ਹੈਰੋਇਨ ਸਮੇਤ ਵਿਅਕਤੀ ਕਾਬੂ
ਤਲਵੰਡੀ ਭਾਈ, 18 ਸਤੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਕਬਰ ਸਿੰਘ ਉਰਫ਼ ਗੋਰਾ ਪੁੱਤਰ ਹਰਭਜਨ ਸਿੰਘ ਵਾਸੀ ਬਸਤੀ ਕੁੰਨਾ ਵਾਲੀ ਜ਼ੀਰਾ ਥਾਣਾ ਸਿਟੀ ਜ਼ੀਰਾ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਅਜੀਤ ਡੈਸਕ
19-09-2026