19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਹੋਈ

ਜ਼ੀਰਾ,18 ਸਤੰਬਰ (ਹਰਜੀਤ ਸਿੰਘ ਗਿੱਲ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ। ਮੀਟਿੰਗ ਵਿਚ ਯੂਨੀਅਨ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ।

ਫੂਡ ਸੇਫ਼ਟੀ ਅਫ਼ਸਰ ਜ਼ਿਲ੍ਹਾ ਫ਼ਿਰੋਜ਼ਪੁਰ ਅਭਿਨਵ ਖੋਸਲਾ ਨੂੰ ਸਨਮਾਨਿਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਹੁਦੇਦਾਰ ਅਤੇ ਮੈਂਬਰ। ਤਸਵੀਰ-ਹਰਜੀਤ ਸਿੰਘ ਗਿੱਲ 19-09-2026
ਜ਼ੀਰਾ,18 ਸਤੰਬਰ (ਹਰਜੀਤ ਸਿੰਘ ਗਿੱਲ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ। ਮੀਟਿੰਗ ਵਿਚ ਯੂਨੀਅਨ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਫੂਡ ਸੇਫ਼ਟੀ ਵਿਭਾਗ ਫ਼ਿਰੋਜ਼ਪੁਰ ਨਾਲ ਮਿਲ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਖਾਣ ਪੀਣ ਵਾਲੀਆਂ ਵਸਤੂਆਂ ਵਿਰੁੱਧ ਅਮਲ ਵਿਚ ਲਿਆਂਦੀ ਗਈ ਕਾਰਵਾਈ ਕਾਰਨ ਅਨੇਕਾਂ ਮਿਲਾਵਟਖੋਰਾਂ ਨੂੰ ਨੱਥ ਪੈ ਗਈ ਹੈ। ਇਸ ਕੰਮ ਲਈ ਬਿਨਾਂ ਕਿਸੇ ਭੇਦ ਭਾਵ ਮਿਲਾਵਟਖੋਰਾਂ ਦੀਆਂ ਖਾਣ ਪੀਣ ਵਾਲੀਆਂ ਵਸਤੂਆਂ ਤੇ ਦੁੱਧ ਤੋਂ ਬਣੀਆਂ ਵਸਤੂਆਂ ਦੇ ਨਮੂਨੇ ਭਰ ਕੇ ਉਨ੍ਹਾਂ ਦੇ ਨਤੀਜੇ ਜਨਤਕ ਕਰਨ ਲਈ ਫੂਡ ਸੇਫ਼ਟੀ ਅਫ਼ਸਰ ਜ਼ਿਲ੍ਹਾ ਫ਼ਿਰੋਜ਼ਪੁਰ ਅਭਿਨਵ ਖੋਸਲਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਇਸ ਮੁਹਿੰਮ ਵਿਚ ਫ਼ਿਰੋਜ਼ਪੁਰ ਤੋਂ ਪੱਤਰਕਾਰ ਗੁਰਦਰਸ਼ਨ ਸਿੰਘ ਸੰਧੂ ਤੇ ਜ਼ੀਰਾ ਤੋਂ ‘ਅਜੀਤ’ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਰਜਨੀਸ਼ ਕਥੂਰੀਆ ਵਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ ਗਈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਫੂਡ ਸੇਫ਼ਟੀ ਅਫ਼ਸਰ ਜ਼ਿਲ੍ਹਾ ਫ਼ਿਰੋਜ਼ਪੁਰ ਅਭਿਨਵ ਖੋਸਲਾ, ਗੁਰਦਰਸ਼ਨ ਸਿੰਘ ਸੰਧੂ ਤੇ ਰਜਨੀਸ਼ ਕਥੂਰੀਆ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂ ਹਰਪ੍ਰੀਤ ਸਿੰਘ ਲੌਂਗੋਦੇਵਾ, ਮਨਦੀਪ ਸਿੰਘ ਅਲੀਪੁਰ, ਗੁਰਪ੍ਰੀਤ ਸਿੰਘ ਵਲਟੋਹਾ, ਭੁਪਿੰਦਰ ਸਿੰਘ ਬਲਾਕ ਪ੍ਰਧਾਨ ਮਖੂ, ਗੁਲਜਾਰ ਸਿੰਘ ਮੀਹਾਂ ਸਿੰਘ ਵਾਲਾ ਸਰਪ੍ਰਸਤ, ਰੂਪ ਸਿੰਘ ਸ਼ਹਿਰੀ ਪ੍ਰਧਾਨ ਜ਼ੀਰਾ, ਗੁਰਚਰਨ ਨੂਰਪੁਰ, ਗੁਰਦੀਪ ਸਿੰਘ ਸਾਬਕਾ ਕਾਨੂੰਗੋ ਪਰਮਜੀਤ ਵਿਦਿਆਰਥੀ, ਬਲਜੀਤ ਸਿੰਘ ਇਕਾਈ ਪ੍ਰਧਾਨ, ਗੁਰਮੀਤ ਸਿੰਘ ਮੱਲੋਕੇ, ਪਰਮਜੀਤ ਸਿੰਘ, ਆਤਮਾ ਸਿੰਘ ਪੰਡੋਰੀ, ਕੈਪਟਨ ਥਾਣਾ ਸਿੰਘ, ਮੋਹਨ ਸਿੰਘ ਨੰਬਰਦਾਰ ਫੇਰੋਕੇ, ਪਾਲ ਸਿੰਘ ਸਨੇਰ, ਬਲਰਾਮ ਸਿੰਘ ਫੇਰੋਕੇ, ਜਸਵੰਤ ਸਿੰਘ ਅਵਾਨ, ਅਮਰੀਕ ਸਿੰਘ ਅਵਾਨ, ਕੇਵਲ ਸਿੰਘ, ਬੂਟਾ ਸਿੰਘ ਟਿੰਡਵਾਂ,ਜਸਪਾਲ ਸਿੰਘ,ਮਹਿੰਦਰ ਸਿੰਘ ਮਨਸੂਰਦੇਵਾ, ਗੁਰਦਿਆਲ ਸਿੰਘ, ਲਖਵੀਰ ਸਿੰਘ ਸੰਤੂਵਾਲਾ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਬਰਾੜ ਸਰਪੰਚ ਮਹੀਆਂ ਵਾਲਾ ਕਲਾਂ, ਸਤਨਾਮ ਸਿੰਘ, ਭਜਨ ਸਿੰਘ, ਚਮਕੌਰ ਸਿੰਘ, ਨੈਬ ਸਿੰਘ, ਰਾਮ ਸਿੰਘ ਸੇਖਵਾਂ, ਸੇਵਕ ਸਿੰਘ, ਅਮਰ ਸਿੰਘ, ਪ੍ਰੇਮ ਸਿੰਘ ਆਲੇਵਾਲਾ, ਪਰਮਿੰਦਰਜੀਤ ਸਿੰਘ, ਭਗਵੰਤ ਸਿੰਘ, ਰੇਸ਼ਮ ਸਿੰਘ, ਕਰਨੈਲ ਸਿੰਘ ਤੇ ਪਾਲ ਸਿੰਘ ਸਨੇਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਤੇਜ ਸਿੰਘ ਸਰਾਂ ਨੂੰ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।