਚ ਅਧਿਕਾਰੀਆਂ ਨਾਲ ਮਿਲ ਕੇ ‘ਕਲੀਨਲੀਨੈੱਸ ਟਾਰਗੇਟ ਯੂਨਿਟ’ ’ਤੇ ਆਪ ਸ਼੍ਰਮਦਾਨ ਕੀਤਾ ਤੇ ਪੂਰੇ ਮੰਡਲ ਦੇ ਰੇਲ ਕਰਮਚਾਰੀਆਂ ਨੂੰ ਇਸ ਮੁਹਿੰਮ ਵਿਚ ਪੂਰੀ ਸ਼ਿੱਦਤ ਨਾਲ ਭਾਗੀਦਾਰੀ ਨਿਭਾਉਣ ਦਾ ਸੰਦੇਸ਼ ਦਿੱਤਾ। ਇਸ ਅਭਿਆਨ ਦਾ ਮੁੱਖ ਉਦੇਸ਼ ਰੇਲਵੇ ਸਟੇਸ਼ਨਾਂ , ਦਫ਼ਤਰਾਂ, ਰੇਲਵੇ ਕਾਲੋਨੀਆਂ, ਸਿਹਤ ਕੇਂਦਰਾਂ ਅਤੇ ਰੇਲਵੇ ਟਰੈਕਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਦੀ ਸਮਾਂਬੱਧ ਤਰੀਕੇ ਨਾਲ ਮੁਕੰਮਲ ਸਫ਼ਾਈ ਅਤੇ ਸੁੰਦਰੀਕਰਨ ਕਰਨਾ ਹੈ। ਮੁਹਿੰਮ ਦੌਰਾਨ ਕਮ ਵਰਤੋਂ, ਮੁੜ ਵਰਤੋਂ, ਮੁੜ ਚੱਕਰਣ ਦੇ ਸਿਧਾਂਤ, ਪਲਾਸਟਿਕ-ਮੁਕਤ ਭਾਰਤ ਅਭਿਆਨ ਅਤੇ ‘ਕਬਾੜ ਤੋਂ ਕਲਾ’ ਵਰਗੀਆਂ ਰਚਨਾਤਮਿਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ‘ਸਫ਼ਾਈ ਮਿੱਤਰ ਸੁਰੱਖਿਆ ਕੈਂਪ’ ਤਹਿਤ ਸਫ਼ਾਈ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਿਸ਼ੇਸ਼ ਸਿਹਤ ਸੰਭਾਲ ਕੈਂਪ ਲਗਾਏ ਜਾਣਗੇ। ਇਸ ਵਿਆਪਕ ਮੁਹਿੰਮ ਦੀ ਸਮਾਪਤੀ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੇ ਜਨਮ ਦਿਨ ’ਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਪ੍ਰਣਾਮ ਕਰਦਿਆਂ ਕੀਤੀ ਜਾਵੇਗੀ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ- ਰੂਪ ਕਮਲ ਚਾਵਲਾ ਵਲੋਂ ਫ਼ਿਰੋਜ਼ਪੁਰ ਦੀ ਆਵਾਜ਼ ਸੈਨੇਟ ਤੱਕ ਪਹੁੰਚਾਉਣ ਦਾ ਵਾਅਦਾ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ’ਚ ‘ਸਵੱਛਤਾ ਹੀ ਸੇਵਾ ਅਭਿਆਨ 2026’ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।