20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਗਰ ਕੌਂਸਲ ਜ਼ੀਰਾ ਵਲੋਂ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਸੰਬੰਧੀ ਮੁਹਿੰਮ ਜਾਰੀ

ਜ਼ੀਰਾ, 19 ਸਤੰਬਰ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਸ਼ਹਿਰ ਦੇ ਬਾਜ਼ਾਰਾਂ ਵਿਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਟਰੈਫਿਕ ਜਾਮ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਦੇ ਮਕਸਦ ਨਾਲ ਨਗਰ ਕੌਂਸਲ ਜ਼ੀਰਾ ਵਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਨਜਾਇਜ਼ ਕਬਜ਼ੇ ਹਟਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮ ਵਲੋਂ ਸੜਕਾਂ ’ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਤੇ ਨਜਾਇਜ਼ ਤੌਰ ’ਤੇ ਲਗਾਈਆਂ ਗਈਆਂ ਰੇਹੜੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਗਈ।

ਅਜੀਤ ਡੈਸਕ 20-09-2026
ਜ਼ੀਰਾ, 19 ਸਤੰਬਰ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਸ਼ਹਿਰ ਦੇ ਬਾਜ਼ਾਰਾਂ ਵਿਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਟਰੈਫਿਕ ਜਾਮ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਦੇ ਮਕਸਦ ਨਾਲ ਨਗਰ ਕੌਂਸਲ ਜ਼ੀਰਾ ਵਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਨਜਾਇਜ਼ ਕਬਜ਼ੇ ਹਟਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮ ਵਲੋਂ ਸੜਕਾਂ ’ਤੇ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਤੇ ਨਜਾਇਜ਼ ਤੌਰ ’ਤੇ ਲਗਾਈਆਂ ਗਈਆਂ ਰੇਹੜੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਕੌਂਸਲ ਦੇ ਪ੍ਰਧਾਨ ਧਰਮਪਾਲ ਚੁੱਘ ਤੇ ਕਾਰਜ ਸਾਧਕ ਅਫ਼ਸਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਰੇਲਵੇ ਰੋਡ ਅਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਨਜਾਇਜ਼ ਕਬਜ਼ਿਆਂ ਕਾਰਨ ਅਕਸਰ ਲੰਮਾ ਜਾਮ ਲੱਗਿਆ ਰਹਿੰਦਾ ਸੀ ਜਿਸ ਨਾਲ ਆਮ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਨੂੰ ਜਾਮ ਮੁਕਤ ਬਣਾਉਣ ਲਈ ਇਹ ਮੁਹਿੰਮ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹੇਗੀ। ਅਧਿਕਾਰੀਆਂ ਨੇ ਸਮੂਹ ਦੁਕਾਨਦਾਰਾਂ ਤੇ ਰੇਹੜੀ ਚਾਲਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣਾ ਸਾਮਾਨ ਸੜਕਾਂ ਤੋਂ ਪਿੱਛੇ ਰੱਖਣ ਤਾਂ ਜੋ ਆਵਾਜਾਈ ਵਿਚ ਕੋਈ ਵਿਘਨ ਨਾ ਪਵੇ। ਇਸ ਮੁਹਿੰਮ ਦੌਰਾਨ ਟਰੈਫਿਕ ਇੰਚਾਰਜ ਏ.ਐੱਸ.ਆਈ. ਸਵਰਨ ਸਿੰਘ, ਏ.ਐੱਸ.ਆਈ. ਗੁਰਭੇਜ ਸਿੰਘ ਅਤੇ ਏ.ਐੱਸ.ਆਈ. ਹਰਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਤਾਇਨਾਤ ਰਹੀ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਮੁਲਾਜ਼ਮ ਦਮਨਜੀਤ ਸ਼ਰਮਾ, ਸਾਜਨ, ਸੋਨਾ, ਅਮਿਤ, ਸੰਨੀ, ਚਮਨ, ਬਲਵੰਤ, ਰਾਜ ਕੁਮਾਰ ਸਮੇਤ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ ਕਾਰਨੀਵਾਲ ਮੇਲੇ ਤੇ ਵੱਖ-ਵੱਖ ਢਾਬਿਆਂ ਦੀ ਦੇਰ ਰਾਤ ਤੱਕ ਚੈਕਿੰਗ ਅਗਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰ ’ਚ ਸਿਹਤ ਵਿਭਾਗ ਦੀ ਡਰੱਗ ਕੰਟਰੋਲ ਟੀਮ ਵਲੋਂ ਵੱਡੇ ਪੱਧਰ ’ਤੇ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।